06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੱਬੀਆਂ ਪਾਰਟੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ

ਤਰਨ ਤਾਰਨ, 5 ਅਕਤੂਬਰ (ਇਕਬਾਲ ਸਿੰਘ ਸੋਢੀ)-ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਲੋਂ ਐੱਸ. ਆਈ.

Ad Position 21
No active advertisement
ਤਰਨ ਤਾਰਨ ਵਿਖੇ ਅਰਥੀ ਫੂਕ ਮੁਜਾਹਰਾ ਕਰਦੇ ਹੋਏ ਖੱਬੀਆਂ ਪਾਰਟੀਆਂ ਦੇ ਆਗੂ। ਤਸਵੀਰ: ਲਵਲੀ 06-10-2026
ਤਰਨ ਤਾਰਨ, 5 ਅਕਤੂਬਰ (ਇਕਬਾਲ ਸਿੰਘ ਸੋਢੀ)-ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਲੋਂ ਐੱਸ.ਆਈ.ਆਰ. ਦੀ ਆੜ ਹੇਠ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂਅ ’ਤੇ ਲੱਖਾਂ ਲੋਕਾਂ ਦੇ ਨਾਂਅ ਵੋਟਰ ਸੂਚੀਆਂ ਵਿਚੋਂ ਗਾਇਬ ਕੀਤੇ ਜਾਣ ਦੇ ਖਿਲਾਫ਼ ਸੋਮਵਾਰ ਨੂੰ ਖੱਬੀਆਂ ਪਾਰਟੀਆਂ ਦੇ ਵਰਕਰਾਂ ਨੇ ਰਾਮਗੜ੍ਹੀਆ ਬੁੰਗੇ ਵਿਚ ਇਕੱਤਰ ਹੋਣ ਉਪਰੰਤ ਸੀ.ਪੀ.ਆਈ.ਐਮ., ਸੀ.ਪੀ.ਆਈ. ਅਤੇ ਸੀ.ਪੀ.ਆਈ.ਐਮ.ਐਲ. ਦੇ ਆਗੂਆਂ ਕ੍ਰਮਵਾਰ ਕਾ. ਹੀਰਾ ਸਿੰਘ ਕੰਡਿਆਂ ਵਾਲੇ, ਕਾ. ਸੁਖਦੇਵ ਸਿੰਘ ਗੋਹਲਵੜ , ਕਾ. ਪਾਲ ਸਿੰਘ ਜਾਮਾਰਾਏ, ਕਾ. ਦਵਿੰਦਰ ਸੋਹਲ, ਕਾ. ਤਾਰਾ ਸਿੰਘ ਖਹਿਰਾ, ਕਾ. ਗੁਰਪ੍ਰੀਤ ਸਿੰਘ ਗੰਡੀਵਿੰਡ, ਕਾ. ਦਲਵਿੰਦਰ ਸਿੰਘ ਨੌਸ਼ਹਿਰਾ ਪੰਨੂੰਆਂ, ਕਾ. ਤਰਸੇਮ ਸਿੰਘ ਢੋਟੀਆਂ ਦੀ ਅਗਵਾਈ ਹੇਠ ਹੱਥਾਂ ਵਿਚ ਲਾਲ ਝੰਡੇ ਲੈ ਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕਰਦੇ ਹੋਏ ਸਥਾਨਕ ਬੋਹੜੀ ਚੌਂਕ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਰਥੀ ਫੂਕ ਕੇ ਮੁੱਖ ਚੋਣ ਕਮਿਸ਼ਨਰ ਦੀ ਸ਼ੱਕੀ ਭੂਮਿਕਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਆਗੂਆਂ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਵੋਟਰ ਸੂਚੀਆਂ ਵਿਚੋਂ ਖਾਸ ਫਿਰਕੇ ਦੇ ਨਾਮ ਗਾਇਬ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਤੁਰੰਤ ਬਰਤਰਫ਼ ਕਰਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਦੇਸ਼ ਦੇ ਵੱਖ ਵੱਖ ਪੰਜ ਸੂਬਿਆਂ ਵਿਚ ਹੋਈਆਂ ਚੋਣਾਂ ਤੋਂ ਪਹਿਲਾਂ ਲੱਖਾਂ ਲੋਕਾਂ ਦੇ ਨਾਂਅ ਵੋਟਰ ਸੂਚੀਆਂ ਵਿਚੋਂ ਕੱਟ ਕੇ ਭਾਰਤੀ ਜਨਤਾ ਪਾਰਟੀ ਨੂੰ ਰਾਜਨੀਤਕ ਫਾਇਦਾ ਪਹੁੰਚਾਉਣ ਦੀ ਭੂਮਿਕਾ ਦੀ ਉੱਚ ਪੱਧਰੀ ਨਿਰਪੱਖ ਪੜਤਾਲ ਕਰਵਾ ਕਰਵਾਈ ਜਾਵੇ । ਆਗੂਆਂ ਨੇ ਕਿਹਾ ਕਿ ਪੱਛਮੀ ਬੰਗਾਲ ਸਮੇਤ ਪੰਜ ਸੂਬਿਆਂ ਦੀਆਂ ਚੋਣਾਂ ਦੁਬਾਰਾ ਕਰਵਾ ਕੇ ਦੇਸ਼ ਦੇ ਲੋਕਾਂ ਦੇ ਮਨ ਵਿਚ ਚੋਣ ਕਮਿਸ਼ਨਰ ਖਿਲਾਫ਼ ਪੈਦਾ ਹੋਈ ਬੇਵਿਸ਼ਵਾਸੀ ਨੂੰ ਖਤਮ ਕਰਕੇ ਲੋਕਤੰਤਰ ਵਿਚ ਵਿਸ਼ਵਾਸ ਬਹਾਲ ਕੀਤਾ ਜਾਵੇ । ਇਸ ਮੌਕੇ ਐਡਵੋਕੇਟ ਸਟਾਲਨਜੀਤ ਸਿੰਘ, ਬਲਵਿੰਦਰ ਸਿੰਘ ਗੋਹਲਵੜ, ਸੀਮਾ ਸੋਹਲ, ਸੁਖਦੇਵ ਸਿੰਘ ਚਾਹਲ, ਰਾਜਗੋਬਿੰਦ ਸਿੰਘ ਜਮਾਲਪੁਰ, ਦਿਆਲ ਸਿੰਘ ਜੋਧਪੁਰ, ਗੁਰਦਿਆਲ ਸਿੰਘ , ਬਲਜਿੰਦਰ ਸਿੰਘ ਪਲਾਸੌਰ, ਕਰਮ ਸਿੰਘ ਲਾਲਪੁਰ, ਪ੍ਰਿੰਸੀਪਲ ਦਲਬੀਰ ਸਿੰਘ ਦਿਓਲ, ਸਾਹਿਬ ਸਿੰਘ, ਰਾਕੇਸ਼ ਕੁਮਾਰ ਮਲਹੋਤਰਾ , ਕਰਮ ਸਿੰਘ ਝਬਾਲ, ਕਾ. ਚਰਨ ਸਿੰਘ, ਮਾ. ਜਸਵਿੰਦਰ ਸਿੰਘ ਮਾਣੋਚਾਲ੍ਹ, ਨਰਿੰਦਰ ਬੇਦੀ, ਜਗਤਾਰ ਸਿੰਘ ਪੱਖੋਕੇ, ਲਖਬੀਰ ਸਿੰਘ ਦੋਬੁਰਜੀ , ਬਲਦੇਵ ਸਿੰਘ ਗੋਹਲਵੜ, ਸਰਵਨ ਸਿੰਘ ਜਮਸਤਪੁਰ ਆਦਿ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਜ਼ੋਰਾਂ ’ਤੇ, 1.25 ਲੱਖ ਗੱਟਿਆਂ ਦੀ ਖਰੀਦ ਅਗਲੀ ਖ਼ਬਰ ਗੋਬਿੰਦਪੁਰਾ ਵਿਖੇ ਨਹਿਰੀ ਪਾਣੀ ਵਾਲੀ ਕੱਸੀ ਟੁੱਟੀ 40 ਏਕੜ ਦੇ ਕਰੀਬ ਫ਼ਸਲ ਦਾ ਨੁਕਸਾਨ
Ad Position 24