ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮਿਡ-ਡੇ-ਮੀਲ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)–ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭੱਤਾ ਦੁਗਣਾ ਕਰਨ ਦੀ ਗਰੰਟੀ ਪੂਰੇ ਨਾ ਕੀਤੇ ਜਾਣ ਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਿਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਇਲਾਕੇ ਦੀਆਂ ਮਾਣਭੱਤਾ ਵਰਕਰਾਂ ਵਲੋਂ ਤਰਨ ਤਾਰਨ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਸੱਤਾ ਵਿਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਮਾਣਭੱਤਾ ਵਰਕਰਾਂ ਦੇ ਨਿਗੂਣੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)–ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭੱਤਾ ਦੁਗਣਾ ਕਰਨ ਦੀ ਗਰੰਟੀ ਪੂਰੇ ਨਾ ਕੀਤੇ ਜਾਣ ਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਿਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਇਲਾਕੇ ਦੀਆਂ ਮਾਣਭੱਤਾ ਵਰਕਰਾਂ ਵਲੋਂ ਤਰਨ ਤਾਰਨ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਸੱਤਾ ਵਿਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਮਾਣਭੱਤਾ ਵਰਕਰਾਂ ਦੇ ਨਿਗੂਣੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮਾਣਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਅਨੁਸਾਰ ਤਨਖਾਹਾਂ ਨਾ ਦੇਣ, ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨੂੰ ਸੇਵਾ ਮੁਕਤੀ ਮੌਕੇ ਘਰਾਂ ਨੂੰ ਖਾਲੀ ਤੌਰਨ ਅਤੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਨਾ ਦੇਣ ਕਾਰਨ ਪੰਜਾਬ ਭਰ ਦੀਆਂ ਮਾਣਭੱਤਾ ਵਰਕਰਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ, ਜਿਸ ਦੇ ਰੋਸ ਵਜੋਂ ਅੱਜ ਪੰਜਾਬ ਦੇ ਕੋਨੇ ਕੋਨੇ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਮਾਣ ਭੱਤਾ ਵਰਕਰਾਂ ਦੇ ਭੱਤਿਆਂ ਨੂੰ ਤੁਰੰਤ ਦੁੱਗਣਾ ਕਰਕੇ ਪਿਛਲੇ ਸਾਢੇ ਚਾਰ ਸਾਲਾਂ ਦੇ ਬਕਾਏ ਦਿੱਤੇ ਜਾਣ, ਸਮੂਹ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਸੇਵਾ ਮੁਕਤੀ ‘ਤੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ 5 ਲੱਖ ਦੀ ਗਰੈਚੁਟੀ ਸਮੇਤ ਪ੍ਰਤੀ ਮਹੀਨਾ 9 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ, ਸਕੀਮ ਵਰਕਰਾਂ ਦਾ ਈ.ਐੱਸ.ਆਈ. ਅਤੇ ਈ.ਪੀ.ਐੱਫ. ਕੱਟਿਆ ਜਾਵੇ, ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਦਾ 5 ਲੱਖ ਰੁਪਏ ਦਾ ਮੁਫ਼ਤ ਬੀਮਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਸ਼ਾ ਵਰਕਰ ਰਿਜੰਦਰ ਕੌਰ, ਜਨਰਲ ਸਕੱਤਰ ਹਰਿਜੰਦਰ ਕੌਰ, ਕਵਰਦੀਪ ਸਿੰਘ ਡੀ.ਟੀ.ਆਰ, ਸਰਬਜੀਤ ਸਿੰਘ, ਸੁਖਵਿੰਦਰ ਕੌਰ ਸੁਰਿਵੰਡ, ਰਾਜ ਕੌਰ ਮਿਡ ਡੇ ਮੀਲ ਜ਼ਿਲ੍ਹਾ ਪ੍ਰਧਾਨ, ਪਰਮਜੀਤ ਕੌਰ ਮਿਡ ਡੇ ਮੀਲ ਸੂਬਾ ਆਗੂ, ਲਖਵਿੰਦਰ ਕੌਰ ਨਾਰਲਾ, ਹਰਜੀਤ ਕੌਰ ਚੋਹਲਾ ਸਾਹਿਬ, ਵੀਰਪਾਲ ਕੌਰ ਸਰਹਾਲੀ, ਹਰਜੀਤ ਕੌਰ ਬਿੱਲਿਆ ਵਾਲਾ, ਰਾਜਬੀਰ ਕੌਰ ਸੁਰਸਿੰਘ, ਰਣਜੀਤ ਕੌਰ ਸੁਰਸਿੰਘ, ਹਰਿਜੰਦਰ ਕੌਰ ਬ੍ਰਹਮਪੁਰਾ ਮਨਜੀਤ ਕੌਰ, ਸਤਨਾਮ ਕੌਰ ਆਦਿ ਮੌਜੂਦ ਸਨ।