06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜੰਗਲੀ ਜੀਵਾਂ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ

ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਣ ਰੇਂਜ ਪੱਟੀ ਦੇ ਸਮੂਹ ਸਟਾਫ ਵਲੋਂ ਵਣ ਮੰਡਲ ਅਫ਼ਸਰ ਅੰਮ੍ਰਿਤਸਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ ਪੱਟੀ ਵਿਖੇ ‘ਨੈਸ਼ਨਲ ਵਾਈਲਡਲਾਈਫ ਵੀਕ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਮਨੁੱਖੀ ਜੀਵਨ ਅਤੇ ਕੁਦਰਤੀ ਵਾਤਾਵਰਨ ਵਿਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਜੰਗਲੀ ਜੀਵਾਂ ਦੀ ਸੰਭਾਲ ਤੇ ਪੰਛੀਆਂ ਲਈ ਕੁਦਰਤੀ ਆਵਾਸ ਪੈਦਾ ਕਰਨ ਵਾਸਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਣ ਰੇਂਜ ਪੱਟੀ ਦੇ ਸਮੂਹ ਸਟਾਫ ਵਲੋਂ ਵਣ ਮੰਡਲ ਅਫ਼ਸਰ ਅੰਮ੍ਰਿਤਸਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ ਪੱਟੀ ਵਿਖੇ ‘ਨੈਸ਼ਨਲ ਵਾਈਲਡਲਾਈਫ ਵੀਕ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਮਨੁੱਖੀ ਜੀਵਨ ਅਤੇ ਕੁਦਰਤੀ ਵਾਤਾਵਰਨ ਵਿਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਜੰਗਲੀ ਜੀਵਾਂ ਦੀ ਸੰਭਾਲ ਤੇ ਪੰਛੀਆਂ ਲਈ ਕੁਦਰਤੀ ਆਵਾਸ ਪੈਦਾ ਕਰਨ ਵਾਸਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦਾ ਜੰਗਲੀ ਜੀਵਾਂ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਵਣ ਰੇਂਜ ਅਫ਼ਸਰ ਪੱਟੀ ਸੁਨੀਲ ਕੁਮਾਰ, ਬਲਾਕ ਅਫ਼ਸਰ ਬਲਵਿੰਦਰ ਸਿੰਘ ਤੋਂ ਇਲਾਵਾ ਲਖਵਿੰਦਰ ਪਾਲ, ਗੁਰਮੀਤ ਸਿੰਘ, ਨਿਸ਼ਾਨ ਸਿੰਘ, ਰਾਜਨਪ੍ਰੀਤ ਸਿੰਘ, ਸੁਖਦੀਪ ਕੌਰ, ਪਰਮਿੰਦਰਜੀਤ ਕੌਰ, ਸਰਦੂਲ ਸਿੰਘ, ਜਗਬੀਰ ਸਿੰਘ ਅਤੇ ਸਕੂਲ ਆਫ਼ ਐਮੀਨੈਂਸ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਚੇਅ. ਲਾਖਣਾ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸਿਟੀਜ਼ਨ ਕੌਂਸਲ ਵਲੋਂ ਲੋੜਵੰਦ ਕੰਨਿਆਵਾਂ ਦੀਆਂ ਸ਼ਾਦੀਆਂ 15 ਨੂੰ
Ad Position 24