04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਾਲਾਨਾ ਜੋੜ ਮੇਲੇ ਸੰਬੰਧੀ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਲੋਂ ਪ੍ਰਬੰਧ ਮੁਕੰਮਲ

ਝਬਾਲ, 4 ਅਕਤੂਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ’ਤੇ ਦੂਰ ਦੁਰਾਂਡੇ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਸਿਹਤ ਸਹੂਲਤ ਤੇ ਰਿਹਾਇਸ਼ ਨੂੰ ਮੁੱਖ ਰੱਖਦਿਆਂ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਵਿਖੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਇਰੈਕਟਰ ਡਾ.

Ad Position 21
No active advertisement
ਡਾਇਰੈਕਟਰ ਡਾਕਟਰ ਗੁਰਲਾਲ ਸਿੰਘ 05-10-2026
ਝਬਾਲ, 4 ਅਕਤੂਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ’ਤੇ ਦੂਰ ਦੁਰਾਂਡੇ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਸਿਹਤ ਸਹੂਲਤ ਤੇ ਰਿਹਾਇਸ਼ ਨੂੰ ਮੁੱਖ ਰੱਖਦਿਆਂ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਵਿਖੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਇਰੈਕਟਰ ਡਾ. ਗੁਰਲਾਲ ਸਿੰਘ ਨੇ ਦੱਸਿਆ ਜੋੜ ਮੇਲੇ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਪਤ ਕੀਤੇ ਗਏ 150 ਬਿਸਤਰਿਆਂ ਵਾਲੇ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ 24 ਘੰਟੇ ਐਮਰਜੈਂਸੀ ਸੇਵਾਵਾਂ, ਮਾਹਿਰ ਡਾਕਟਰਾਂ ਦੀਆਂ ਟੀਮਾਂ, ਮੁਫ਼ਤ ਦਵਾਈਆਂ ਅਤੇ ਐਂਬੂਲੈਂਸ ਸੇਵਾ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੂਰੋਂ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਲਈ ਸਾਫ਼-ਸੁਥਰੇ ਕਮਰਿਆਂ, ਪੀਣ ਵਾਲੇ ਸਾਫ਼ ਪਾਣੀ ਅਤੇ ਲੰਗਰ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਹਸਪਤਾਲ ਦਾ ਸਮੁੱਚਾ ਸਟਾਫ਼ ਹਾਈ ਅਲਰਟ ’ਤੇ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ’ਤੇ ਤਿੰਨ ਔਰਤਾਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਕੀਤੀ ਅਹਿਮ ਮੀਟਿੰਗ
Ad Position 24