04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇਗੀ ਪੰਜਾਬ ਸਰਕਾਰ - ਲਾਲ ਚੰਦ ਕਟਾਰੂਚੱਕ

ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)– ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ।

Ad Position 21
No active advertisement
ਡੀ.ਐੱਫ.ਐੱਸ.ਸੀ. ਹਰਵੀਨ ਕੌਰ ਦਾ ਸਨਮਾਨ ਕਰਦੇ ਹੋਏ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਅਤੇ ਹੋਰ ਅਹੁਦੇਦਾਰ। 04-10-2026

ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)– ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪਿੰਡ ਕਰਮੂਵਾਲਾ ਦੇ ਕਿਸਾਨ ਸੁਲੱਖਣ ਸਿੰਘ ਅਤੇ ਪਿੰਡ ਸਖੀਰਾ ਦੇ ਕਿਸਾਨ ਸ਼ਮਸ਼ੇਰ ਸਿੰਘ ਦੀ ਫ਼ਸਲ ਦੀ ਖ਼ਰੀਦ ਵੀ ਕਰਵਾਈ। ਉਨ੍ਹਾਂ ਮੰਡੀ ਵਿਚ ਖ਼ਰੀਦ, ਲਿਫਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਮੰਡੀਆਂ ਵਿਚ ਝੋਨੇ ਦੀ ਭਰਵੀਂ ਫ਼ਸਲ ਪਹੁੰਚ ਰਹੀ ਹੈ ਅਤੇ ਫ਼ਸਲ ਦੀ ਗੁਣਵੱਤਾ ਵੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਸੀਜ਼ਨ ਦੌਰਾਨ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਪਾਰਦਰਸ਼ੀ ਢੰਗ ਨਾਲ ਸਿੱਧੇ ਬੈਂਕ ਖਾਤਿਆਂ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ) ਦੀ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਨਾਲ ਝੋਨੇ ਦੀ ਖ਼ਰੀਦ ਲਈ ਲੋੜੀਂਦੇ ਵਿੱਤੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੇ ਪੂਰੀ ਤਰ੍ਹਾਂ ਪੱਕਣ ਅਤੇ ਸੁੱਕਣ ਉਪਰੰਤ ਹੀ ਕਟਾਈ ਕਰਨ ਅਤੇ ਮੰਡੀਆਂ ਵਿਚ ਨਿਰਧਾਰਤ ਮਾਪਦੰਡਾਂ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ। ਇਸ ਨਾਲ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਬੇਲੋੜੀ ਉਡੀਕ ਵੀ ਨਹੀਂ ਕਰਨੀ ਪਵੇਗੀ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਪਹੁੰਚ ਰਹੀ ਫ਼ਸਲ ਦੀ ਖ਼ਰੀਦ, ਲਿਫਟਿੰਗ ਅਤੇ ਭੁਗਤਾਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ, ਮਿਲਰਾਂ, ਮਜ਼ਦੂਰਾਂ, ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ, ਡੀ.ਐੱਸ.ਪੀ ਜਸਪਾਲ ਸਿੰਘ, ਟ੍ਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਹਰਮਨਦੀਪ ਸਿੰਘ ਮੈਣੀ, ਟ੍ਰੇਡਰਜ਼ ਕਮਿਸ਼ਨ ਦੇ ਹਲਕਾ ਇੰਚਾਰਜ ਅਤੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਦਿਲਬਾਗ ਸਿੰਘ ਬਾਠ, ਜਨਰਲ ਸਕੱਤਰ ਪਵੇਲ ਸਿੰਘ ਪੰਨੂ, ਸਰਪ੍ਰਸਤ ਸਰਜੀਤ ਸਿੰਘ ਚੋਹਲਾ, ਗੁਰਿੰਦਰ ਸਿੰਘ ਲਾਲੀ ਚਾਚਾ, ਸੁਰਿੰਦਰ ਸਿੰਘ ਭੁੱਚਰ, ਬਹਾਲ ਸਿੰਘ ਗਿੱਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਝਬਾਲ-ਅੰਮ੍ਰਿਤਸਰ ਮਾਰਗ ਮੌਤ ਦਾ ਖੂਹ ਬਣਿਆ ਅਗਲੀ ਖ਼ਬਰ ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਹਜ਼ਾਰਾਂ ਨੰਬਰਦਾਰਾਂ ਵਲੋਂ ਕੀਤਾ ਜਾਵੇਗਾ ਘਿਰਾਓ
Ad Position 24