30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼ਿਵ ਕੁਮਾਰ ਸੋਨੀ ਦੀ ਅਗਵਾਈ ਵਿਚ ਨਸ਼ਾ ਮੁਕਤ ਜਲੰਧਰ ਰੈਲੀ ਲਈ ਕਾਫਲਾ ਰਵਾਨਾ

ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜਲੰਧਰ ਵਿਖੇ ‘ਨਸ਼ਾ ਮੁਕਤ ਜਲੰਧਰ ਰੈਲੀ’ ਨੂੰ ਸੰਬੋਧਨ ਕਰਨ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਪੱਟੀ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਇਕ ਵਿਸ਼ਾਲ ਕਾਫਲਾ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਲੰਧਰ ਲਈ ਰਵਾਨਾ ਹੋਇਆ। ਕਾਫਲੇ ਵਿਚ ਵੱਡੀ ਗਿਣਤੀ ਵਿਚ ਭਾਜਪਾ ਦੇ ਸਰਕਲ ਪ੍ਰਧਾਨਾਂ, ਅਹੁਦੇਦਾਰਾਂ, ਸਰਕਲ ਪੱਧਰੀ ਆਗੂਆਂ ਅਤੇ ਪਾਰਟੀ ਦੇ ਸਮਰਪਿਤ ਵਰਕਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 01-10-2026
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜਲੰਧਰ ਵਿਖੇ ‘ਨਸ਼ਾ ਮੁਕਤ ਜਲੰਧਰ ਰੈਲੀ’ ਨੂੰ ਸੰਬੋਧਨ ਕਰਨ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਪੱਟੀ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਇਕ ਵਿਸ਼ਾਲ ਕਾਫਲਾ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਲੰਧਰ ਲਈ ਰਵਾਨਾ ਹੋਇਆ। ਕਾਫਲੇ ਵਿਚ ਵੱਡੀ ਗਿਣਤੀ ਵਿਚ ਭਾਜਪਾ ਦੇ ਸਰਕਲ ਪ੍ਰਧਾਨਾਂ, ਅਹੁਦੇਦਾਰਾਂ, ਸਰਕਲ ਪੱਧਰੀ ਆਗੂਆਂ ਅਤੇ ਪਾਰਟੀ ਦੇ ਸਮਰਪਿਤ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਪੱਟੀ ਦੇ ਆਗੂ ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਅੱਜ ਪੰਜਾਬ ਦੀ ਸਭ ਤੋਂ ਵੱਡੀ ਲੋੜ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢ ਕੇ ਸਿਹਤਮੰਦ, ਸੁਰੱਖਿਅਤ ਅਤੇ ਖੁਸ਼ਹਾਲ ਭਵਿੱਖ ਦੇਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਨਸ਼ਾ ਮੁਕਤੀ ਨੂੰ ਲੈ ਕੇ ਕੀਤੇ ਜਾ ਰਹੇ ਯਤਨ ਅਤੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਉਣਾ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਦਾ ਸੰਕਲਪ ਸਿਰਫ਼ ਇਕ ਨਾਅਰਾ ਨਹੀਂ, ਬਲਕਿ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਇਕ ਵੱਡਾ ਸਮਾਜਿਕ ਮਿਸ਼ਨ ਹੈ। ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਆਪਣੀ ਭੂਮਿਕਾ ਨਿਭਾਉਣ ਲਈ ਵਚਨਬੱਧ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਪੱਟੀ ਤੋਂ ਸਰਕਲ ਪ੍ਰਧਾਨ ਵਿਜੈ ਕੁਮਾਰ ਵਿਨਾਇਕ, ਕਾਰਜ ਸਿੰਘ ਸ਼ਾਹ, ਗੌਰਵ ਦੇਵਗਨ, ਜਸਬੀਰ ਸਿੰਘ, ਹਰਪਾਲ ਸੋਨੀ, ਹਰਪਾਲ ਸਿੰਘ ਕੈਰੋਂ, ਗੁਰਨੇਕ ਸਿੰਘ ਸੁਹਾਵਾ, ਰਵਿੰਦਰ ਸਿੰਘ ਰਵੀ, ਦਿਲਬਾਗ ਸਿੰਘ ਚੌਧਰੀ ਵਾਲਾ, ਮਨਪ੍ਰੀਤ ਸਿੰਘ ਸਭਰਾ, ਗੁਰਵਿੰਦਰ ਸਿੰਘ ਸੇਰੋਂ, ਨਛੱਤਰ ਸਿੰਘ ਬਨਵਾਲੀਪੁਰ, ਮਲਕੀਤ ਸਿੰਘ ਖਾਰਾ, ਨਿਰਮਲ ਸਿੰਘ ਡੁੱਗਰੀ, ਤਰਸੇਮ ਸਿੰਘ ਸੇਰੋਂ, ਚੇਅਰਮੈਨ ਜੋਗਿੰਦਰ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ, ਰਾਮ ਸਿੰਘ, ਅਵਤਾਰ ਸਿੰਘ ਕੈਰੋਂ, ਯੋਧਬੀਰ ਸ਼ਰਮਾ, ਸ਼ਮਸ਼ੇਰ ਸਿੰਘ, ਸੰਜੀਵ ਕੁਮਾਰ ਮਹਿਤਾ, ਸੁਖਦੇਵ ਸਿੰਘ ਲਹੁਕਾ, ਧੀਰਜ ਕੁਮਾਰ, ਰਾਕੇਸ਼ ਕੁਮਾਰ, ਜਸਵਿੰਦਰ ਸਿੰਘ, ਹੀਰਾ ਸਿੰਘ ਬੁੱਟਰ, ਸਤਨਾਮ ਸਿੰਘ ਭੰਗਾਲਾ, ਹਜ਼ਾਰਾ ਸਿੰਘ ਭੰਗਾਲਾ, ਰਾਜ ਸਿੰਘ ਵਰਾਨਾ, ਬੂਟਾ ਸਿੰਘ ਨੌਸ਼ਹਿਰਾ, ਸਰਬਜੀਤ ਸਿੰਘ ਸੁਹਾਵਾ, ਮਨਜੀਤ ਸਿੰਘ ਚੂਸਲੇਵੜ, ਅਮਰਜੀਤ ਸ਼ਰਮਾ, ਜਗਵਿੰਦਰ ਸਿੰਘ, ਸ਼ਿਵ ਕੁਮਾਰ ਬੂਹ, ਕੁਲਵੰਤ ਰਾਮ, ਅਮਨ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲ਼ੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਲਈ ਪਹਿਲੀ ਨੂੰ ਹੋਵੇਗਾ ਮੈਡੀਕਲ
Ad Position 24