ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਮਜ਼ਬੂਤ ਹੋਵੇਗੀ - ਪਲਾਸੌਰ
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਬਦਲਾਅ ਦੌਰਾਨ ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ । ਇਹ ਵਿਚਾਰ ਵਿਧਾਨ ਸਭਾ ਹਲਕਾ ਤਰਨ ਤਰਨ ਦੇ ਸੀਨੀਅਰ ਕਾਂਗਰਸੀ ਆਗੂ ਮਨਿੰਦਰਪਾਲ ਸਿੰਘ ਪਲਾਸੌਰ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ।
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਬਦਲਾਅ ਦੌਰਾਨ ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ । ਇਹ ਵਿਚਾਰ ਵਿਧਾਨ ਸਭਾ ਹਲਕਾ ਤਰਨ ਤਰਨ ਦੇ ਸੀਨੀਅਰ ਕਾਂਗਰਸੀ ਆਗੂ ਮਨਿੰਦਰਪਾਲ ਸਿੰਘ ਪਲਾਸੌਰ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ। ਉਹਨਾਂ ਆਖਿਆ ਕਿ ਕਾਂਗਰਸ ਹਾਈਕਮਾਂਡ ਨੇ ਬਹੁਤ ਹੀ ਸ਼ਲਾਘਾਯੋਗ ਫੈਸਲਾ ਕੀਤਾ ਹੈ ਜੋ ਪ੍ਰਗਟ ਸਿੰਘ ਵਰਗੇ ਇਮਾਨਦਾਰ ਅਤੇ ਬੇਦਾਗ ਆਗੂ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਪੀ ਹੈ, ਜਿਸ ਨਾਲ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹੋਏ ਹਨ ਅਤੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਹਨਾਂ ਆਖਿਆ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਨਾਲ ਹੀ ਪੰਜਾਬ ਦਾ ਵਿਕਾਸ ਹੋਵੇਗਾ। ਇਸ ਮੌਕੇ ਉਹਨਾਂ ਦੇ ਨਾਲ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।