ਮਾਨ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਮੁੱਖ ਮਕਸਦ- ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ‘ਮਾਨ ਦੇ ਮੁਨਾਫ਼ੇ’ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਸਰਹੱਦੀ ਪਿੰਡਾਂ ਵਿਚ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਤੇ ‘ਮਾਨ ਦੇ ਮੁਨਾਫ਼ੇ’ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਅਤੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ।
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ‘ਮਾਨ ਦੇ ਮੁਨਾਫ਼ੇ’ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਸਰਹੱਦੀ ਪਿੰਡਾਂ ਵਿਚ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਤੇ ‘ਮਾਨ ਦੇ ਮੁਨਾਫ਼ੇ’ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਅਤੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ। ਇਸ ਦੌਰਾਨ ਵਿਧਾਇਕ ਸ. ਧਾਲੀਵਾਲ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਜ਼ਰੂਰਤਾਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ‘ਆਪ’ ਦੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਡੋਰ-ਟੂ-ਡੋਰ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਿਆਂ ਘਰ-ਘਰ ਪਹੁੰਚਣ ਅਤੇ ਲੋਕਾਂ ਨੂੰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਸਹੀ ਜਾਣਕਾਰੀ ਦੇਣ। ਇਸ ਮੌਕੇ ਓ. ਐੱਸ. ਡੀ. ਗੁਰਜੰਟ ਸਿੰਘ ਸੋਹੀ, ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ, ਸਾਬਕਾ ਸਰਪੰਚ ਪੂਰਨ ਸਿੰਘ ਫੱਤੇਵਾਲ, ਗੁਰਨਾਮ ਸਿੰਘ ਕਮੀਰਪੁਰਾ, ਅਮਰ ਸੰਧੂ ਵੰਝਾਂਵਾਲਾ ਤੇ ਹਰਦੇਵ ਸਿੰਘ ਫੱਤੇਵਾਲ ਆਦਿ ਹਾਜ਼ਰ ਸਨ।