ਮਾਵਾਂ–ਧੀਆਂ ਸਤਿਕਾਰ ਯੋਜਨਾ ਸਮਾਗਮ ਦੌਰਾਨ ਪਹੁੰਚੇ ਹਲਕਾ ਨਿਵਾਸੀਆਂ ਦਾ ਵਿਧਾਇਕ ਲਾਲਪੁਰਾ ਨੇ ਕੀਤਾ ਧੰਨਵਾਦ
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)—ਵੀਰਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਮਾਵਾਂ ਧੀਆਂ ਸਤਿਕਾਰ ਯੋਜਨਾ ਸਮਾਗਮ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਪਹੁੰਚੇ ਹਲਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਇਕ–ਇਕ ਕਰਕੇ ਪੂਰਾ ਕਰ ਦਿੱਤਾ ਹੈ। ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਔਰਤਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾਵੇਗੀ, ਜਿਸ ਦੇ ਤਹਿਤ ਸਰਕਾਰ ਨੇ ਆਮ ਵਰਗ ਦੀਆਂ ਔਰਤਾਂ ਨੂੰ ਇਕ–ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਐਸ.
ਵ
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ
02-10-2026
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)—ਵੀਰਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਮਾਵਾਂ ਧੀਆਂ ਸਤਿਕਾਰ ਯੋਜਨਾ ਸਮਾਗਮ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਪਹੁੰਚੇ ਹਲਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਇਕ–ਇਕ ਕਰਕੇ ਪੂਰਾ ਕਰ ਦਿੱਤਾ ਹੈ। ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਔਰਤਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾਵੇਗੀ, ਜਿਸ ਦੇ ਤਹਿਤ ਸਰਕਾਰ ਨੇ ਆਮ ਵਰਗ ਦੀਆਂ ਔਰਤਾਂ ਨੂੰ ਇਕ–ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਨੂੰ 15 ਸੌ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਹ ਵਾਅਦਾ ਸਰਕਾਰ ਨੇ ਹੁਣ ਪੂਰਾ ਕਰ ਦਿੱਤਾ ਹੈ। ਅੱਜ ਮੁੱਖ ਮੰਤਰੀ ਵਲੋਂ ਸਮਾਗਮ ਦੌਰਾਨ ਹੀ ਔਰਤਾਂ ਦੇ ਖ਼ਾਤੇ ਵਿਚ ਤਿੰਨ ਤਿੰਨ ਹਜ਼ਾਰ ਰੁਪਏ ਅਤੇ 45–45 ਸੌ ਰੁਪਏ ਪਵਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ, ਉਹ ਕਰ ਦਿਖਾਇਆ ਹੈ। ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਖ਼ੇਤੀਬਾੜੀ ਲਈ ਦਿਨ ਦੇ ਸਮੇਂ ਵੀ ਬਿਜਲੀ ਦੀ ਸੁਵਿਧਾ ਪ੍ਰਦਾਨ ਕਰਵਾਈ ਹੈ। ਇਥੋਂ ਤੱਕ ਕਿ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ। ਨਹਿਰੀ ਪਾਣੀ ਨੂੰ ਮਜ਼ਬੂਤੀ ਦੇਣ ਲਈ ਖ਼ਾਲ ਪੱਕੇ ਕੀਤੇ ਗਏ ਹਨ, ਜਿਸ ਕਾਰਨ ਕਿਸਾਨਾਂ ਦੇ ਖ਼ੇਤਾਂ ਤੱਕ ਪਾਣੀ ਆਸਾਨੀ ਨਾਲ ਪਹੁੰਚ ਰਿਹਾ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ ਅਤੇ ਵਾਅਦੇ ਕਰਕੇ ਪਿੱਛੇ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਬਣੇਗੀ, ਜਿਸ ਦਾ ਸਬੂਤ ਲੋਕ ਆਮ ਆਦਮੀ ਪਾਰਟੀ ਦੇ ਸਮਾਗਮਾਂ ਵਿਚ ਵਹੀਰਾਂ ਘੱਤ ਕੇ ਸ਼ਾਮਿਲ ਹੋਣ ’ਤੇ ਮਿਲ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ ਵਾਅਦੇ ਕਰਕੇ ਮੁਕਰਨ ਵਾਲਿਆਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਵਾਅਦੇ ਕਰਕੇ ਉਸ ਨੂੰ ਲਾਗੂ ਕਰਨ ਵਾਲਿਆਂ ਨੂੰ ਹੀ ਆਪਣਾ ਸਮੱਰਥਨ ਦਿੱਤਾ ਜਾਵੇ।