29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਾਬਾ ਸੁਰਜਨ ਦੇ ਜਨਮ ਦਿਹਾੜੇ ਸੰਬੰਧੀ ਜੋੜ ਮੇਲਾ ਧੂਮਧਾਮ ਨਾਲ ਮਨਾਇਆ

ਸ਼ਾਹਬਾਜ਼ਪੁਰ, 29 ਸਤੰਬਰ (ਪਰਦੀਪ ਬੇਗੇਪੁਰ)-ਔਲਖਾਂ ਦੇ ਵਡੇਰੇ ਧੰਨ ਧੰਨ ਬਾਬਾ ਸੁਰਜਨ ਦੇ ਜਨਮ ਦਿਹਾੜੇ ਸੰਬੰਧੀ ਜੋੜ ਮੇਲਾ 27,28 ਅਤੇ 29 ਸਤੰਬਰ ਨੂੰ ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਸੰਤ ਬਾਬਾ ਚਰਨ ਸਿੰਘ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬਾਬਾ ਗੁਰਮੇਜ ਸਿੰਘ ਢੋਟੀ ਦੀ ਰਹਿਨੁਮਾਈ ਹੇਠ ਬੜੀ ਧੂੰਮਧਾਮ ਤੇ ਸ਼ਰਧਾ ਭਾਵਨਾ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਮਨਾਇਆ ਗਿਆ| ਇਸ ਮੌਕੇ ਲੜੀਵਾਰ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਭਗਵੰਤ ਸਿੰਘ ਸੂਰਵਿੰਡ ਤੇ ਸਾਥੀ, ਗੁਰਪ੍ਰਤਾਪ ਸਿੰਘ ਸੁੱਗਾ ਤੇ ਹੋਰ ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਸ਼ਾਹਬਾਜ਼ਪੁਰ, 29 ਸਤੰਬਰ (ਪਰਦੀਪ ਬੇਗੇਪੁਰ)-ਔਲਖਾਂ ਦੇ ਵਡੇਰੇ ਧੰਨ ਧੰਨ ਬਾਬਾ ਸੁਰਜਨ ਦੇ ਜਨਮ ਦਿਹਾੜੇ ਸੰਬੰਧੀ ਜੋੜ ਮੇਲਾ 27,28 ਅਤੇ 29 ਸਤੰਬਰ ਨੂੰ ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਸੰਤ ਬਾਬਾ ਚਰਨ ਸਿੰਘ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬਾਬਾ ਗੁਰਮੇਜ ਸਿੰਘ ਢੋਟੀ ਦੀ ਰਹਿਨੁਮਾਈ ਹੇਠ ਬੜੀ ਧੂੰਮਧਾਮ ਤੇ ਸ਼ਰਧਾ ਭਾਵਨਾ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਮਨਾਇਆ ਗਿਆ| ਇਸ ਮੌਕੇ ਲੜੀਵਾਰ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਭਗਵੰਤ ਸਿੰਘ ਸੂਰਵਿੰਡ ਤੇ ਸਾਥੀ, ਗੁਰਪ੍ਰਤਾਪ ਸਿੰਘ ਸੁੱਗਾ ਤੇ ਹੋਰ ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੁਰਜੀਤ ਸਿੰਘ ਝਾੜ ਸਾਹਿਬ ਕੈਰੋਂ, ਬਾਬਾ ਚਰਨ ਸਿੰਘ ਦਿਆਲਪੁਰ, ਬਾਬਾ ਸੂਬਾ ਸਿੰਘ ਕੋਹਾੜਕਾ ਤੇ ਇਲਾਵਾ ਹੋਰ ਮਹਾਪੁਰਖਾਂ ਨੇ ਸੰਗਤ ਦੇ ਦਰਸ਼ਨ ਕੀਤੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਅਵਤਾਰ ਸਿੰਘ ਬਿੱਲਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਸਮਰਥਕਾਂ ਸਮੇਤ ਮੱਥਾ ਟੇਕਿਆ ਤੇ ਬਾਬਾ ਜੀ ਦਾ ਅਸ਼ੀਰਵਾਦ ਲਿਆ। ਇਸ ਮੌਕੇ 28 ਸਤੰਬਰ ਰਾਤ ਨੂੰ ਕੀਰਤਨ ਦਰਬਾਰ ਵੀ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਸ਼ਬਦ ਬਾਣੀ ਨਾਲ ਜੋੜਿਆ। ਇਸ ਮੌਕੇ ਬਾਬਾ ਗੁਰਮੇਜ਼ ਸਿੰਘ ਢੋਟੀ ਵਲੋਂ ਆਈਆਂ ਹੋਈਆਂ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਪਿੰਡ ਕੋਹੜਕਾ, ਗੋਪਾਲਾ, ਵਾਂ ਬਾਹਰੇ ਦੀ, ਡਿਆਲ, ਗੁਲਾਲੀਪੁਰ ਤੇ ਸ਼ਾਹਬਾਜ਼ਪੁਰ ਦੀ ਸੰਗਤ ਵਲੋਂ ਵੱਖ-ਵੱਖ ਸੇਵਾਵਾ ਤੇ ਲੰਗਰ ਲਗਾਏ ਗਏ। ਇਸ ਮੌਕੇ ਪਰਉਪਕਾਰੀ ਭਾਈ ਲੱਧਾ ਜੀ ਕਬੱਡੀ ਕਲੱਬ ਭਾਈ ਲੱਧੂ ਅਤੇ ਬਾਬਾ ਦਯਾ ਸਿੰਘ ਜੀ ਕਬੱਡੀ ਕਲੱਬ ਸੁਰਸਿੰਘ ਬੈਂਕਾ ਦੀਆਂ ਟੀਮਾਂ ਵਿਚਕਾਰ ਰੋਮਾਂਚਕ ਮੈਚ ਹੋਇਆ, ਜਿਸ ਦੌਰਾਨ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਜੇਤੂ ਟੀਮ ਨੂੰ ਇਨਾਮ ਵੰਡੇ ਗਏ। ਇਸ ਮੌਕੇ 29 ਸਤੰਬਰ ਰਾਤ ਨੂੰ ਕੀਤੀ ਗਈ ਆਤਿਸਬਾਜ਼ੀ ਦਾ ਮਨਮੋਹਕ ਨਜ਼ਾਰਾ ਦੇਖਣਯੋਗ ਸੀ। ਇਸ ਮੌਕੇ ਸਟੇਜ ਸੈਕਟਰੀ ਦੀ ਸੇਵਾ ਦਿਲਬਾਗ ਸਿੰਘ ਨੰਬਰਦਾਰ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤਿੰਨੋ ਦਿਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਸੇਵਾਦਾਰ ਬਾਬਾ ਅਮਰਜੀਤ ਸਿੰਘ, ਬਾਬਾ ਰਣਜੀਤ ਸਿੰਘ ਰਾਣਾ, ਬਾਬਾ ਫ਼ੌਜੀ ਤੇ ਇਲਾਕੇ ਦੇ ਸਮੂਹ ਨੌਜਵਾਨਾਂ ਨੇ ਸੇਵਾ ਨਿਭਾਈ। ਇਸ ਸਮਾਗਮ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ’ਚ ਦਰਜਨਾਂ ਪਰਿਵਾਰਾਂ ਨੇ ਫੜਿਆ ਸਿੱਕੀ ਦਾ ਹੱਥ ਅਗਲੀ ਖ਼ਬਰ ਹਿੰਦੂ ਸਮਰਾਟ ਅਸ਼ੋਕ ਸਿੰਘਲ ਦੀ ਜਨਮ ਸ਼ਤਾਬਦੀ ਮੌਕੇ ਤਰਨ ਤਾਰਨ ’ਚ ਪ੍ਰੋਗਰਾਮ ਕਰਵਾਇਆ
Ad Position 24