‘ਖੇਡਾਂ ਵਤਨ ਪੰਜਾਬ ਦੀਆਂ’ ਗਤਕਾ ਮੁਕਾਬਲੇ ਵਿਚ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)–ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਗਤਕਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਕਾਬਲੀਅਤ, ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸ਼੍ਰੇਣੀਆਂ ਵਿਚ ਕਈ ਤਮਗੇ ਹਾਸਲ ਕੀਤੇ।
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)–ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਗਤਕਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਕਾਬਲੀਅਤ, ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸ਼੍ਰੇਣੀਆਂ ਵਿਚ ਕਈ ਤਮਗੇ ਹਾਸਲ ਕੀਤੇ। ਅੰਡਰ-14 ਸਿੰਗਲ ਸੋਟੀ ਟੀਮ ਲੜਕੇ ਪਵਿੱਤਰਪਾਲ ਸਿੰਘ ਨੇ ਦੂਜਾ ਸਥਾਨ, ਤਨਵੀਰ ਸਿੰਘ ਨੇ ਦੂਜਾ ਸਥਾਨ, ਏਕਮਦੀਪ ਸਿੰਘ ਨੇ ਦੂਜਾ ਸਥਾਨ। ਅੰਡਰ-14 ਫਰੀ ਸੋਟੀ ਟੀਮ ਲੜਕੇ ਵਿਚ ਪ੍ਰਣਵੀਰ ਸਿੰਘ ਨੇ ਤੀਜਾ ਸਥਾਨ, ਹਰਮੇਹਰ ਸਿੰਘ ਨੇ ਤੀਜਾ ਸਥਾਨ, ਜਸਮੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਸਿੰਗਲ ਸੋਟੀ ਵਿਅਕਤੀਗਤ ਲੜਕੇ ਮੁਕਾਬਲੇ ਵਿਚ ਕਾਰਤਿਕ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 ਸਿੰਗਲ ਸੋਟੀ ਵਿਅਕਤੀਗਤ ਲੜਕੀਆਂ ਮੁਕਾਬਲੇ ਵਿਚ ਅੰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲਕੀਤਾ। ਨੌਜਵਾਨ ਖਿਡਾਰੀਆਂ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੀ ਮਿਹਨਤ, ਲਗਨ, ਦ੍ਰਿੜ੍ਹਤਾ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਦੀ ਇਸ ਉਪਲਬਧੀ ਨਾਲ ਪੂਰੇ ਵਿਜ਼ਡਮ ਪਰਿਵਾਰ ਵਿਚ ਖੁਸ਼ੀ ਅਤੇ ਮਾਣ ਦੀ ਲਹਿਰ ਹੈ। ਸਕੂਲ ਦੇ ਡਾਇਰੈਕਟਰ ਅੰਮ੍ਰਿਤ ਖੇੜਾ, ਪ੍ਰਿੰਸੀਪਲ ਹਰਲੀਨ ਕੌਰ, ਪ੍ਰਬੰਧਕ ਸ਼ਵੇਤਾ ਸਹਿਗਲ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਣਮੱਤੇ ਮਾਪਿਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਦਿ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ।