ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ
ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਿਤਾਰਾ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਚੂਸਲੇਵੜ ਪਾਸੋਂ ਇਕ ਟੱਚ ਮੋਬਾਈਲ ਫੋਨ ਸਮੇਤ ਸਿਮ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਹੈ।
ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਿਤਾਰਾ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਚੂਸਲੇਵੜ ਪਾਸੋਂ ਇਕ ਟੱਚ ਮੋਬਾਈਲ ਫੋਨ ਸਮੇਤ ਸਿਮ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਹੈ। ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਇਸ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ।