ਡਿੰਪਾ ਦੇ ਸਾਥੀਆਂ ਵਲੋਂ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ
ਮੀਆਂਵਿੰਡ, 4 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਕਾਂਗਰਸ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਲੀਡਰ ਪ੍ਰਗਟ ਸਿੰਘ ਨੂੰ ਪੰਜਾਬ ਨਿਯੁਕਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਨੇੜਲੇ ਸਾਥੀਆਂ, ਜਿੰਨ੍ਹਾਂ ਵਿਚ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਸਰਾਂ ਤਲਵੰਡੀ ਅਤੇ ਹਰਜਿੰਦਰ ਸਿੰਘ ਰਾਮਪੁਰ ਸਾਬਕਾ ਸਰਪੰਚ ਨਾਗੋਕੇ ਮੋੜ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਪ੍ਰਗਟ ਸਿੰਘ ਨੂੰ ਵਧਾਈ ਦਿੱਤੀ।
ਅ
ਅਰਜਨਬੀਰ ਸਿੰਘ ਕੰਗ ਅਤੇ ਹਰਜਿੰਦਰ ਸਿੰਘ
05-10-2026
ਮੀਆਂਵਿੰਡ, 4 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਕਾਂਗਰਸ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਲੀਡਰ ਪ੍ਰਗਟ ਸਿੰਘ ਨੂੰ ਪੰਜਾਬ ਨਿਯੁਕਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਨੇੜਲੇ ਸਾਥੀਆਂ, ਜਿੰਨ੍ਹਾਂ ਵਿਚ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਸਰਾਂ ਤਲਵੰਡੀ ਅਤੇ ਹਰਜਿੰਦਰ ਸਿੰਘ ਰਾਮਪੁਰ ਸਾਬਕਾ ਸਰਪੰਚ ਨਾਗੋਕੇ ਮੋੜ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਪ੍ਰਗਟ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਅਰਜਨਬੀਰ ਕੰਗ ਨੇ ਕਿਹਾ ਕਿ ਪ੍ਰਗਟ ਸਿੰਘ ਬਹੁਤ ਹੀ ਸੁਲਝਿਆ ਹੋਇਆ ਅਤੇ ਠਰੰਮੇ ਵਾਲਾ ਆਗੂ ਹੈ, ਜਿੰਨ੍ਹਾਂ ਨੂੰ ਪ੍ਰਧਾਨ ਬਣਨ ’ਤੇ ਸਮੂਹ ਪੰਜਾਬ ਕਾਂਗਰਸ ਲੀਡਰਸ਼ਿਪ ਵਲੋਂ ਸਲਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਪਾਰਟੀ ਦੇ ਸਮੂਹ ਲੀਡਰ ਉਨ੍ਹਾਂ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨਗੇ।