ਡਿਪਟੀ ਕਮਿਸ਼ਨਰ ਵਲ਼ੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਅਹਿਮ ਮੀਟਿੰਗ
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)–ਜ਼ਿਲ੍ਹਾ ਤਰਨ ਤਾਰਨ ਵਿਚ ਖਰੀਫ਼ ਸੀਜ਼ਨ 2026-27 ਦੌਰਾਨ ਝੋਨੇ ਦੀ ਕੀਤੀ ਜਾਣ ਵਾਲੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਕੰਟਰੋਲਰ ਫੂਡ ਸਪਲਾਈ ਵਿਭਾਗ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ-ਵੱਖ ਮੰਡੀਆਂ ਤੋਂ ਆਏ ਆੜ੍ਹਤੀਆਂ ਤੇ ਪ੍ਰਧਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)–ਜ਼ਿਲ੍ਹਾ ਤਰਨ ਤਾਰਨ ਵਿਚ ਖਰੀਫ਼ ਸੀਜ਼ਨ 2026-27 ਦੌਰਾਨ ਝੋਨੇ ਦੀ ਕੀਤੀ ਜਾਣ ਵਾਲੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਕੰਟਰੋਲਰ ਫੂਡ ਸਪਲਾਈ ਵਿਭਾਗ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ-ਵੱਖ ਮੰਡੀਆਂ ਤੋਂ ਆਏ ਆੜ੍ਹਤੀਆਂ ਤੇ ਪ੍ਰਧਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਵਲੋਂ ਮੰਡੀਆਂ ਵਿਚ ਸੁੱਕਾ ਝੋਨਾ ਲਿਆਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕਟਾਈ ਕਰਨ ਦੀ ਸਖ਼ਤ ਮਨਾਹੀੰ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤਾ਼ ਕੀਤੀ ਕਿ ਸੀਜ਼ਨ ਤੋਂ ਪਹਿਲਾਂ-ਪਹਿਲਾਂ ਮੰਡੀਆਂ ਵਿਚ ਬਾਰਦਾਨੇ ਦਾ ਪ੍ਰਬੰਧ ਕੀਤਾ ਜਾਵੇ। ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਖ਼ਰੀਦ ਸੀਜ਼ਨ ਦੇ ਮੱਦੇਨਜਰ ਮੰਡੀਆਂ ਵਿਚ ਜ਼ਰੂਰੀ ਪ੍ਰਬੰਧ ਜਿਵੇਂ ਸਾਫ਼-ਸਫਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਆਦਿ ਸਮੇਂ ਸਿਰ ਮੁਕੰਮਲ ਕਰ ਲਏ ਜਾਣ ਅਤੇ ਇਸਦੇ ਨਾਲ ਹੀ ਮੰਡੀਆਂ ਦੇ ਗੇਟਾਂ ’ਤੇ ਟੀਮਾਂ ਲਗਾਉਦੇ ਹੋਏ ਨਮੀ ਚੈੱਕ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੇਵਲ 17 ਫ਼ੀਸਦੀ ਨਮੀ ਵਾਲਾ ਝੋਨਾਂ ਹੀ ਮੰਡੀਆਂ ਵਿਚ ਆਉਣ ਦਿੱਤਾ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਠੀਕ ਜਾਵੇ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਵੀ ਮੁਸ਼ਕਿਲ ਨਾ ਆਵੇ।