03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਹੈਰੋਇਨ ਅਤੇ ਪਿਸਟਲਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ 2 ਪਿਸਟਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਮਨਦੀਪ ਸਿੰਘ ਰੌਕੀ ਬੁਰਜ 04-10-2026
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ 2 ਪਿਸਟਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਆਈ.ਟੀ.ਆਈ. ਸਰਹਾਲੀ ਬੈਕ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਜਸਵਿੰਦਰ ਸਿੰਘ ਵਾਸੀ ਜੱਲੇਵਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਕੰਡਾ ਪਲਾਸੌਰ ਰੋਡ ਨਾਕਾਬੰਦੀ ਦੌਰਾਨ ਸਤਨਾਮ ਸਿੰਘ ਉਰਫ ਪ੍ਰਹੁਣਾ ਪੁੱਤਰ ਅਵਤਾਰ ਸਿੰਘ ਵਾਸੀ ਅਬਾਦੀ ਅਮਰਕੋਟ ਮਹਿਮੂਦਪੁਰਾ ਹਾਲ ਵਾਸੀ ਨੂੁਰਦੀ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਪ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਮ ਸਿੰਘ ਪੁੱਤਰ ਪਾਲ ਸਿੰਘ ਵਾਸੀ ਵਾਰਡ ਨੰਬਰ 2 ਨੇੜੇ ਰੇਲਵੇ ਸਟੇਸ਼ਨ ਪੱਟੀ ਹੋਰਨਾਂ ਵਿਅਕਤੀਆਂ ਨਾਲ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਸੂਚਨਾ ਦੇ ਅਧਾਰ ’ਤੇ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 268 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਵਿਅਕਤੀ ਫ਼ਰਾਰ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਗਸ਼ਤ ਦੌਰਾਨ ਪਿੰਡ ਮਾੜੀਮੇਘਾ ਤੋਂ ਹਰਦੀਪ ਸਿੰਘ ਉਰਫ ਸੋਨੂੰ ਪੁੱਤਰ ਜੋਗਿੰਦਰ ਸਿੰਘ ਵਾਸੀ ਮਾੜੀਮੇਘਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਅਰਵਿੰਦ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਵਾਂ ਤਾਰਾ ਸਿੰਘ ਵਿਖੇ ਡਰੋਨ ਦੀ ਹਰਕਤ ਹੋਈ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਅਤੇ ਬੀ.ਐੱਸ.ਐੱਫ ਜਵਾਨਾਂ ਨੂੰ ਨਾਲ ਲੈ ਕੇ ਪਿੰਡ ਵਾਂ ਤਾਰਾ ਸਿੰਘ ਪੁੱਜੇ ਅਤੇ ਸਰਚ ਦੌਰਾਨ ਉਨ੍ਹਾਂ ਨੂੰ ਇਕ ਪੈਕੇਟ ਮਿਲਿਆ, ਜਿਸ ਵਿਚੋਂ 2 ਪਿਸਟਲ ਬਰਾਮਦ ਹੋਏ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ - ਜੱਸਾ ਪੱਟੀ ਪੱਟੀ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਰੈਸਟ ਹਾਊਸ ਖਡੂਰ ਸਾਹਿਬ ਦੇ ਨਜ਼ਦੀਕ ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ
Ad Position 24