06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

7 ਨੂੰ ਆਰ.ਐਮ.ਪੀ.ਆਈ. ਅਤੇ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਵਲੋਂ ਤਰਨ ਤਾਰਨ ’ਚ ਕੀਤਾ ਜਾਵੇਗਾ ਰੋਸ ਮੁਜ਼ਾਹਰਾ

ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)–ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਤੇ ਸੀ. ਪੀ.

Ad Position 21
No active advertisement
ਰੋਸ ਮੁਜ਼ਾਹਰੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਰ.ਐਮ.ਪੀ.ਆਈ. ਅਤੇ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਆਗੂ। ਤਸਵੀਰ - ਲਵਲੀ 06-10-2026
ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)–ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਤੇ ਸੀ.ਪੀ.ਆਈ.ਐਮ.ਐਲ. ਲਿਬ੍ਰੇਸ਼ਨ ਵਲੋਂ 7 ਅਕਤੂਬਰ ਨੂੰ ਜ਼ਿਲ੍ਹਾ ਕੇਂਦਰ ਤਰਨ ਤਾਰਨ ‘ਤੇ ਭਰਵਾਂ ਇਕੱਠ ਕਰਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ । ਇਹ ਫੈਸਲਾ ਆਰ.ਐਮ.ਪੀ.ਆਈ. ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਦੀ ਪ੍ਰਧਾਨਗੀ ਹੋਈ ਮੀਟਿੰਗ ’ਚ ਕੀਤਾ ਗਿਆ । ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰੇਤ ਦੇ ਮੈਂਬਰ ਦਰਸ਼ਨ ਨਾਹਰ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਗੈਰ-ਕਾਨੂੰਨੀ ਕਾਰਿਆਂ ਰਾਹੀਂ ਲੋਕ-ਰਾਜੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਤਬਾਹ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਬਖਾਸਤ ਕਰਕੇ ਫੌਰੀ ਤੌਰ ’ਤੇ ਗ੍ਰਿਫਤਾਰ ਕਰੇ। ਨਾਹਰ ਨੇ ਦੇਸ਼ ਦੇ ਗਰੀਬਾਂ, ਘੱਟ ਗਿਣਤੀ ਵਸੋਂ, ਦਲਿਤਾਂ-ਔਰਤਾਂ ਤੇ ਹਾਸ਼ੀਆਗਤ ਲੋਕਾਂ ਨੂੰ ਵੋਟ ਦੇ ਹੱਕ ਤੋਂ ਵਾਂਝੇ ਕਰਨ ਦੀ ਆਰ.ਐਸ.ਐਸ. ਤੇ ਭਾਜਪਾ ਦੀ ਚਿਰੋਕਣੀ ਸਾਜ਼ਿਸ਼ ਤਹਿਤ ਕੀਤੀ ਜਾ ਰਹੀ ਵੋਟ ਸੂਚੀਆਂ ਦੀ ‘ਡੂੰਘਾਈ ਨਾਲ ਵਿਸ਼ੇਸ਼ ਸੁਧਾਈ ਪੰਜਾਬ ਸਮੇਤ ਸਾਰੇ ਦੇਸ਼ ’ਚ ਫੌਰੀ ਬੰਦ ਕੀਤੇ ਜਾਣ ਦੀ ਵੀ ਮੰਗ ਕੀਤੀ । ਐਸ.ਆਈ.ਆਰ. ਤਹਿਤ ਕੱਟੀਆਂ 13 ਕਰੋੜ ਤੋਂ ਵੱਧ ਵੋਟਾਂ ਬਹਾਲ ਕੀਤੇ ਜਾਣ, ਐਸ.ਆਈ.ਆਰ. ਤੋਂ ਪਿੱਛੋਂ ਹੋਈਆਂ ਸਾਰੀਆਂ ਚੋਣਾਂ ਰੱਦ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਅੱਗੇ ਤੋਂ ਈ.ਵੀ.ਐਮ. ਦੀ ਬਜਾਏ ਬੈਲਟ ਪੇਪਰ ਨਾਲ ਵੋਟਾਂ ਪਵਾਉਣ ਲਈ ਵੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਸੀ.ਈ.ਸੀ. ਗਿਆਨੇਸ਼ ਕੁਮਾਰ ਦੇਸ਼ ਦੇ ਸੰਵਿਧਾਨ ਤੋਂ ਸੇਧ ਲੈਣ ਦੀ ਬਜਾਏ ਆਰ.ਐਸ.ਐਸ. ਦੀ ਹੱਥਠੋਕਾ ਮੋਦੀ ਸਰਕਾਰ ਦੇ ਜ਼ਰ ਖ੍ਰੀਦ ਗੁਲਾਮ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਦੀ ਚੋਣ ਪ੍ਰਣਾਲੀ ਨੂੰ ਅਪੰਗ ਬਣਾਉਣ ਦੇ ਅਸਲ ਦੋਸ਼ੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਹੁਦੇ ‘ਤੇ ਬਣੇ ਰਹਿਣ ਦਾ ਨੈਤਿਕ ਹੱਕ ਗਵਾ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਫੌਰੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਹਰਜਿੰਦਰ ਸਿੰਘ ਚੂੰਘ, ਜਰਨੈਲ ਸਿੰਘ ਰਸੂਲਪੁਰ, ਬਲਦੇਵ ਸਿੰਘ ਭੈਲ, ਜਸਬੀਰ ਸਿੰਘ ਵੈਰੋਵਾਲ, ਦਲਬੀਰ ਸਿੰਘ ਬਾਗੜੀਆਂ, ਸੁਰਿੰਦਰ ਸਿੰਘ ਚੱਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵੜਿੰਗ ਵਿਖੇ ਇਸਤਰੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਗਤਕਾ ਮੁਕਾਬਲੇ ਵਿਚ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24