ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪਿਸਟਲ, ਅਫ਼ੀਮ ਅਤੇ ਨਾਜਾਇਜ਼ ਸ਼ਰਾਬ ਸਮੇਤ 27 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ, ਹੈਰੋਇਨ, ਅਫੀਮ ਅਤੇ ਨਾਜਾਇਜ਼ ਸ਼ਰਾਬ ਸਮੇਤ 27 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ, ਹੈਰੋਇਨ, ਅਫੀਮ ਅਤੇ ਨਾਜਾਇਜ਼ ਸ਼ਰਾਬ ਸਮੇਤ 27 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਰਣਜੀਤ ਕੌਰ ਨੇ ਗਸ਼ਤ ਦੌਰਾਨ ਗੁਰਚਰਨਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ, ਵਿਸ਼ਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਅਨ ਕੋਟ ਧਰਮ ਚੰਦ ਕਲਾਂ, ਜਸਨਦੀਪ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਪੰਡੋਰੀ ਹਸਣ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 16 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਗਸ਼ਤ ਦੌਰਾਨ ਦਲਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਤਰਨ ਤਾਰਨ, ਕੁਲਦੀਪ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 11 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਪ੍ਰਭਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੰਘਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਆਨ ਸਿੰਘ ਨੇ ਗਸ਼ਤ ਦੌਰਾਨ ਭੁਪਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁਹੱਲਾ ਅਕਰਬਰਪੁਰਾ ਗੋਇੰਦਵਾਲ ਨੂੰ ਕਾਬੂ ਕਰਕੇ ਉਸ ਪਾਸੋਂ 140 ਨਸ਼ੀਲੇ ਕੈਪਸੂਲ ਅਤੇ 1035 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਅਮਰਬੀਰ ਸਿੰਘ ਨੇ ਗਸ਼ਤ ਦੌਰਾਨ ਅਰਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਜਸਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਕੁਲਬੀਰ ਸਿੰਘ ਪੁੱਤਰ ਬਚਨ ਸਿੰਘ ਵਾਸੀਅਨ ਫਤਿਆਬਾਦ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਣ ਸਿੰਘ ਨੇ ਗਸ਼ਤ ਦੌਰਾਨ ਰਸ਼ਪਾਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਅਲਗੋ ਨੂੰ ਕਾਬੂ ਕਰਕੇ ਉਸ ਪਾਸੋਂ 210 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਨੇ ਗਸ਼ਤ ਦੌਰਾਨ ਅਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ, ਦਲਜੀਤ ਸਿੰਘ ਪੁੱਤਰ ਸੁੱਖਾ ਸਿੰਘ, ਭੋਲਾ ਸਿੰਘ ਪੁੱਤਰ ਸੁੱਖਾ ਸਿੰਘ, ਅੰਗਰੇਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਅਨ ਕੁੱਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀੁਵੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਨਾਕਾਬੰਦੀ ਦੌਰਾਨ ਸਵਿਫਟ ਕਾਰ ਨੰਬਰ ਸੀ.ਐੱਚ. 01 ਏ.ਡਬਲਯੂ 9271 ’ਤੇ ਸਵਾਰ ਹੋ ਕੇ ਆ ਰਹੇ ਅਵਤਾਰ ਸਿੰਘ ਪੁੱਤਰ ਸੁਖੈਚਨ ਸਿੰਘ ਵਾਸੀ ਪਹੂਵਿੰਡ, ਹਰਚੰਦ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮਸਤਗੜ, ਹਰਮਨਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕਪੁਰਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਕਿਲੋ ਹੈਰੋਇਨ, 930 ਗ੍ਰਾਮ ਆਈਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਲਖਬੀਰ ਸਿੰਘ ਨੇ ਗਸ਼ਤ ਦੌਰਾਨ ਪਵਨ ਕੁਮਾਰ ਪੁੱਤਰ ਦਲਬੀਰ ਚੰਦ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਮੰਗਲਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਸਰਹਾਲੀ, ਗੁਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫੈਲੋਕੇ, ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਦਦੇਹਰ ਸਾਹਿਬ ਨੂੰ ਕਾਬੂ ਕਰਕੇ ਇਨ੍ਹਾਂ ਪਾਸਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਨੇ ਨੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਉਸਮਾ, ਰਮਨਦੀਪ ਕੌਰ ਪਤਨੀ ਲੇਟ ਰਸ਼ਪਾਲ ਸਿੰਘ ਵਾਸੀ ਉਸਮਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 32 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। (ਬਾਕੀ ਸਫ਼ਾ 6 ’ਤੇ)