30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)—ਸੜਕ ਕਿਨਾਰੇ ਖੜੇ ਨੌਜਵਾਨ ਨੂੰ ਤੇਜ਼ ਰਫਤਾਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ’ਤੇ ਨੌਜਵਾਨ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ਤੋਂ ਅਣਪਛਾਤਾ ਵਾਹਨ ਚਾਲਕ ਫ਼ਰਾਰ ਹੋ ਗਿਆ।

Ad Position 21
No active advertisement
ਮ੍ਰਿਤਕ ਰਣਧੀਰ ਸਿੰਘ ਦੀ ਫਾਈਲ ਤਸਵੀਰ 30-09-2026
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)—ਸੜਕ ਕਿਨਾਰੇ ਖੜੇ ਨੌਜਵਾਨ ਨੂੰ ਤੇਜ਼ ਰਫਤਾਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ’ਤੇ ਨੌਜਵਾਨ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ਤੋਂ ਅਣਪਛਾਤਾ ਵਾਹਨ ਚਾਲਕ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਵੈਰੋਂਵਾਲ ਵਿਖੇ ਪ੍ਰਮਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਭਰਾ ਰਣਧੀਰ ਸਿੰਘ ਜੋ ਕਿ ਹਲਵਾਈ ਦਾ ਕੰਮ ਕਰਦਾ ਹੈ। 27 ਸਤੰਬਰ ਨੂੰ ਉਸਦਾ ਭਰਾ ਰਣਧੀਰ ਸਿੰਘ ਆਪਣੇ ਕਿਸੇ ਨਿੱਜੀ ਕੰਮ ਲਈ ਰਈਆ ਗਿਆ ਹੋਇਆ ਸੀ, ਜੋ ਰਈਆ ਤੋਂ ਆਪਣੇ ਪਿੰਡ ਜਲਾਲਾਬਾਦ ਨੂੰ ਵਾਪਸ ਆ ਰਿਹਾ ਸੀ ਤਾਂ ਜਦੋਂ ਉਸ ਦਾ ਭਰਾ ਪਿੰਡ ਭਲਾਈਪੁਰ ਡੋਗਰਾ ਨਜ਼ਦੀਕ ਪੁੱਜਾ ਤਾਂ ਪਿੱਛੋ ਸੜਕ ਕਿਨਾਰੇ ਖੜਾ ਕਿਸੇ ਵਹੀਕਲ ਦੀ ਉਡੀਕ ਕਰ ਰਿਹਾ ਸੀ ਤਾਂ ਉਸ ਸਮੇਂ ਇਕ ਤੇਜ਼ ਰਫਤਾਰ ਅਣਪਛਾਤੇ ਵਹੀਕਲ ਚਾਲਕ ਨੇ ਉਸ ਦੇ ਭਰਾ ਰਣਧੀਰ ਸਿੰਘ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ ਅਗਲੀ ਖ਼ਬਰ ਸਰਹੱਦੀ ਪਿੰਡ ਕਲਸ ’ਚ ਅਨੇਕਾਂ ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24