ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਦਾ ‘ਰਤਨ ਪੰਜਾਬ ਦੇ 2026’ ਐਵਾਰਡ ਨਾਲ ਸਨਮਾਨ
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)-ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਚੇਅਰਮੈਨ ਰਮਨੀਕ ਸਿੰਘ ਖੇੜਾ ਅਤੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਖੇੜਾ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਉਨ੍ਹਾਂ ਦੀ ਉੱਤਮ ਕਾਰਗੁਜ਼ਾਰੀ ਅਤੇ ਮਹੱਤਵਪੂਰਨ ਯੋਗਦਾਨ ਲਈ ‘ਰਤਨ ਪੰਜਾਬ ਦੇ 2026’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਲਗਾਤਾਰ ਮਿਹਨਤ, ਸਮਰਪਣ, ਦੂਰਦਰਸ਼ੀ ਅਗਵਾਈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ।
ਦ
ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਗਾਂਧੀ ਜੈਅੰਤੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਬੱਚੇ। ਤਸਵੀਰ: ਲਵਲੀ
02-10-2026
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)-ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਚੇਅਰਮੈਨ ਰਮਨੀਕ ਸਿੰਘ ਖੇੜਾ ਅਤੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਖੇੜਾ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਉਨ੍ਹਾਂ ਦੀ ਉੱਤਮ ਕਾਰਗੁਜ਼ਾਰੀ ਅਤੇ ਮਹੱਤਵਪੂਰਨ ਯੋਗਦਾਨ ਲਈ ‘ਰਤਨ ਪੰਜਾਬ ਦੇ 2026’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਲਗਾਤਾਰ ਮਿਹਨਤ, ਸਮਰਪਣ, ਦੂਰਦਰਸ਼ੀ ਅਗਵਾਈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਦੀ ਅਗਵਾਈ ਹੇਠ ਸਕੂਲ ਨੇ ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦਿਆਂ ਇਕ ਮਹੱਤਵਪੂਰਨ ਪਛਾਣ ਬਣਾਈ ਹੈ। ਇਹ ਉਪਲਬਧੀ ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਮਾਣਮੱਤਾ ਅਧਿਆਇ ਜੋੜਦੀ ਹੈ ਅਤੇ ਪੂਰੇ ਸਕੂਲ ਭਾਈਚਾਰੇ ਨੂੰ ਉੱਤਮਤਾ ਵੱਲ ਲਗਾਤਾਰ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ। ਇਸ ਮਾਣਮੱਤੇ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਹਰਲੀਨ ਕੌਰ, ਪ੍ਰਸ਼ਾਸਕ ਸ਼ਵੇਤਾ ਸਹਿਗਲ, ਸਮੂਹ ਸਟਾਫ਼ ਮੈਂਬਰਾਂ ਅਤੇ ਮਾਪਿਆਂ ਨੇ ਰਮਨੀਕ ਸਿੰਘ ਖੇੜਾ ਅਤੇ ਅੰਮ੍ਰਿਤ ਖੇੜਾ ਨੂੰ ਇਸ ਮਾਣਯੋਗ ਸਨਮਾਨ ਲਈ ਦਿਲੋਂ ਵਧਾਈ ਦਿੱਤੀ ਅਤੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਲਾਘਾਯੋਗ ਸਮਰਪਣ ਦੀ ਪ੍ਰਸੰਸਾ ਕੀਤੀ।