ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਗੁ: ਬਾਲ ਲੀਲ੍ਹਾ ਲਈ ਲੰਗਰ ਦੀਆਂ ਰਸਦਾਂ ਦਾ ਟਰੱਕ ਜੈਕਾਰਿਆਂ ਦੀ ਗੂੰਜ ’ਚ ਪਟਨਾ ਸਾਹਿਬ ਕੀਤਾ ਰਵਾਨਾ
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਸੰਤ ਬਾਬਾ ਕਸ਼ਮੀਰ ਸਿੰਘ ਮੁਖੀ ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਦੀ ਸੇਵਾ ਅਤੇ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰ ਦੇ ਵੱਡੇ ਅਤੇ ਨਿਰੰਤਰ ਪ੍ਰਬੰਧਾਂ ਲਈ ਹਰ ਮਹੀਨੇ ਦੀ ਤਰ੍ਹਾਂ ਰਸਦਾਂ ਦਾ ਟਰੱਕ ਅੱਜ ਸਥਾਨਕ ਡੇਰਾ ਕਾਰ ਸੇਵਾ ਨਿਰਮਲੇ ਤਪੋਬਨ ਸੰਤ ਭੂਰੀ ਵਾਲੇ ਤਾਰਨ ਰੋਡ ਤੋਂ ਅਰਦਾਸ ਉਪਰੰਤ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ‘ਅਜੀਤ’ ਦੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖ਼ਸ਼ੀ ਲੰਗਰ ਦੀ ਮਹਾਨ ਮਰਯਾਦਾ ਸਿੱਖ ਧਰਮ ਦੀ ਬਰਾਬਰੀ, ਸਾਂਝੀਵਾਲਤਾ, ਨਿਮਰਤਾ ਅਤੇ ਨਿਸ਼ਕਾਮ ਸੇਵਾ ਦੀ ਵਿਲੱਖਣ ਮਿਸਾਲ ਹੈ।
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਸੰਤ ਬਾਬਾ ਕਸ਼ਮੀਰ ਸਿੰਘ ਮੁਖੀ ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਦੀ ਸੇਵਾ ਅਤੇ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰ ਦੇ ਵੱਡੇ ਅਤੇ ਨਿਰੰਤਰ ਪ੍ਰਬੰਧਾਂ ਲਈ ਹਰ ਮਹੀਨੇ ਦੀ ਤਰ੍ਹਾਂ ਰਸਦਾਂ ਦਾ ਟਰੱਕ ਅੱਜ ਸਥਾਨਕ ਡੇਰਾ ਕਾਰ ਸੇਵਾ ਨਿਰਮਲੇ ਤਪੋਬਨ ਸੰਤ ਭੂਰੀ ਵਾਲੇ ਤਾਰਨ ਰੋਡ ਤੋਂ ਅਰਦਾਸ ਉਪਰੰਤ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ‘ਅਜੀਤ’ ਦੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖ਼ਸ਼ੀ ਲੰਗਰ ਦੀ ਮਹਾਨ ਮਰਯਾਦਾ ਸਿੱਖ ਧਰਮ ਦੀ ਬਰਾਬਰੀ, ਸਾਂਝੀਵਾਲਤਾ, ਨਿਮਰਤਾ ਅਤੇ ਨਿਸ਼ਕਾਮ ਸੇਵਾ ਦੀ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਮੇਤ ਵੱਖ-ਵੱਖ ਥਾਵਾਂ ਦੀਆਂ ਸੰਗਤਾਂ ਵਲੋਂ ਪਟਨਾ ਸਾਹਿਬ ਵਿਖੇ ਕਾਰ ਸੇਵਾ ਸੰਪ੍ਰਦਾਇ ਵਲੋਂ ਚੱਲ ਰਹੀ ਲੰਗਰ ਸੇਵਾ ਨੂੰ ਲਗਾਤਾਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਰਸਦਾਂ ਭੇਜਣ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਦੀ ਇਸ ਪਵਿੱਤਰ ਸੇਵਾ ਨਾਲ ਜੁੜਨਾ ਹਰ ਸਿੱਖ ਦਾ ਫ਼ਰਜ਼ ਹੈ ਤਾਂ ਕਿ ਪੰਥ ਦੀ ਇਸ ਨਿਵੇਕਲੀ ਸੇਵਾ-ਪ੍ਰੰਪਰਾ ਰਹਿੰਦੀ ਦੁਨੀਆਂ ਤੱਕ ਨਿਰੰਤਰ ਜਾਰੀ ਰਹੇ। ਇਸ ਮੌਕੇ ਬਾਬਾ; ਸ ੁਖਵਿੰਦਰ ਸਿੰਘ ਭੂਰੀ ਵਾਲਿਆਂ ਤੋਂ ਇਲਾਵਾ ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਰਤਨ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਗੁਰਜੀਤ ਸਿੰਘ ਰੰਧਾਵਾ, ਬਾਬਾ ਬਲਜਿੰਦਰ ਸਿੰਘ ਕੰਡਿਆਲਾ, ਬਾਬਾ ਗੁਰਭੇਜ ਸਿੰਘ, ਬਾਬਾ ਗੁਰਸਾਜਨ ਸਿੰਘ, ਬਾਬਾ ਮਨਜੀਤ ਸਿੰਘ ਝਬਾਲ ਅਤੇ ਬਾਬਾ ਅਮਰ ਸਿੰਘ ਆਦਿ ਵੀ ਹਾਜ਼ਰ ਸਨ।