06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਜ਼ੋਰਾਂ ’ਤੇ, 1.25 ਲੱਖ ਗੱਟਿਆਂ ਦੀ ਖਰੀਦ

ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)—ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਆਮਦ ਮੰਡੀਆਂ ਵਿਚ ਸ਼ੁਰੂ ਹੋਣ ਦੇ ਨਾਲ ਹੀ ਸਰਕਾਰੀ ਖਰੀਦ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਮਾਰਕੀਟ ਕਮੇਟੀ ਪੱਟੀ ਅਧੀਨ ਪੈਂਦੀਆਂ ਮੰਡੀਆਂ ਪੱਟੀ, ਕੋਟ ਬੁੱਢਾ, ਘਰਿਆਲਾ, ਸਭਰਾ, ਦੁੱਬਲੀ, ਤੂਤ, ਭੰਗਾਲਾ ਆਦਿ ਵਿਚ ਪਨਗਰੇਨ, ਪਨਸਪ, ਮਾਰਕਫੈੱਡ ਅਤੇ ਵੇਅਰਹਾਊਸ ਵਲੋਂ ਹੁਣ ਤੱਕ ਕਰੀਬ 1 ਲੱਖ 25 ਹਜ਼ਾਰ ਗੱਟਿਆਂ ਦੀ ਖਰੀਦ ਕੀਤੀ ਜਾ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 06-10-2026
ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)—ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਆਮਦ ਮੰਡੀਆਂ ਵਿਚ ਸ਼ੁਰੂ ਹੋਣ ਦੇ ਨਾਲ ਹੀ ਸਰਕਾਰੀ ਖਰੀਦ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਮਾਰਕੀਟ ਕਮੇਟੀ ਪੱਟੀ ਅਧੀਨ ਪੈਂਦੀਆਂ ਮੰਡੀਆਂ ਪੱਟੀ, ਕੋਟ ਬੁੱਢਾ, ਘਰਿਆਲਾ, ਸਭਰਾ, ਦੁੱਬਲੀ, ਤੂਤ, ਭੰਗਾਲਾ ਆਦਿ ਵਿਚ ਪਨਗਰੇਨ, ਪਨਸਪ, ਮਾਰਕਫੈੱਡ ਅਤੇ ਵੇਅਰਹਾਊਸ ਵਲੋਂ ਹੁਣ ਤੱਕ ਕਰੀਬ 1 ਲੱਖ 25 ਹਜ਼ਾਰ ਗੱਟਿਆਂ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਪੱਟੀ ਦੇ ਮੰਡੀ ਸੁਪਰਵਾਈਜ਼ਰ ਸੁਖਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੰਡੀਆਂ ਵਿਚ ਸਰਕਾਰੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਝੋਨੇ ਦੀ ਖਰੀਦ ਸਰਕਾਰ ਵਲੋਂ ਨਿਰਧਾਰਤ 2461 ਰੁਪਏ ਪ੍ਰਤੀ ਕੁਇੰਟਲ ਦੇ ਭਾਅ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਆਉਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਮਾਰਕੀਟ ਕਮੇਟੀ ਪੱਟੀ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।
Ad Position 22
No active advertisement
ਪਿਛਲੀ ਖ਼ਬਰ ਸਿਟੀਜ਼ਨ ਕੌਂਸਲ ਵਲੋਂ ਲੋੜਵੰਦ ਕੰਨਿਆਵਾਂ ਦੀਆਂ ਸ਼ਾਦੀਆਂ 15 ਨੂੰ ਅਗਲੀ ਖ਼ਬਰ ਖੱਬੀਆਂ ਪਾਰਟੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ
Ad Position 24