01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਚਾਵਲਾ ਦੇ ਅਸਤੀਫ਼ੇ ਦੀ ਸਥਿਤੀ ਸਪੱਸ਼ਟ ਕੀਤੀ ਜਾਵੇ - ਜਥੇਦਾਰ ਦੋਬਲੀਆਂ

ਝਬਾਲ, 1 ਅਕਤੂਬਰ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਅਮਰਜੀਤ ਸਿੰਘ ਚਾਵਲਾ ਦੀ ਅਸਤੀਫੇ ਦੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਵਿੰਦਰ ਸਿੰਘ ਦੋਬਲੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਵਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਸਥਿਤੀ ਅਜੇ ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵਲੋਂ ਸਪੱਸ਼ਟ ਨਹੀਂ ਕੀਤੀ ਗਈ ਹੈ। ਜਦੋਂਕਿ ਅਮਰਜੀਤ ਸਿੰਘ ਚਾਵਲਾ ਨੇ 16 ਸਤੰਬਰ ਨੂੰ ਆਪਣੀ ਮੈਂਬਰਸ਼ਿਪ ਸਮੇਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਹੀ ਕੀਤਾ ਸੀ ਪਰ ਲਿਖਤੀ ਰੂਪ ’ਚ ਨਹੀਂ ਸੀ ਦਿੱਤਾ।

Ad Position 21
No active advertisement
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਵਿੰਦਰ ਸਿੰਘ ਦੋਬਲੀਆਂ। 02-10-2026
ਝਬਾਲ, 1 ਅਕਤੂਬਰ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਅਮਰਜੀਤ ਸਿੰਘ ਚਾਵਲਾ ਦੀ ਅਸਤੀਫੇ ਦੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਵਿੰਦਰ ਸਿੰਘ ਦੋਬਲੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਵਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਸਥਿਤੀ ਅਜੇ ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵਲੋਂ ਸਪੱਸ਼ਟ ਨਹੀਂ ਕੀਤੀ ਗਈ ਹੈ। ਜਦੋਂਕਿ ਅਮਰਜੀਤ ਸਿੰਘ ਚਾਵਲਾ ਨੇ 16 ਸਤੰਬਰ ਨੂੰ ਆਪਣੀ ਮੈਂਬਰਸ਼ਿਪ ਸਮੇਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਹੀ ਕੀਤਾ ਸੀ ਪਰ ਲਿਖਤੀ ਰੂਪ ’ਚ ਨਹੀਂ ਸੀ ਦਿੱਤਾ। ਇਸ ਤੋਂ ਬਾਅਦ 22 ਸਤੰਬਰ ਨੂੰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀਡੀਓ ਬਿਆਨ ਰਾਹੀਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਦੀ ਅੰਤਰਿੰਗ ਕਮੇਟੀ ਕੋਲੋਂ ਪ੍ਰਵਾਨਗੀ ਨਹੀਂ ਲਈ। ਜਦਕਿ ਪ੍ਰਧਾਨ ਸਾਹਿਬ ਵਲੋਂ ਪ੍ਰਵਾਨਗੀ ਦੀ ਆਸ ’ਤੇ ਲਿਆ ਅਸਤੀਫਾ ਅੰਤਰਿੰਗ ਕਮੇਟੀ ਤੋਂ ਪ੍ਰਵਾਨ ਕਰਾਉਣਾ ਲਾਜ਼ਮੀ ਹੈ ਤਾਂ ਹੀ ਉਹ ਅਸਤੀਫਾ ਪ੍ਰਵਾਨ ਮੰਨਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਚ 100 ਪ੍ਰਤੀਸ਼ਤ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਦਾ ਕੰਮ ਪੂਰਾ ਹੋ ਗਿਆ - ਜ਼ਿਲਾ ਚੋਣ ਅਫ਼ਸਰ
Ad Position 24