03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ - ਜੱਸਾ ਪੱਟੀ ਪੱਟੀ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੱਸਾ ਪੱਟੀ ਨੇ ਦਾਣਾ ਮੰਡੀ ਪੱਟੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 04-10-2026
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੱਸਾ ਪੱਟੀ ਨੇ ਦਾਣਾ ਮੰਡੀ ਪੱਟੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਜੱਸਾ ਪੱਟੀ ਨੇ ਦੱਸਿਆ ਕਿ ਸੂਬੇ ’ਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਖ਼ਰੀਦ, ਲਿਫਟਿੰਗ, ਬਾਰਦਾਨੇ ਤੇ ਭੁਗਤਾਨ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੰਡੀ ’ਚ ਫ਼ਸਲ ਦੀ ਖ਼ਰੀਦ ਵੀ ਕਰਵਾਈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ਦੀ ਆਮਦ ਭਰਵੀਂ ਹੋ ਰਹੀ ਹੈ ਅਤੇ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਝੋਨੇ ਦੀ ਖ਼ਰੀਦ ਲਈ ਪੰਜਾਬ ਨੂੰ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਮਿਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਕੀਤੀ ਜਾ ਰਹੀ ਹੈ। ਹਲਕਾ ਇੰਚਾਰਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕੀ ਤੇ ਸੁੱਕੀ ਫ਼ਸਲ ਹੀ ਮੰਡੀਆਂ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਨਿਰਧਾਰਤ ਮਾਪਦੰਡਾਂ ਅਨੁਸਾਰ ਝੋਨਾ ਲਿਆਉਣ ’ਤੇ ਕਿਸਾਨਾਂ ਨੂੰ 2,461 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲੇਗਾ। ਪਰਾਲੀ ਸਾੜਨ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਜੱਸਾ ਪੱਟੀ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਗੁਰਪਿੰਦਰ ਸਿੰਘ ਉੱਪਲ, ਗੁਰਜੀਤ ਸਿੰਘ, ਸੁਖਦੀਪ ਸਿੰਘ, ਨਿਸ਼ਾਨ ਸਿੰਘ, ਦਿਲਬਾਗ ਸਿੰਘ, ਰਾਜਬੀਰ ਸਿੰਘ, ਗੁਰਚੇਤ ਸਿੰਘ, ਹਰਪਾਲ ਸਿੰਘ, ਕੰਵਲਜੀਤ ਸਿੰਘ, ਡਾ. ਕੁਲਵੰਤ ਸਿੰਘ, ਰਾਜੇਸ਼ ਕੁਮਾਰ, ਵੀਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰ ਕੁਮਾਰ, ਰਮੇਸ਼ ਅਰੋੜਾ, ਕੁਲਦੀਪ ਬੇਦੀ, ਸੇਵਾ ਸਿੰਘ ਉਬੋਕੇ, ਭੁਪਿੰਦਰ ਸਿੰਘ,ਅਮਨ ਕੁਮਾਰ, ਨਰੇਸ਼ ਛਾਬੜਾ, ਅਜੀਤ ਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਹਜ਼ਾਰਾਂ ਨੰਬਰਦਾਰਾਂ ਵਲੋਂ ਕੀਤਾ ਜਾਵੇਗਾ ਘਿਰਾਓ ਅਗਲੀ ਖ਼ਬਰ ਹੈਰੋਇਨ ਅਤੇ ਪਿਸਟਲਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24