ਮੋਟਰਸਾਈਕਲਾਂ ਦੀ ਟੱਕਰ ’ਚ ਨੌਜਵਾਨ ਦੀ ਮੌਤ
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)—ਤੇਜ ਰਫਤਾਰ ਮੋਟਰਸਾਈਕਲ ਦੀ ਟੱਕਰ ਨਾਲ ਦੂਸਰੇ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜਸਵੰਤ ਸਿੰਘ ਪੁੱਤਰ ਲੇਟ ਮਹਿਤਾਬ ਸਿੰਘ ਵਾਸੀ ਪਿੰਡ ਕੱਲ੍ਹਾ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਛੋਟਾ ਬੇਟਾ ਪਵਨਦੀਪ ਸਿੰਘ ਜੋ ਕਿ ਤਰਨ ਤਾਰਨ ਕਚਹਿਰੀ ਵਿਚ ਵਕੀਲ ਨਾਲ ਕਲਰਕ ਵਜੋਂ ਕੰਮ ਕਰਦਾ ਹੈ।
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)—ਤੇਜ ਰਫਤਾਰ ਮੋਟਰਸਾਈਕਲ ਦੀ ਟੱਕਰ ਨਾਲ ਦੂਸਰੇ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜਸਵੰਤ ਸਿੰਘ ਪੁੱਤਰ ਲੇਟ ਮਹਿਤਾਬ ਸਿੰਘ ਵਾਸੀ ਪਿੰਡ ਕੱਲ੍ਹਾ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਛੋਟਾ ਬੇਟਾ ਪਵਨਦੀਪ ਸਿੰਘ ਜੋ ਕਿ ਤਰਨ ਤਾਰਨ ਕਚਹਿਰੀ ਵਿਚ ਵਕੀਲ ਨਾਲ ਕਲਰਕ ਵਜੋਂ ਕੰਮ ਕਰਦਾ ਹੈ। 30 ਸਤੰਬਰ ਨੂੰ ਮੇਰਾ ਬੇਟਾ ਪਵਨਦੀਪ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 46 ਏ.ਐੱਫ 8539 ’ਤੇ ਸਵਾਰ ਹੋ ਕਿ ਵਾਪਸ ਪਿੰਡ ਆ ਰਿਹਾ ਸੀ ਅਤੇ ਮੈਂ ਵੀ ਐਕਣੀ ਐਕਟਿਵਾ ’ਤੇ ਸਵਾਰ ਹੋ ਕੇ ਉਸਦੇ ਪਿੱਛੇ-ਪਿੱਛੇ ਆ ਰਿਹਾ ਸੀ। ਜਦੋਂ ਮੇਰਾ ਲੜਕਾ ਪਿੰਡ ਝੰਡੇਰ ਵਾਲਾ ਪੁੱਲ ਲੰਘਿਆ ਤਾਂ ਗੋਇੰਦਵਾਲ ਸਾਈਡ ਤੋਂ ਇਕ ਮੋਟਰਸਾਈਕਲ ਨੰਬਰ ਪੀ.ਬੀ. 14 ਏ. 8129 ’ਤੇ ਸਵਾਰ ਦੋ ਵਿਅਕਤੀ ਸਨ, ਨੇ ਮੋਟਰਸਾਈਕਲ ਤੇਜ ਰਫਤਾਰ ਨਾਲ ਲਿਆ ਕੇ ਮੇਰੇ ਬੇਟੇ ਦੇ ਮੋਟਰਸਾਈਕਲ ਵਿਚ ਮਾਰ ਦਿੱਤਾ, ਜਿਸ ਕਾਰਨ ਮੇਰੇ ਲੜਕੇ ਦੇ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਤੁਰੰਤ ਇਲਾਜ ਲਈ ਤਰਨਤਾਰਨ ਦੇ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਮਿ੍ਤਕ ਕਰਾਰ ਦੇ ਦਿੱਤਾ ਅਤੇ ਦੂਸਰੇ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਜਿਸ ਮੋਟਰਸਾਈਕਲ ਨੇ ਮੇਰੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਹੈ, ਉਸ ਨੂੰ ਬੇਦੀ ਰਾਮ ਪੁੱਤਰ ਸੁਖਵਿੰਦਰ ਸਿੰਘ ਵਾਸੀ ਝੰਡੇਰ ਚਲਾ ਰਿਹਾ ਸੀ ਅਤੇ ਉਸਦੇ ਪਿੱਛੇ ਖੁਸ਼ਬੀਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਝੰਡੇਰ ਬੈਠਾ ਸੀ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।