30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੋਲੀ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ, 2 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਸਿਮਰਨਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਫਤਾਹਪੁਰ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ 27 ਸਤੰਬਰ ਨੂੰ ਉਹ ਆਪਣੇ ਦੋਸਤ ਰਾਜਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਦਬੁਰਜੀ ਨਾਲ ਪਿੰਡ ਰਟੌਲ ਨੂੰ ਵਾਪਸ ਆ ਰਿਹਾ ਸੀ ਤਾਂ ਜਦੋਂ ਉਹ ਦਬੁਰਜੀ ਦੁੱਖ ਨਿਵਾਰਨ ਸਟੇਸ਼ਨ ਦੇ ਰੇਲਵੇ ਪੁਲ ਨਜਦੀਕ ਪੁੱਜੇ ਤਾਂ 2 ਨੌਜਵਾਨ ਮੋਟਰਸਾਈਕਲ ਨੰਬਰ ਪੀ.

Ad Position 21
No active advertisement
ਅਜੀਤ ਡੈਸਕ 30-09-2026
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਸਿਮਰਨਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਫਤਾਹਪੁਰ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ 27 ਸਤੰਬਰ ਨੂੰ ਉਹ ਆਪਣੇ ਦੋਸਤ ਰਾਜਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਦਬੁਰਜੀ ਨਾਲ ਪਿੰਡ ਰਟੌਲ ਨੂੰ ਵਾਪਸ ਆ ਰਿਹਾ ਸੀ ਤਾਂ ਜਦੋਂ ਉਹ ਦਬੁਰਜੀ ਦੁੱਖ ਨਿਵਾਰਨ ਸਟੇਸ਼ਨ ਦੇ ਰੇਲਵੇ ਪੁਲ ਨਜਦੀਕ ਪੁੱਜੇ ਤਾਂ 2 ਨੌਜਵਾਨ ਮੋਟਰਸਾਈਕਲ ਨੰਬਰ ਪੀ.ਬੀ. 08 ਏ. ਜੈਡ 6984 ’ ਤੇ ਸਵਾਹ ਹੋ ਕੇ ਆਏ ਅਤੇ ਉਸ ਦੇ ਗੱਲ ਪੈ ਗਏ ਅਤੇ ਮੈ ਵੀ ਆਪਣੇ ਬਚਾਅ ਲਈ ਖੰਜਰ ਕੱਢ ਲਿਆ ਤਾਂ ਉਕਤ ਨੌਜਵਾਨ ਨੇ ਉਥੋਂ ਭੱਜਣ ਸਮੇਂ ਗੋਲੀ ਚਲਾ ਦਿੱਤੀ, ਜੋ ਕਿ ਮੇਰੇ ਲੱਗ ਗਈ ਅਤੇ ਮੈਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਕ ਨੌਜਵਾਨ ਦੀ ਮੈਂ ਮੌਕੇ ’ਤੇ ਪਛਾਣ ਕਰ ਲਈ ਜਿਸਦਾ ਨਾਮ ਵਿਜੇ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਦਬੁਰਜੀ ਅਤੇ ਇਕ ਅਣਪਛਾਤਾ ਨੌਜਵਾਨ ਸੀ। ਜਾਂਚ ਅਧਿਕਾਰੀ ਏ।ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਨੌਜਵਾਨਾਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਨ ਸੰਬੰਧੀ ਮੀਟਿੰਗ ਅਗਲੀ ਖ਼ਬਰ ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ
Ad Position 24