06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਮਨਦੀਪ ਸਿੰਘ ਰੌਕੀ ਬੁਰਜ ਦਾ ਕਿਸਾਨ ਮੋਰਚੇ ਦਾ ਸੂਬਾ ਮੀਤ ਪ੍ਰਧਾਨ ਬਣਨ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਕੀਤਾ ਸਨਮਾਨ

ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਵਲੋਂ ਤਰਨ ਤਾਰਨ ਦੇ ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਰੌਕੀ ਬੁਰਜ ਨੂੰ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਤਰਨ ਤਾਰਨ ਦੇ ਭਾਜਪਾ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਗੁਲਜ਼ਾਰ ਸਿੰਘ ਜਹਾਂਗੀਰ, ਸੁਰਜੀਤ ਸਿੰਘ ਮਾਹਲ, ਪਵਨ ਕੁਮਾਰ ਦੇਵਗਨ, ਬੀਬੀ ਸਰਬਜੀਤ ਕੌਰ ਬਾਠ, ਬੀਬੀ ਅਮਨਦੀਪ ਕੌਰ ਐਗਜੈਕਟਿਵ ਮੈਂਬਰ ਮਹਿਲਾ ਮੋਰਚਾ ਪੰਜਾਬ, ਜੋਬਨਜੀਤ ਸਿੰਘ ਬਾਠ, ਜਸਵਿੰਦਰ ਸਿੰਘ ਮਲੀਆ, ਸਵਰਾਜ ਸਿੰਘ ਰਾਜੂ, ਬਲਕਾਰ ਸਿੰਘ, ਕੁਲਦੀਪ ਸਿੰਘ ਢਿੱਲੋਂ, ਹਰਬੰਸ ਸਿੰਘ, ਲਖਬੀਰ ਸਿੰਘ, ਨਵਦੀਪ ਸਿੰਘ, ਪਵਨਦੀਪ ਸਿੰਘ, ਤੇਜਿੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਹਰਪ੍ਰੀਤ ਸਿੰਘ ਫੌਜੀ ਨੇ ਅਮਨਦੀਪ ਸਿੰਘ ਰੌਕੀ ਬੁਰਜ ਨੂੰ ਸਨਮਾਨਿਤ ਕਰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਰੌਕੀ ਬੁਰਜ ਵਰਗੇ ਇਮਾਨਦਾਰ, ਨੇਕ ਅਤੇ ਪਾਰਟੀ ਲਈ ਅੱਗੇ ਹੋ ਕੇ ਕੰਮ ਕਰਨ ਵਾਲੇ ਆਗੂ ਨੂੰ ਜੋ ਮਾਣ ਸਨਮਾਨ ਦਿੱਤਾ ਹੈ, ਉਹ ਉਸ ਦੇ ਹੱਕਦਾਰ ਹਨ।

Ad Position 21
No active advertisement
ਅਜੀਤ ਡੈਸਕ 06-10-2026
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਵਲੋਂ ਤਰਨ ਤਾਰਨ ਦੇ ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਰੌਕੀ ਬੁਰਜ ਨੂੰ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਤਰਨ ਤਾਰਨ ਦੇ ਭਾਜਪਾ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਗੁਲਜ਼ਾਰ ਸਿੰਘ ਜਹਾਂਗੀਰ, ਸੁਰਜੀਤ ਸਿੰਘ ਮਾਹਲ, ਪਵਨ ਕੁਮਾਰ ਦੇਵਗਨ, ਬੀਬੀ ਸਰਬਜੀਤ ਕੌਰ ਬਾਠ, ਬੀਬੀ ਅਮਨਦੀਪ ਕੌਰ ਐਗਜੈਕਟਿਵ ਮੈਂਬਰ ਮਹਿਲਾ ਮੋਰਚਾ ਪੰਜਾਬ, ਜੋਬਨਜੀਤ ਸਿੰਘ ਬਾਠ, ਜਸਵਿੰਦਰ ਸਿੰਘ ਮਲੀਆ, ਸਵਰਾਜ ਸਿੰਘ ਰਾਜੂ, ਬਲਕਾਰ ਸਿੰਘ, ਕੁਲਦੀਪ ਸਿੰਘ ਢਿੱਲੋਂ, ਹਰਬੰਸ ਸਿੰਘ, ਲਖਬੀਰ ਸਿੰਘ, ਨਵਦੀਪ ਸਿੰਘ, ਪਵਨਦੀਪ ਸਿੰਘ, ਤੇਜਿੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਹਰਪ੍ਰੀਤ ਸਿੰਘ ਫੌਜੀ ਨੇ ਅਮਨਦੀਪ ਸਿੰਘ ਰੌਕੀ ਬੁਰਜ ਨੂੰ ਸਨਮਾਨਿਤ ਕਰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਰੌਕੀ ਬੁਰਜ ਵਰਗੇ ਇਮਾਨਦਾਰ, ਨੇਕ ਅਤੇ ਪਾਰਟੀ ਲਈ ਅੱਗੇ ਹੋ ਕੇ ਕੰਮ ਕਰਨ ਵਾਲੇ ਆਗੂ ਨੂੰ ਜੋ ਮਾਣ ਸਨਮਾਨ ਦਿੱਤਾ ਹੈ, ਉਹ ਉਸ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਕ ਐਸੀ ਪਾਰਟੀ ਹੈ, ਜੋ ਪਾਰਟੀ ਲਈ ਕੰਮ ਕਰਨ ਵਾਲਿਆਂ ਦਾ ਸਮੇਂ ਸਮੇਂ ’ਤੇ ਮਾਣ ਸਨਮਾਨ ਕਰਦੀ ਹੈ। ਇਸ ਮੌਕੇ ਅਮਨਦੀਪ ਸਿੰਘ ਰੌਕੀ ਬੁਰਜ ਨੇ ਉਨ੍ਹਾਂ ਨੂੰ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਪ੍ਰਦੇਸ਼ ਕਿਸਾਨ ਮੋਰਚੇ ਦੇ ਪ੍ਰਧਾਨ ਲਖਵਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਪਾਰਟੀ ਨੇ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸੋਨ ਤਗਮਾ ਜੇਤੂ ਬਲਜੀਤ ਕੌਰ ਦਾ ਆੜ੍ਹਤੀ ਐਸੋਈਏਸ਼ਨ ਤਰਨ ਤਾਰਨ ਵਲੋਂ ਸਨਮਾਨ ਬਲਜੀਤ ਕੌਰ ਨੂੰ 51 ਹਜ਼ਾਰ ਰੁਪਏ ਕੀਤੇ ਭੇਟ ਅਗਲੀ ਖ਼ਬਰ ਕਲਪਨਾ ਚਾਵਲਾ ਪ੍ਰਗਤੀਸ਼ੀਲ ਸੁਸਾਇਟੀ ਵਲੋਂ ਹਾਕੀ ਸਟਾਰ ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ
Ad Position 24