ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਡੋਗਰਾਂ ਵਿਖੇ ਗਾਂਧੀ ਜੈਅੰਤੀ ਸ਼ਰਧਾ ਨਾਲ ਮਨਾਈ
ਮੀਆਂਵਿੰਡ, 1 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਯੰਤੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਕੈਂਪਸ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਮੀਆਂਵਿੰਡ, 1 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਯੰਤੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਕੈਂਪਸ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਧਿਆਪਕਾਂ ਨੇ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿਚ ਪਾਏ ਗਏ ਮਹੱਤਵਪੂਰਨ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ, ਵਿਚਾਰ-ਪੇਸ਼ਕਾਰੀ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਸੰਬੰਧਿਤ ਪ੍ਰੇਰਣਾਦਾਇਕ ਗੱਲਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਸੱਚਾਈ, ਅਹਿੰਸਾ, ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਵਲੋਂ ਗਾਂਧੀ ਜਯੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਮਹਾਤਮਾ ਗਾਂਧੀ ਨੇ ਸੱਚ ਅਤੇ ਅਹਿੰਸਾ ਦੇ ਰਸਤੇ ’ਤੇ ਚੱਲ ਕੇ ਪੂਰੀ ਦੁਨੀਆ ਨੂੰ ਸ਼ਾਂਤੀ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਇਕ ਜ਼ਿੰਮੇਵਾਰ, ਇਮਾਨਦਾਰ ਅਤੇ ਚੰਗੇ ਨਾਗਰਿਕ ਬਣਨ।