04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

10 ਦੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਵਾਂਗੇ-ਬਲਦੇਵ ਸਿੰਘ ਕੱਲਾ, ਸਤਪਾਲ ਸ਼ਰਮਾ

ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)-ਗਾਂਧੀ ਪਾਰਕ ਤਰਨ ਤਾਰਨ ਵਿਖੇ ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਬਲਦੇਵ ਸਿੰਘ ਕੱਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਕੱਤਰ ਸਤਪਾਲ ਸ਼ਰਮਾ ਪੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ’ਤੇ ਚੱਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 05-10-2026
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)-ਗਾਂਧੀ ਪਾਰਕ ਤਰਨ ਤਾਰਨ ਵਿਖੇ ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਬਲਦੇਵ ਸਿੰਘ ਕੱਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਕੱਤਰ ਸਤਪਾਲ ਸ਼ਰਮਾ ਪੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ’ਤੇ ਚੱਲ ਰਹੀ ਹੈ। ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪੈਨਸ਼ਨਰ ਨੂੰ 60 ਫ਼ੀਸਦੀ ਡੀ.ਏ. ਨਹੀਂ ਦਿੱਤਾ ਜਾ ਰਿਹਾ। 8 ਫ਼ੀਸਦੀ ਡੀ.ਏ. ਦੇ ਕੇ ਸਰਕਾਰ ਪੈਨਸ਼ਨਰ ਅਤੇ ਮੁਲਾਜ਼ਮ ਵਰਗ ਨੂੰ ਸ਼ਾਂਤ ਕਰਨਾ ਚਾਹੁੰਦੀ ਹੈ, ਪਰ ਪੈਨਸ਼ਨਰ ਮੁਲਾਜ਼ਮ ਵਰਗ ਜਦੋਂ ਤੱਕ ਸਾਰੀਆਂ ਮੰਗਾਂ ਪ੍ਰਾਪਤ ਨਹੀਂ ਕਰ ਲੈਂਦਾ ਸੰਤੁਸ਼ਟ ਨਹੀਂ ਹੋਵੇਗਾ। ਸੂਬਾ ਕਮੇਟੀ ਅਤੇ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਜੋ ਵੀ ਸੰਘਰਸ਼ ਉਲੀਕੇਗਾ, ਜ਼ਿਲ੍ਹਾ ਤਰਨ ਤਾਰਨ ਦੇ ਪੈਨਸ਼ਨਰ ਉਸ ਸੰਘਰਸ਼ ਵਿਚ ਵੱਧ ਚੜ ਕੇ ਸ਼ਾਮਿਲ ਹੋਣਗੇ । ਇਸ ਮੌਕੇ ਬਲਦੇਵ ਸਿੰਘ ਕੱਲਾ ਨੇ ਕਿਹਾ ਕਿ ਪੈਨਸ਼ਨਰ ਵਰਗ ਨੂੰ ਪੰਜਾਬ ਸਰਕਾਰ ਜਾਣ ਬੁਝ ਕੇ ਪ੍ਰੇਸ਼ਾਨ ਕਰ ਰਹੀ ਹੈ, ਉਨ੍ਹਾਂ ਨੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਇਸ ਮੌਕੇ ਮੀਟਿੰਗ ਵਿਚ ਬਲਦੇਵ ਸਿੰਘ ਕੱਲਾ ਨੇ ਆਏ ਪੈਨਸ਼ਨ ਸਾਥੀਆਂ ਦਾ ਧੰਨਵਾਦ ਕੀਤਾ ਤੇ 10 ਅਕਤੂਬਰ ਨੂੰ ਸੰਗਰੂਰ ਰੈਲੀ ਨੂੰ ਕਾਮਯਾਬ ਕਰਨ ਲਈ ਡਿਊਟੀਆਂ ਦੀ ਵੰਡ ਕੀਤੀ ਗਈ। ਹਾਜ਼ਰ ਆਗੂਆਂ ਨੇ ਕਿਹਾ ਕਿ ਉਹ 10 ਅਕਤੂਬਰ ਦੀ ਸੰਗਰੂਰ ਰੈਲੀ ਵਿਚ ਵਧ ਚੜ੍ਹ ਕੇ ਹਾਜ਼ਰ ਹੋਣਗੇ। ਇਸ ਮੌਕੇ ਸ਼ਿੰਗਾਰਾ ਸਿੰਘ ਘੜਕਾ, ਪ੍ਰਿੰਸੀਪਲ ਕਸ਼ਮੀਰ ਸਿੰਘ ਚੋਹਲਾ, ਸੁਖਦੇਵ ਸਿੰਘ ਮਰਹਾਣਾ, ਅਸ਼ਵਨੀ ਕੁਮਾਰ ਸੈਣੀ, ਸੁਖਦੇਵ ਸਿੰਘ ਬਾਗੜੀਆਂ, ਦਵਿੰਦਰ ਸਿੰਘ ਬਿੱਟੂ, ਬਲਦੇਵ ਸਿੰਘ ਕੈਸ਼ੀਅਰ, ਤਜਿੰਦਰ ਸਿੰਘ ਕੱਲਾ, ਦਲਬੀਰ ਸਿੰਘ ਚੋਹਲਾ, ਮਹਿੰਦਰ ਸਿੰਘ ਢੋਟੀਆਂ, ਕਸ਼ਮੀਰ ਸਿੰਘ, ਰਜਿੰਦਰ ਸਿੰਘ ਜੰਡ, ਗੁਰਮੀਤ ਸਿੰਘ ਮਾਨ, ਜਸਵੰਤ ਸਿੰਘ ਤਰਨ ਤਾਰਨ, ਅਵਤਾਰ ਸਿੰਘ, ਮੀਰ ਮਸੀਹ, ਹਰਭਜਨ ਸਿੰਘ ਕੈਰੋਂ, ਅਜੀਤ ਸਿੰਘ, ਗੁਰਨਾਮ ਸਿੰਘ ਚੋਹਲਾ, ਹਰਭਜਨ ਸਿੰਘ ਰੋਡਵੇਜ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿੰਪਾ ਦੇ ਸਾਥੀਆਂ ਵਲੋਂ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਅਗਲੀ ਖ਼ਬਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਨੇ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਸਾਥੀਆਂ ਸਮੇਤ ਖੁਸ਼ੀ ਮਨਾਈ
Ad Position 24