ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)—ਕੇਂਦਰ ਸਰਕਾਰ ਵਲੋਂ ਕਣਕ ਦੀ ਫਸਲ ’ਤੇ 25 ਰੁਪਏ ਐੱਮ. ਐੱਸ.
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)—ਕੇਂਦਰ ਸਰਕਾਰ ਵਲੋਂ ਕਣਕ ਦੀ ਫਸਲ ’ਤੇ 25 ਰੁਪਏ ਐੱਮ.ਐੱਸ.ਪੀ. ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਗਿਆ ਅਤੇ ਇਸ ਫੈਸਲੇ ਪ੍ਰਤੀ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਕਿਸਾਨਾਂ ਨੂੰ ਆਸ ਸੀ ਕਿ ਇਸ ਵਾਰ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਭਾਰੀ ਵਾਧਾ ਕਰੇਗੀ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵਿਚ ਸੁਧਾਰ ਹੋਵੇਗਾ ਪ੍ਰੰਤੂ ਕੇਂਦਰ ਵਲੋਂ ਕਿਸਾਨਾਂ ਨਾਲ ਕੋਝਾ ਮਜਾਕ ਕਰਦਿਆਂ ਸਿਰਫ 25 ਰੁਪਏ ਵਾਧਾ ਕੀਤਾ ਗਿਆ ਹੈ, ਜੋ ਕਿ ਕਿਸਾਨਾਂ ਨੂੰ ਮਨਜੂਰ ਨਹੀਂ ਹੈ ਅਤੇ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰਨ ਨੂੰ ਭਰਨ ਵਾਲਾ ਕਿਸਾਨ ਅੱਜ ਖੁਦ ਆਰਥਿਕ ਤੰਗੀ ਦਾ ਸ਼ਿਕਾਰ ਹੋ ਕੇ ਰਹਿ ਗਿਆ ਹੈ ਅਤੇ ਆਪਣੇ ਹੱਕ ਮੰਗਣ ਲਈ ਸੜਕਾਂ ’ਤੇ ਰੁਲਣ ਲਈ ਮਜ਼ਬੂਰ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਕਿ ਕਣਕ ਦੇ ਭਾਅ ’ਚ ਕੀਤੇ 25 ਰੁਪਏ ਵਾਧੇ ਦੇ ਫੈਸਲੇ ’ਤੇ ਮੁੜ ਵਿਚਾਰ ਕਰਕੇ ਵਾਧੇ ਦੀ ਰਕਮ ਨੂੰ ਕਿਸਾਨਾਂ ਦੀ ਮੰਗ ਅਨੁਸਾਰ ਵਧਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਉਨ੍ਹਾਂ ਦਾ ਜੀਵਨ ਖੁਸ਼ਹਾਲ ਹੋ ਸਕੇ।