ਕਾਂਗਰਸ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰੇਗੀ- ਡਾ. ਰੰਧਾਵਾ
ਜੇਠੂਵਾਲ, 2 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ ਅਤੇ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ ਸਰਕਾਰ ਬਣਾ ਕੇ ਵਿਰੋਧੀਆਂ ਦੇ ਸਭ ਭੁਲੇਖੇ ਦੂਰ ਕੀਤੇ ਜਾਣਗੇ ਤੇ ਜੋ ਸੱਤਾ ਦੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਨੇ ਉਹ ਪੰਜਾਬ ਦੀ ਜਨਤਾ ਚਕਨਾਚੂਰ ਕਰ ਦੇਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਕਿਸਾਨ ਸੈੱਲ ਦੇ ਜਨਰਲ ਸੈਕਟਰੀ ਤੇ ਹਲਕਾ ਅਟਾਰੀ ਦੇ ਸੀਨੀਅਰ ਆਗੂ ਡਾ.
ਜੇਠੂਵਾਲ, 2 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ ਅਤੇ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ ਸਰਕਾਰ ਬਣਾ ਕੇ ਵਿਰੋਧੀਆਂ ਦੇ ਸਭ ਭੁਲੇਖੇ ਦੂਰ ਕੀਤੇ ਜਾਣਗੇ ਤੇ ਜੋ ਸੱਤਾ ਦੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਨੇ ਉਹ ਪੰਜਾਬ ਦੀ ਜਨਤਾ ਚਕਨਾਚੂਰ ਕਰ ਦੇਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਕਿਸਾਨ ਸੈੱਲ ਦੇ ਜਨਰਲ ਸੈਕਟਰੀ ਤੇ ਹਲਕਾ ਅਟਾਰੀ ਦੇ ਸੀਨੀਅਰ ਆਗੂ ਡਾ. ਲਖਬੀਰ ਸਿੰਘ ਰੰਧਾਵਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਲਖਬੀਰ ਰੰਧਾਵਾ ਨੇ ਹਲਕਾ ਅਟਾਰੀ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਆਉਂਦੀਆਂ ਵਿਧਾਨ ਸਭਾ ਨੂੰ ਦੇਖਦਿਆਂ ਹੋਇਆਂ ਪਿੰਡ ਪੱਧਰ ’ਤੇ ਸਰਗਰਮੀਆਂ ਤੇਜ ਕਰ ਦੇਣ। ਇਸ ਮੌਕੇ ਪ੍ਰਧਾਨ ਗੁਰਮੇਜ ਸਿੰਘ ਜੇਠੂਵਾਲ, ਮਲਕੀਤ ਸਿੰਘ ਸਾਬਕਾ ਪੰਚ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਮੱਸਾ ਸਿੰਘ ਜੇਠੂਵਾਲ, ਗੁਰਵਿੰਦਰ ਸਿੰਘ ਸੋਨੂ, ਸਤਨਾਮ ਸਿੰਘ, ਕਾਬਲ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ ਜੇਠੂਵਾਲ ਤੇ ਹੋਰ ਕਾਂਗਰਸੀ ਵਰਕਰ ਸ਼ਾਮਿਲ ਸਨ।