ਹਰੀਕੇ ਪੱਤਣ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ
ਹਰੀਕੇ ਪੱਤਣ, 1 ਅਕਤੂਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਿਸ਼ਨ ਸਿਹਤਮੰਦ ਪੰਜਾਬ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ ਕੀਤਾ ਗਿਆ ਅਤੇ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ । ਲਾਈਫ ਕੇਅਰ ਫਾਊਂਡੇਸ਼ਨ ਦੇ ਯੂਨਿਟ ਮੈਨੇਜ਼ਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੀਕੇ ਪੱਤਣ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਚ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ ਸਵੇਰੇ 11 ਵਜੇ ਗੁਰਦੁਆਰਾ ਦਮਦਮਾ ਸਾਹਿਬ ਜੀ ਦੀ ਸਮੂਹ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਕੀਤਾ ਗਿਆ।
ਹਰੀਕੇ ਪੱਤਣ, 1 ਅਕਤੂਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਿਸ਼ਨ ਸਿਹਤਮੰਦ ਪੰਜਾਬ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ ਕੀਤਾ ਗਿਆ ਅਤੇ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ । ਲਾਈਫ ਕੇਅਰ ਫਾਊਂਡੇਸ਼ਨ ਦੇ ਯੂਨਿਟ ਮੈਨੇਜ਼ਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੀਕੇ ਪੱਤਣ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਚ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ ਸਵੇਰੇ 11 ਵਜੇ ਗੁਰਦੁਆਰਾ ਦਮਦਮਾ ਸਾਹਿਬ ਜੀ ਦੀ ਸਮੂਹ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਕੀਤਾ ਗਿਆ। ਇਸ ਉਦਘਾਟਨ ਸਮਾਰੋਹ ਵਿਚ ਸਤੀਸ਼ ਐਨ.ਜੀ.ਓ. ਵਰਕਰ ਉਚੇਚੇ ਤੌਰ ’ਤੇ ਪੁੱਜੇ। ਇਸ ਮੌਕੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਜਾਂਚ ਕੈਂਪ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਇਆ ਗਿਆ ਇਸ ਕੈਂਪ ਵਿਚ 101 ਮਰੀਜ਼ਾਂ ਦੇ ਕਿਡਨੀ ਦੇ 5 ਟੈਸਟ ਜਿਵੇਂ ਕਿ ਬਲੱਡ ਯੂਰੀਆ, ਬਲੱਡ ਯੂਰੀਆ ਨਾਈਟ੍ਰੋਜਨ, ਕਿ੍ਏਟੀਨਿਨ , ਬਲੱਡ ਯੂਰੀਆ ਕਿ੍ਏਟੀਨਿਨ ਰੇਸੋ, ਗੁਰਦਿਆਂ ਦੇ ਟੈਸਟ, ਯੂਰਿਕ ਐਸਿਡ ਦਾ ਇਕ ਟੈਸਟ, ਬਲੱਡ ਗੁਲੂਕੋਜ਼, ਸ਼ੂਗਰ ਦਾ ਇਕ ਟੈਸਟ ਬਿੱਲਕੁਲ ਮੁਫ਼ਤ ਕੀਤੇ ਗਏ ਅਤੇ ਬਾਕੀ ਟੈਸਟਾਂ ਵੀ 75 ਪ੍ਰਤੀਸ਼ਤ ਘੱਟ ਰੇਟ ’ਤੇ ਕੀਤੇ ਜਾਣਗੇ। ਇਸ ਮੌਕੇ ਲਾਈਫ ਕੇਅਰ ਫਾਊਂਡੇਸ਼ਨ ਦੇ ਮੈਨੇਜ਼ਰ ਪਰਮਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਬਹੁਤ ਹੀ ਜਲਦ ਭਿੱਖੀਵਿੰਡ, ਪੱਟੀ, ਵਲਟੋਹਾ, ਨੌਸ਼ਿਹਰਾ ਪੰਨੂੰਆਂ, ਸਰਹਾਲੀ, ਬੰਡਾਲਾ, ਫਤਿਆਬਾਦ ਅਤੇ ਖਡੂਰ ਸਾਹਿਬ ਵੀ ਇਸ ਤਰ੍ਹਾਂ ਦੇ ਸੈਂਪਲ ਕੂਲੈਕਸ਼ਨ ਸੈਂਟਰ ਖੋਲ੍ਹੇ ਜਾ ਰਹੇ ਹਨ। ਇਸ ਮੌਕੇ ਇੰਚਾਰਜ ਵਰਿੰਦਰ ਸਿੰਘ, ਸੁਨੀਤਾ ਜੋਸ਼ੀ, ਸਿਮਰਨਜੀਤ ਸਿੰਘ, ਅਰਸ਼ਦੀਪ ਸਿੰਘ ਅਤੇ ਸੁਖਚਰਨ ਸਿੰਘ (ਸਾਰੇ ਫਲੈਬੋਮਿਸਟ), ਕੁਲਦੀਪ ਸਿੰਘ, ਬਲਬੀਰ ਸਿੰਘ ਵਿਜੀਂਲੈਸ ਵਾਲੇ, ਗ੍ਰੰਥੀ ਸੁਰਿੰਦਰ ਸਿੰਘ, ਗੁਰਨੇਕ ਸਿੰਘ ਕਾਨੂੰਗੋ, ਸੇਵਾ ਸਿੰਘ, ਕਰਮਜੀਤ ਸਿੰਘ ਅਤੇ ਜਗਰੂਪ ਸਿੰਘ ਪੰਨੂੰ, ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।