04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਤਰਨ ਤਾਰਨ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਐਸ.ਐਸ.ਪੀ. ਦੀ ਅਗਵਾਈ ਹੇਠ 20 ਥਾਵਾਂ ’ਤੇ ਛਾਪਾਮਾਰੀ

ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)—ਪੰਜਾਬ ਦੇ ਡੀ. ਜੀ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਸੁਰਿੰਦਰ ਲਾਂਬਾ ਤੇ ਹੋਰ ਪੁਲਿਸ ਅਧਿਕਾਰੀ। ਤਸਵੀਰਾਂ : ਲਵਲੀ 05-10-2026
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)—ਪੰਜਾਬ ਦੇ ਡੀ.ਜੀ.ਪੀ. ਗੌਰਵ ਸ਼ਰਮਾ ਵਲੋਂ ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਕਾਸੋ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਐਸ.ਐਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਲ੍ਹੇ ਦੇ ਉਨ੍ਹਾਂ ਵੀਹ ਥਾਵਾਂ ’ਤੇ ਛਾਪਾਮਾਰੀ ਕੀਤੀ ਗਈ, ਜਿਥੇ ਪੁਲਿਸ ਨੂੰ ਸੂਚਨਾ ਸੀ ਕਿ ਇਥੇ ਨਸ਼ੇ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ। ਇਸ ਸੰਬੰਧ ਵਿਚ ਪੁਲਿਸ ਨੇ 20 ਦੇ ਕਰੀਬ ਵਿਅਕਤੀਆਂ ਨੂੰ ਨਸ਼ੇ ਨਾਲ ਸੰਬੰਧਿਤ ਹੋਣ ਅਤੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਰਨ ਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਪੁਲਿਸ ਵਲੋਂ ਕੀਤੇ ਗਏ ਸਰਚ ਆਪ੍ਰੇਸ਼ਨ ਮੌਕੇ ਗੱਲਬਾਤ ਕਰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ. ਅਤੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਆਪ੍ਰੇਸ਼ਨ ਕਾਸੋ ਤਹਿਤ ਐਤਵਾਰ ਦੀ ਸਵੇਰ ਸਾਢੇ ਛੇ ਵਜੇ ਦੇ ਕਰੀਬ ਵੱਖ–ਵੱਖ 20 ਥਾਵਾਂ ’ਤੇ ਐਸ.ਪੀ.ਡੀ. ਅਤੇ ਐਸ.ਪੀ. ਹੈਡਕੁਆਟਰ ਦੀ ਅਗਵਾਈ ਹੇਠ ਅੱਠ ਟੀਮਾਂ ਬਣਾਈਆਂ ਗਈਆਂ, ਜਿੰਨਾਂ ਦੀ ਦੇਖ ਰੇਖ ਡੀ.ਐਸ.ਪੀ. ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਹਿਲਾਂ ਆਪਣੇ ਸੂਤਰਾਂ ਕੋਲੋਂ ਉਨ੍ਹਾਂ ਥਾਵਾਂ ਦੀ ਪਛਾਣ ਕੀਤੀ ਗਈ, ਜਿਥੇ ਨਸ਼ਾ ਵੇਚਣ ਵਾਲੇ ਰਹਿੰਦੇ ਹਨ। ਪੁਲਿਸ ਵਲੋਂ ਸਵੇਰੇ ਸਾਢੇ ਛੇ ਵਜੇ ਕੀਤੀ ਗਈ ਇਸ ਛਾਪਾਮਾਰੀ ਦੌਰਾਨ ਕੁੱਲ 450 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਤਲਾਸ਼ੀ ਮੁਹਿੰਮ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਫੜ੍ਹ ਕੇ ਜੇਲ੍ਹ ਭੇਜਣਾ ਅਤੇ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਦਾਖ਼ਲ ਕਰਵਾ ਕੇ ਉਨ੍ਹਾਂ ਨੂੰ ਨਸ਼ਾ ਮੁਕਤ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 20 ਤੋਂ ਵੱਧ ਡਰੱਗ ਸਮੱਗਲਰਾਂ ਅਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੰਨਾਂ ਵਿਅਕਤੀਆਂ ਪਾਸੋਂ ਨਸ਼ਾ ਬਰਾਮਦ ਹੋਇਆ ਹੈ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਜਿਹੜੇ ਸ਼ੱਕੀ ਵਿਅਕਤੀ ਹਿਰਾਸਤ ਵਿਚ ਲਏ ਗਏ ਹਨ, ਉਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਤਰ੍ਹਾਂ ਦੀ ਛਾਪਾਮਾਰੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ ਪਾਸ ਕੋਈ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸ.ਪੀ. ਸੁਖਨਿੰਦਰ ਸਿੰਘ, ਡੀ.ਐਸ.ਪੀ. ਸੁਖਬੀਰ ਸਿੰਘ, ਐਸ.ਐਚ.ਓ. ਪਰਮਜੀਤ ਸਿੰਘ ਵਿਰਦੀ ਅਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੇ ਜਸ਼ਨ ਮਨਾਏ ਅਗਲੀ ਖ਼ਬਰ ਡਿੰਪਾ ਦੇ ਸਾਥੀਆਂ ਵਲੋਂ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ
Ad Position 24