30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਾਂਗਰਸ ਵਲੋਂ ਦਿੱਤੇ ਧਰਨੇ ਵਿਚ ਪਹੁੰਚੀ ਕਾਂਗਰਸ ਲੀਡਰਸ਼ਿਪ, ਆਗੂਆਂ ਅਤੇ ਵਰਕਰਾਂ ਦਾ ਰਾਜਬੀਰ ਸਿੰਘ ਭੁੱਲਰ ਵਲੋਂ ਧੰਨਵਾਦ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫ਼ਤਰ ਅੱਗੇ ਦਿੱਤੇ ਗਏ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀ ਸਮੁੱਚੀ ਕਾਂਗਰਸ ਲੀਡਰਸ਼ਿਪ, ਬਲਾਕ ਪ੍ਰਧਾਨ, ਜ਼ਿਲ੍ਹੇ ਦੇ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਧੰਨਵਾਦ ਕੀਤਾ ਹੈ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸ੍ਰੀ ਸੂਰਜ ਠਾਕੁਰ ਦੀ ਅਗਵਾਈ ਹੇਠ ਹੋਏ ਇਸ ਧਰਨੇ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਵੱਡੀ ਹਾਜ਼ਰੀ ਨੇ ਪਾਰਟੀ ਦੀ ਜਥੇਬੰਦਕ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ।

Ad Position 21
No active advertisement
ਰਾਜਬੀਰ ਸਿੰਘ ਭੁੱਲਰ 30-09-2026
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫ਼ਤਰ ਅੱਗੇ ਦਿੱਤੇ ਗਏ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀ ਸਮੁੱਚੀ ਕਾਂਗਰਸ ਲੀਡਰਸ਼ਿਪ, ਬਲਾਕ ਪ੍ਰਧਾਨ, ਜ਼ਿਲ੍ਹੇ ਦੇ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਧੰਨਵਾਦ ਕੀਤਾ ਹੈ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸ੍ਰੀ ਸੂਰਜ ਠਾਕੁਰ ਦੀ ਅਗਵਾਈ ਹੇਠ ਹੋਏ ਇਸ ਧਰਨੇ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਵੱਡੀ ਹਾਜ਼ਰੀ ਨੇ ਪਾਰਟੀ ਦੀ ਜਥੇਬੰਦਕ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਕਾਂਗਰਸ ਵਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਚੋਣ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਅਤੇ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਸ਼ੁਰੂ ਕੀਤੇ ਅੰਦੋਲਨ ਨੂੰ ਜ਼ਿਲ੍ਹਾ ਤਰਨ ਤਾਰਨ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਦੀ ਮਜ਼ਬੂਤੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਵਿਚ ਇਸੇ ਤਰ੍ਹਾਂ ਸਰਗਰਮੀ ਨਾਲ ਹਿੱਸਾ ਲੈਂਦੇ ਰਹਿਣ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਅੰਬਾਵਤਾ) 2 ਨੂੰ ਦਿੱਲੀ ’ਚ ਕਿਸਾਨ ਸਨਮਾਨ ਦਿਵਸ ਮਨਾਏਗੀ- ਕੰਬੋਕੇ ਅਗਲੀ ਖ਼ਬਰ 10 ਅਕਤੂਬਰ ਦੀ ਕਨਵੈਨਸ਼ਨ ਦੀਆਂ ਤਿਆਰੀਆਂ ਜ਼ੋਰਾਂ ’ਤੇ - ਕਾ. ਗੋਹਲਵੜ
Ad Position 24