02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੱਟੀ ਅਤੇ ਇਸ ਦੇ ਆਸਪਾਸ ਦੀਆਂ ਦਾਣਾ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਨਹੀਂ ਹੋ ਸਕੀ ਸ਼ੁਰੂ

ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਾਉਣੀ ਦੀ ਮੁੱਖ ਫਸਲ ਝੋਨੇ ਦੀ ਆਮਦ ਦਾਣਾ ਮੰਡੀ ਪੱਟੀ ਤੇ ਇਸ ਦੇ ਆਸ-ਪਾਸ ਦੀਆ ਮੰਡੀਆਂ ਵਿਚ ਸ਼ੁਰੂ ਹੋ ਗਈ ਹੈ, ਪਰ ਸਰਕਾਰ ਵਲੋਂ ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਐਲਾਨ ਦੇ ਬਾਵਜੂਦ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ। ਇਸ ਤੋਂ ਇਲਾਵਾ ਮੰਡੀਆਂ ਵਿਚ ਖਰੀਦ ਸੰਬੰਧੀ ਲੋੜੀਂਦੇ ਪ੍ਰਬੰਧ ਵੀ ਨਜ਼ਰ ਨਾ ਆਉਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 02-10-2026
ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਾਉਣੀ ਦੀ ਮੁੱਖ ਫਸਲ ਝੋਨੇ ਦੀ ਆਮਦ ਦਾਣਾ ਮੰਡੀ ਪੱਟੀ ਤੇ ਇਸ ਦੇ ਆਸ-ਪਾਸ ਦੀਆ ਮੰਡੀਆਂ ਵਿਚ ਸ਼ੁਰੂ ਹੋ ਗਈ ਹੈ, ਪਰ ਸਰਕਾਰ ਵਲੋਂ ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਐਲਾਨ ਦੇ ਬਾਵਜੂਦ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ। ਇਸ ਤੋਂ ਇਲਾਵਾ ਮੰਡੀਆਂ ਵਿਚ ਖਰੀਦ ਸੰਬੰਧੀ ਲੋੜੀਂਦੇ ਪ੍ਰਬੰਧ ਵੀ ਨਜ਼ਰ ਨਾ ਆਉਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਆਪਣੀ ਝੋਨੇ ਦੀ ਫਸਲ ਮੰਡੀਆਂ ਵਿਚ ਲੈ ਕੇ ਆ ਰਹੇ ਹਨ, ਪਰ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਖਰੀਦ ਦੀ ਅਣਹੋਂਦ ਵਿਚ ਕਾਰਪੋਰੇਟ ਘਰਾਣਿਆਂ ਵਲੋਂ ਕਿਸਾਨਾਂ ਦੀ ਫਸਲ ਘੱਟ ਭਾਅ ’ਤੇ ਖਰੀਦ ਕੇ ਲੁੱਟ-ਖਸੁੱਟ ਕਰਨ ਦਾ ਖਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਪ੍ਰਸ਼ਾਸਨਿਕ ਅਣਗਹਿਲੀ ਕਾਰਨ ਪੱਟੀ ਤੇ ਇਸ ਦੇ ਆਸ-ਪਾਸ ਦੀਆਂ ਦਾਣਾ ਮੰਡੀਆਂ ਵਿਚ ਇਹ ਖਰੀਦ ਸ਼ੁਰੂ ਨਹੀਂ ਹੋ ਸਕੀ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਤੁਰੰਤ ਸਰਕਾਰੀ ਖਰੀਦ ਸ਼ੁਰੂ ਕਰਵਾਈ ਜਾਵੇ ਅਤੇ ਸਰਕਾਰੀ ਨਿਰਧਾਰਿਤ ਭਾਅ ਅਨੁਸਾਰ ਹੀ ਕਿਸਾਨਾਂ ਦਾ ਝੋਨਾ ਖਰੀਦਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ-ਖਸੁੱਟ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦਾਣਾ ਮੰਡੀ ’ਚ ਪਰਮਲ ਦੀ ਸਰਕਾਰੀ ਖ੍ਰੀਦ ਨਹੀਂ ਹੋ ਸਕੀ ਸ਼ੁਰੂ ਅਗਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ
Ad Position 24