01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

‘ਸਵੱਛਤਾ ਹੀ ਸੇਵਾ’ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ

ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਲੈਫ. ਕਰਨਲ (ਸੇਵਾ ਮੁਕਤ) ਰੋਹਿਤ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਰਨ ਤਾਰਨ ਦੇ ਸਟਾਫ਼ ਅਤੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸੈਂਟਰ ਤਰਨ ਤਾਰਨ ਵਿਚ ਪੜ੍ਹਦੇ ਸਿਖਿਆਰਥੀਆਂ ਵਲੋਂ ਵਿਸ਼ੇਸ ਸਫ਼ਾਈ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 02-10-2026
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਲੈਫ. ਕਰਨਲ (ਸੇਵਾ ਮੁਕਤ) ਰੋਹਿਤ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਰਨ ਤਾਰਨ ਦੇ ਸਟਾਫ਼ ਅਤੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸੈਂਟਰ ਤਰਨ ਤਾਰਨ ਵਿਚ ਪੜ੍ਹਦੇ ਸਿਖਿਆਰਥੀਆਂ ਵਲੋਂ ਵਿਸ਼ੇਸ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਦਫ਼ਤਰੀ ਸਟਾਫ਼ ਅਤੇ ਸਿਖਿਆਰਥੀਆਂ ਨੇ ਦਫ਼ਤਰ ਅਤੇ ਦਫਤਰ ਦੇ ਆਲੇ-ਦੁਆਲੇ ਸਫ਼ਾਈ ਕਰਦਿਆਂ ਲੋਕਾਂ ਨੂੰ ਸਾਫ-ਸੁਥਰੇ ਵਾਤਾਵਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਲੋਂ ਸਾਬਕਾ ਸੈਨਿਕਾਂ/ਉਨ੍ਹਾਂ ਦੇ ਆਸ਼ਰਿਤਾਂ ਅਤੇ ਆਮ ਲੋਕਾਂ ਨੂੰ ਸਫ਼ਾਈ ਵਿਵਸਥਾ ’ਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ ਅਤੇ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਪਲਾਸਟਿਕ ਦੇ ਲਿਫ਼ਾਫ਼ੇ, ਬੈਗਜ਼ ਦਾ ਤਿਆਗ ਕੀਤਾ ਜਾਵੇ, ਕਿਉਂਕਿ ਪਲਾਸਟਿਕ ਸਾਡੇ ਵਾਤਾਵਰਨ ਨੂੰ ਬਹੁਤ ਦੂਸ਼ਿਤ ਕਰ ਰਹੀ ਹੈ। ਵਾਤਾਵਰਨ ਨੂੰ ਸਵੱਛ ਰੱਖਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ, ਜੇਕਰ ਹਰੇਕ ਨਾਗਰਿਕ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ-ਸੁਥਰਾ ਅਤੇ ਸਵੱਛ ਬਣਾਵੇਗਾ ਤਾਂ ਸਾਡੀ ਸਿਹਤ ਵੀ ਬਹੁਤ ਚੰਗੀ ਰਹੇਗੀ। ਉਨ੍ਹਾਂ ਵਲੋਂ ਲੋਕਾਂ ਨੂੰ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਦਾ ‘ਰਤਨ ਪੰਜਾਬ ਦੇ 2026’ ਐਵਾਰਡ ਨਾਲ ਸਨਮਾਨ ਅਗਲੀ ਖ਼ਬਰ ਖੇਮਕਰਨ ਸ਼ਹਿਰ ’ਚ ਸ੍ਰੀ ਰਾਮ ਲੀਲ੍ਹਾ ਖੇਡਣ ਦੀਆਂ ਤਿਆਰੀਆਂ ਜ਼ੋਰਾਂ ’ਤੇ, 11 ਅਕਤੂਬਰ ਤੋਂ ਹੋਵੇਗੀ ਚਾਲੂ
Ad Position 24