‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਖੇਡਾਂ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ
ਤਰਨ ਤਾਰਨ, 3 ਅਕਤੂਬਰ (ਇਕਬਾਲ ਸਿੰਘ ਸੋਢੀ)–‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 9 ਵੱਖ-ਵੱਖ ਬਲਾਕਾਂ ਤੋਂ ਖਿਡਾਰੀਆਂ ਨੇ ਭਾਗ ਲਿਆ।
ਤਰਨ ਤਾਰਨ, 3 ਅਕਤੂਬਰ (ਇਕਬਾਲ ਸਿੰਘ ਸੋਢੀ)–‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 9 ਵੱਖ-ਵੱਖ ਬਲਾਕਾਂ ਤੋਂ ਖਿਡਾਰੀਆਂ ਨੇ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਅੱਜ ਕਿੱਕ ਬਾਕਸਿੰਗ ਅੰਡਰ-21 ਵਿਚ 74 ਕਿਲੋਗ੍ਰਾਮ ਭਾਰ ਵਿਚ ਪਹਿਲਾ ਸਥਾਨ ਅਰਸ਼ਦੀਪ ਸਿੰਘ ਅਤੇ ਦੂਸਰਾ ਸਥਾਨ ਅਰਮਾਨਦੀਪ ਸਿੰਘ ਨੇ ਹਾਸਲ ਕੀਤਾ। ਅੰਡਰ-21 ਵਿਚ 79 ਕਿਲੋਗ੍ਰਾਮ ਭਾਰ ਵਿਚ ਪਹਿਲਾ ਸਥਾਨ ਲਵਦੀਪ ਸਿੰਘ ਅਤੇ ਦੂਸਰਾ ਸਥਾਨ ਲਕਸ਼ਦੀਪ ਸਿੰਘ ਨੇ ਹਾਸਲ ਕੀਤਾ। ਨੈੱਟ ਬਾਲ ਅੰਡਰ-14 ਲੜਕਿਆਂ ਵਿਚ ਪਹਿਲਾ ਸਥਾਨ ਐਸ.ਡੀ ਸਕੂਲ ਤਰਨ ਤਾਰਨ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਹਕਾ ਅਤੇ ਤੀਸਰਾ ਸਥਾਨ ਸਰਕਾਰੀ ਹਾਈ ਸਕੂਲ ਸੰਘਾ ਨੇ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਵਿੱਚ ਪਹਿਲਾ ਸਥਾਨ ਐਸ.ਡੀ ਸਕੂਲ ਤਰਨ ਤਾਰਨ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਹਕਾ ਅਤੇ ਤੀਸਰਾ ਸਥਾਨ ਸਰਕਾਰੀ ਹਾਈ ਸਕੂਲ ਸੰਘਾ ਨੇ ਪ੍ਰਾਪਤ ਕੀਤਾ। ਅੰਡਰ-21 ਲੜਕਿਆਂ ਵਿਚ ਪਹਿਲਾ ਸਥਾਨ ਐਸ.ਡੀ ਸਕੂਲ ਤਰਨ ਤਾਰਨ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਹਕਾ ਅਤੇ ਤੀਸਰਾ ਸਥਾਨ ਸੇਵਾ ਦੇਵੀ ਕਾਲਜ ਤਰਨ ਤਾਰਨ ਨੇ ਹਾਸਲ ਕੀਤਾ। ਕੁਸ਼ਤੀ ਫਰੀ ਸਟਾਈਲ ਅੰਡਰ-17 ਲੜਕੇ 45 ਕਿਲੋਗ੍ਰਾਮ ਵਿੱਚ ਪਹਿਲਾ ਸਥਾਨ ਜਸਕੀਰਤ ਸਿੰਘ, ਦੂਸਰਾ ਸਥਾਨ ਅਮਨਜੋਤ ਸਿੰਘ ਅਤੇ ਤੀਸਰਾ ਸਥਾਨ ਜਸਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਅੰਡਰ-17 ਵਿਚ ਕਿਲੋਗ੍ਰਾਮ ਵਿੱਚ ਪਹਿਲਾ ਸਥਾਨ ਪਾਰਸਪ੍ਰੀਤ ਸਿੰਘ ਅਤੇ ਦੂਸਰਾ ਸਥਾਨ ਜਸਕਰਨਦੀਪ ਸਿੰਘ ਨੇ ਹਾਸਲ ਕੀਤਾ। ਅੰਡਰ-17 ਵਿਚ 51 ਕਿਲੋਗ੍ਰਾਮ ਵਿੱਚ ਪਹਿਲਾ ਸਥਾਨ ਸਹਿਜਪ੍ਰੀਤ ਸਿੰਘ, ਦੂਸਰਾ ਸਥਾਨ ਅਨਮੋਲਦੀਪ ਸਿੰਘ ਅਤੇ ਤੀਸਰਾ ਸਥਾਨ ਹਰਜੋਤ ਸਿੰਘ ਨੇ ਹਾਸਲ ਕੀਤਾ। ਅੰਡਰ-21 ਲੜਕੇ ਫਰੀ ਸਟਾਈਲ ਕੁਸ਼ਤੀ ਵਿਚ 57 ਕਿਲੋਗ੍ਰਾਮ ਵਿੱਚ ਪਹਿਲਾ ਸਥਾਨ ਸਮਰਬੀਰ ਸਿੰਘ, ਦੂਸਰਾ ਸਥਾਨ ਨਵਦੀਪ ਸਿੰਘ ਅਤੇ ਤੀਸਰਾ ਸਥਾਨ ਤਲਵਿੰਦਰ ਸਿੰਘ ਨੇ ਹਾਸਲ ਕੀਤਾ।