‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰ ’ਤੇ ਹੋਏ ਦਿਲਚਸਪ ਮੁਕਾਬਲੇ
ਤਰਨ ਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸਤਵੰਤ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਵੱਖ-ਵੱਖ ਖੇਡਾਂ ਦੇ ਦਿਲਚਸਪ ਮੁਕਾਬਲੇ ਹੋਏ।
ਤਰਨ ਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸਤਵੰਤ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਵੱਖ-ਵੱਖ ਖੇਡਾਂ ਦੇ ਦਿਲਚਸਪ ਮੁਕਾਬਲੇ ਹੋਏ। ਉਨ੍ਹਾਂ ਦੱਸਿਆ ਕਿ ਵਾਲੀਵਾਲ ਦੇ ਮੁਕਾਬਲੇ ਪੁਲਿਸ ਲਾਈਨ ਤਰਨ ਤਾਰਨ ਅਤੇ ਸ਼ੂਟਿੰਗ ਮੁਕਾਬਲੇ ਭਿੱਖੀਵਿੰਡ ਵਿਖੇ ਕਰਵਾਏ ਗਏ। ਵਾਲੀਬਾਲ ਅੰਡਰ-14 ਲੜਕਿਆਂ ਵਿਚ ਭਿੱਖੀਵਿੰਡ ਨੇ ਪਹਿਲਾ, ਵਲਟੋਹਾ ਨੇ ਦੂਸਰਾ ਅਤੇ ਤਰਨ ਤਾਰਨ ਨੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਅੰਡਰ-14 ਲੜਕੀਆਂ ਵਿਚ ਪਹਿਲਾ ਸਥਾਨ ਭਿੱਖੀਵਿੰਡ ਨੇ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਿਚ ਖਡੂਰ ਸਾਹਿਬ ਨੇ ਪਹਿਲਾ ਸਥਾਨ ਅਤੇ ਦੂਸਰਾ ਸਥਾਨ ਤਰਨ ਤਾਰਨ ਨੇ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-21 ਲੜਕੀਆਂ ਵਿਚ ਖਡੂਰ ਸਾਹਿਬ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਟੇਬਲ ਟੈਨਿਸ ਵਿਚ ਅੰਡਰ-14 ਲੜਕੀਆਂ ਵਿਚੋਂ ਪਹਿਲਾ ਸਥਾਨ ਜੋਧੀਕਾ, ਦੂਸਰਾ ਸਥਾਨ ਜਸਲੀਨ ਕੌਰ ਅਤੇ ਤੀਸਰਾ ਸਥਾਨ ਸਿਮਰਨਪ੍ਰੀਤ ਕੌਰ ਨੇ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅੰਡਰ-17 ਲੜਕੀਆਂ ਵਿਚ ਅਮਾਨਤਪ੍ਰੀਤ ਕੌਰ ਨੇ ਪਹਿਲਾਂ, ਪਲਕਪ੍ਰੀਤ ਕੌਰ ਨੇ ਦੂਸਰਾ ਤੇ ਪ੍ਰੀਆ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ 21 ਲੜਕੀਆਂ ਵਿਚ ਕਿਰਨਦੀਪ ਕੌਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਸਰਾ ਅਤੇ ਪਰਮਜੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।