02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਤਲੁਜ ਪਬਲਿਕ ਸਕੂਲ ਠੱਕਰਪੁਰਾ ਦੇ ਵਿਦਿਆਰਥੀਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ

ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਤਲੁਜ ਪਬਲਿਕ ਸੀਨੀਅਰ ਸਕੂਲ ਠੱਕਰਪੁਰਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਜਸ਼ਨਪ੍ਰੀਤ ਕੌਰ ਨੇ 200 ਮੀਟਰ ਰੇਸ ਵਿਚ ਪਹਿਲਾ ਸਥਾਨ, 400 ਮੀਟਰ ਰੇਸ ਵਿਚ ਪਹਿਲਾ ਸਥਾਨ ਅਤੇ ਇਸ ਦੇ ਨਾਲ ਹੀ 400 ਮੀਟਰ ਰਿਲੇਅ ਰੇਸ ਵਿਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

Ad Position 21
No active advertisement
ਜੇਤੂ ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰ, ਪ੍ਰਿੰਸੀਪਲ ਅਤੇ ਹੋਰ। ਤਸਵੀਰ: ਕਾਲੇਕੇ 03-10-2026
ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਤਲੁਜ ਪਬਲਿਕ ਸੀਨੀਅਰ ਸਕੂਲ ਠੱਕਰਪੁਰਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਜਸ਼ਨਪ੍ਰੀਤ ਕੌਰ ਨੇ 200 ਮੀਟਰ ਰੇਸ ਵਿਚ ਪਹਿਲਾ ਸਥਾਨ, 400 ਮੀਟਰ ਰੇਸ ਵਿਚ ਪਹਿਲਾ ਸਥਾਨ ਅਤੇ ਇਸ ਦੇ ਨਾਲ ਹੀ 400 ਮੀਟਰ ਰਿਲੇਅ ਰੇਸ ਵਿਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਹੀ ਸਕੂਲ ਦੀ ਕੋਮਲਪ੍ਰੀਤ ਕੌਰ ਨੇ 400 ਮੀਟਰ ਰੇਸ ਵਿਚ ਗੋਲਡ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਜੇਤੂ ਮੁਹਿੰਮ ਨੂੰ ਬਰਕਰਾਰ ਰੱਖਦਿਆਂ ਹੋਇਆਂ ਸਕੂਲ ਦੀ ਹੁਸਨਦੀਪ ਕੌਰ ਨੇ 100 ਮੀਟਰ ਅਤੇ 200 ਮੀਟਰ ਰੇਸ ਵਿਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਸੁਖਮਣਪ੍ਰੀਤ ਕੌਰ ਨੇ 400 ਮੀਟਰ ਰੇਸ ਵਿਚ ਗੋਲਡ ਮੈਡਲ, ਹਰਮਨਦੀਪ ਕੌਰ ਨੇ 4 00 ਮੀਟਰ ਰਿਲੇਅ ਵਿਚ ਪਹਿਲਾ ਸਥਾਨ, ਜਦ ਕਿ ਮਨਕੀਰਤ ਕੌਰ ਨੇ 400 ਮੀਟਰ ਵਿਚ ਗੋਲਡ ਮੈਡਲ ਕੀਤਾ ਹੈ। ਸਕੂਲ ਦੇ ਬੱਚਿਆਂ ਦੀਆਂ ਇਹਨਾਂ ਪ੍ਰਾਪਤੀਆਂ ’ਤੇ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਡਾਇਰੈਕਟਰ ਹਰਬੀਰ ਸਿੰਘ ਗਿੱਲ, ਹਰਨੂਰ ਸਿੰਘ ਗਿੱਲ, ਪਰਮਿੰਦਰ ਕੌਰ, ਪ੍ਰਿੰਸੀਪਲ ਰਾਜਬੀਰ ਕੌਰ, ਵਾਈਸ ਪ੍ਰਿੰਸੀਪਲ ਦਲਬੀਰ ਕੌਰ, ਸਕੂਲ ਦੇ ਡੀ.ਪੀ. ਬਖਸ਼ੀਸ਼ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਜ਼ਿੰਦਗੀ ਵਿਚ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਨੈੱਟਬਾਲ ’ਚ ਪਹਿਲਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖਿਡਾਰੀਆਂ ਨੇ ਖੇਡ ਹੁਨਰ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24