01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀ ਗ੍ਰਿਫਤਾਰ—ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਐੱਸ.ਐੱਸ.ਪੀ. ਸੁਰਿੰਦਰ ਲਾਂਬਾ। 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਗਸ਼ਤ ਦੌਰਾਨ ਗੁਰਦੇਵ ਸਿੰਘ ਪੁੱਤਰ ਪਾਲ ਸਿੰਘ ਵਾਸੀ ਕੋਟ ਮੁਹੰਮਦ ਖਾਂ ਅਤੇ ਕਿਸ਼ਨ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਤੋਂ ਸਰਵਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਸਰਾਲੀ ਮੰਡ, ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੈਰੋਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਸ਼ੇਰ ਸਿੰਘ ਨੇ ਗਸ਼ਤ ਦੌਰਾਨ ਗੁਰਜੰਟ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਖਆਰਾ, ਗੁਰਸੇਵਕ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮਰਹਾਣਾ, ਸੂਰਜ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਾਜਾਸਾਂਸੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਪਿੰਡ ਰੈਸ਼ੀਆਣਾ ਤੋਂ ਹੀਰਾ ਸਿੰਘ ਪੁੱਤਰ ਕਸ਼ਮੀਰ ਸਿੰਘ, ਗੁਰਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀਅਨ ਪਿੰਡ ਕੰਗ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਪੱਖੋਪੁਰ ਤੋਂ ਸੁਖਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪੱਖੋਪੁਰ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੇਨ ਰੋਡ ਵਲਟੋਹਾ ’ਤੇ ਪੈਂਦੀਆਂ ਮੜੀਆ ਤੋਂ ਗੁਰਸਾਹਿਬ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਅਮਰਕੋਟ, ਜਗਰੂਪ ਸਿੰਘ ਪੁੱਤਰ ਸਾਹਬ ਸਿੰਘ ਵਾਸੀ ਮਹਿਮੁਦਪੁਰਾ, ਤੋਤਾ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਚੀਮਾ ਖੁਰਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਪੁੱਤਰ ਬੀਰਾ ਸਿੰਘ ਅਤੇ ਰਵੀ ਸਿੰਘ ਪੁੱਤਰ ਵਿਰਸਾ ਸਿੰਘ ਵਾਸੀਅਨ ਪੱਤੀ ਪੂਹਲਾ ਸਰਹਾਲੀ ਦੇ ਘਰ ਛਾਪੇਮਾਰੀ ਦੌਰਾਨ ਘਰ ’ਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਆੜ੍ਹਤੀਆਂ,ਕਿਸਾਨਾਂ ਮਜ਼ਦੂਰਾਂ ਨੇ ਪ੍ਰਮਾਤਮਾ ਦਾ ਲਿਆ ਓਟ ਆਸਰਾ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ ਚੋਂ ਮੋਬਾਈਲ ਫੋਨ ਬਰਾਮਦ
Ad Position 24