03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬਲਾਕ ਪੱਟੀ ’ਚ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਮੁਹਿੰਮ

ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਪਿੰਡ ਠੱਠਾ, ਜੋਤੀ ਸ਼ਾਹ ਸਮੇਤ ਵੱਖ-ਵੱਖ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 04-10-2026
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਪਿੰਡ ਠੱਠਾ, ਜੋਤੀ ਸ਼ਾਹ ਸਮੇਤ ਵੱਖ-ਵੱਖ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ, ਏ.ਡੀ.ਓ. ਡਾ. ਪ੍ਰਮਿੰਦਰ ਕੌਰ ਅਤੇ ਖੇਤੀ ਉਪ-ਨਿਰੀਖਕ ਬਾਜਾ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਖੇਤ ਵਿਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਏ.ਡੀ.ਓ. ਡਾ. ਪ੍ਰਮਿੰਦਰ ਕੌਰ ਅਤੇ ਏ.ਈ.ਓ. ਹਰਕੀਰਤ ਸਿੰਘ ਨੇ ਕਿਸਾਨ ਆਈ.ਡੀ. ਬਣਵਾਉਣ ਦੀ ਮਹੱਤਤਾ ਦੱਸਦਿਆਂ ਲੋੜੀਂਦੀ ਕਾਰਵਾਈ ਸਮੇਂ ਸਿਰ ਮੁਕੰਮਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਦਿਲਬਾਗ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਗੁਰਦੇਵ ਸਿੰਘ ਮਾਣਕਪੁਰਾ, ਗੁਰਦੇਵ ਸਿੰਘ ਸਰਹਾਲੀ, ਖੇਤੀ ਸਹਾਇਕ ਪ੍ਰਬੰਧਕ, ਫੀਲਡ ਵਰਕਰ ਦਿਲਬਾਗ ਸਿੰਘ ਤੇ ਫਤਿਹ ਸਿੰਘ ਸਮੇਤ ਹੋਰਾਂ ਨੇ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜਾਮਾਰਾਏ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਡੈਲੀਗੇਟ ਇਜਲਾਸ ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਦੀ ਅਧਿਆਪਕਾ ਵਿਸ਼ਾਲੀ ਅਹੂਜਾ ‘ਸਹੋਦਿਆ ਬੈਸਟ ਟੀਚਰ ਐਵਾਰਡ 2026’ ਨਾਲ ਸਨਮਾਨਿਤ
Ad Position 24