ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਸਦਕਾ ਕਾਂਗਰਸ ਹੋਈ ਮਜ਼ਬੂਤ - ਆਗੂ
ਝਬਾਲ, 2 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਆਗੂ ਰਾਜਬੀਰ ਸਿੰਘ ਭੁੱਲਰ ਵਲੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਜ਼ਿਲ੍ਹੇ ਵਿਚ ਕੀਤੇ ਗਏ ਯਤਨਾਂ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਅਤੇ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ ਹੈ, ਜਿਸ ਦਾ ਫਾਇਦਾ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵੇਲੇ ਹੋਵੇਗਾ ਤੇ ਪਾਰਟੀ ਜਿੱਤ ਪ੍ਰਾਪਤ ਕਰੇਗੀ। ਇਹ ਵਿਚਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਬੌਬੀ, ਜਨਰਲ ਸਕੱਤਰ ਅੰਮ੍ਰਿਤਸ਼ੇਰ ਸਿੰਘ ਮੰਨਣ, ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਚੇਅਰਮੈਨ ਰਮਨ ਕੁਮਾਰ ਝਬਾਲ, ਅੰਮ੍ਰਿਤਬੀਰ ਸਿੰਘ ਭੁੱਚਰ, ਹਰਜੋਤ ਸਿੰਘ ਛਾਪਾ, ਪਰਮਿੰਦਰਬੀਰ ਸਿੰਘ ਵਿੱਕੀ ਝਬਾਲ ਖੁਰਦ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਝਬਾਲ, 2 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਆਗੂ ਰਾਜਬੀਰ ਸਿੰਘ ਭੁੱਲਰ ਵਲੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਜ਼ਿਲ੍ਹੇ ਵਿਚ ਕੀਤੇ ਗਏ ਯਤਨਾਂ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਅਤੇ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ ਹੈ, ਜਿਸ ਦਾ ਫਾਇਦਾ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵੇਲੇ ਹੋਵੇਗਾ ਤੇ ਪਾਰਟੀ ਜਿੱਤ ਪ੍ਰਾਪਤ ਕਰੇਗੀ। ਇਹ ਵਿਚਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਬੌਬੀ, ਜਨਰਲ ਸਕੱਤਰ ਅੰਮ੍ਰਿਤਸ਼ੇਰ ਸਿੰਘ ਮੰਨਣ, ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਚੇਅਰਮੈਨ ਰਮਨ ਕੁਮਾਰ ਝਬਾਲ, ਅੰਮ੍ਰਿਤਬੀਰ ਸਿੰਘ ਭੁੱਚਰ, ਹਰਜੋਤ ਸਿੰਘ ਛਾਪਾ, ਪਰਮਿੰਦਰਬੀਰ ਸਿੰਘ ਵਿੱਕੀ ਝਬਾਲ ਖੁਰਦ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਪਰੋਕਤ ਕਾਂਗਰਸੀ ਆਗੂਆਂ ਨੇ ਆਖਿਆ ਕਿ ਪੰਜਾਬ ਵਿਚ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ, ਜਿਸ ਕਰਕੇ ਪੰਜਾਬ ਦੇ ਲੋਕ ਸੂਬੇ ਵਿਚ ਫਿਰ ਤੋਂ ਕਾਂਗਰਸ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਸਿਵਾਏ ਲਾਰਿਆਂ ਤੋਂ ਹੋਰ ਕੁਝ ਨਹੀਂ ਦਿੱਤਾ, ਜਿਸ ਕਰਕੇ ਪੰਜਾਬ ਦੇ ਲੋਕ ਆਮ ਪਾਰਟੀ ਨੂੰ ਇਸ ਵਾਰ ਪੂਰੀ ਤਰ੍ਹਾਂ ਨਕਾਰ ਕੇ ਪੰਜਾਬ ਤੋਂ ਬਾਹਰ ਦਾ ਰਸਤਾ ਵਿਖਾ ਦੇਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਵਰਕਰ ਅਤੇ ਆਗੂ ਹਾਜ਼ਰ ਸਨ।