05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜ਼ੋਨਲ ਯੁਵਕ ਮੇਲੇ ਵਿਚ ਓਵਰਆਲ ਚੈਂਪੀਅਨ ਟਰਾਫ਼ੀ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ

ਖਡੂਰ ਸਾਹਿਬ, 5 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਉੱਤਮ ਸਿੰਘ ਜੀ ਵੱਲੋਂ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਯੁਵਕ ਭਲਾਈ ਵਿਭਾਗ ਦੁਆਰਾ ਆਯੋਜਿਤ ਕੀਤੇ ਜਾਂਦੇ ਜੋਨਲ ਯੁਵਕ ਮੇਲੇ ਦੇ ਬੀ ਡਵੀਜ਼ਨ 2026-27 ਵਿਚ ਭਾਗ ਲਿਆ। ਜਿਸ ਵਿਚੋਂ ਕਾਲਜ ਦੇ ਵਿਦਿਆਰਥੀਆਂ ਨੇ ਓਵਰਆਲ ਚੈਂਪੀਅਨ ਟਰਾਫ਼ੀ ਜਿੱਤ ਕੇ ਕਾਲਜ ਅਤੇ ਤਰਨ ਤਾਰਨ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਜ਼ੋਨਲ ਯੁਵਕ ਮੇਲੇ ਵਿਚ ਓਵਰਆਲ ਚੈਂਪੀਅਨ ਟਰਾਫ਼ੀ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀ ਟਰਾਫੀ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਅਜੀਤ ਤਸਵੀਰ 06-10-2026
ਖਡੂਰ ਸਾਹਿਬ, 5 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਉੱਤਮ ਸਿੰਘ ਜੀ ਵੱਲੋਂ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਯੁਵਕ ਭਲਾਈ ਵਿਭਾਗ ਦੁਆਰਾ ਆਯੋਜਿਤ ਕੀਤੇ ਜਾਂਦੇ ਜੋਨਲ ਯੁਵਕ ਮੇਲੇ ਦੇ ਬੀ ਡਵੀਜ਼ਨ 2026-27 ਵਿਚ ਭਾਗ ਲਿਆ। ਜਿਸ ਵਿਚੋਂ ਕਾਲਜ ਦੇ ਵਿਦਿਆਰਥੀਆਂ ਨੇ ਓਵਰਆਲ ਚੈਂਪੀਅਨ ਟਰਾਫ਼ੀ ਜਿੱਤ ਕੇ ਕਾਲਜ ਅਤੇ ਤਰਨ ਤਾਰਨ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਜਦ ਯੁਵਕ ਭਲਾਈ ਵਿਭਾਗ ਦੀ ਇਹ ਟੀਮ ਜਿੱਤ ਕੇ ਕਾਲਜ ਪਹੁੰਚੀ ਤਾਂ ਚਾਰੇ ਪਾਸੇ ਇਕ ਖ਼ੁਸ਼ੀ ਦੀ ਲਹਿਰ ਚੱਲ ਪਈ। ਇਸ ਸੰਦਰਭ ਵਿਚ ਕਾਲਜ ਵਿਚ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਕਾਲਜ ਪ੍ਰਿੰਸੀਪਲ ਡਾ.ਕੰਵਲਜੀਤ ਸਿੰਘ ਨੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੁਖੀ ਬਾਬਾ ਸੇਵਾ ਸਿੰਘ, ਕਾਲਜ ਦੇ ਜਰਨਲ ਸਕੱਤਰ ਡਾ.ਕਮਲਜੀਤ ਸਿੰਘ, ਸਮੂਹ ਪ੍ਰੋਫੈਸਰ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸਦੇ ਨਾਲ ਹੀ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਆਪਣੇ ਲੈਕਚਰ ਵਿਚ ਆਖਿਆ ਕਿ ਜ਼ਿੰਦਗੀ ਇਕ ਪਲੇਟਫਾਰਮ ਹੈ, ਜਿਸ ਵਿਚ ਅਨੇਕਾਂ ਇਮਤਿਹਾਨ ਆਉਂਦੇ ਰਹਿੰਦੇ ਹਨ। ਇਸ ਲਈ ਸਾਨੂੰ ਜ਼ਿੰਦਗੀ ਦਾ ਹਰੇਕ ਦਿਨ ਇਕ ਇਮਤਿਹਾਨ ਦੀ ਤਰ੍ਹਾਂ ਲੈਣਾ ਚਾਹੀਦਾ ਹੈ। ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਕੋ-ਕੋਆਰਡੀਨੇਟਰ ਪ੍ਰੋ.ਹਰਦੀਪ ਸਿੰਘ ਨੇ ਆਪਣੇ ਲੈਕਚਰ ਵਿਚ ਜੋਨਲ ਯੁਵਕ ਮੇਲੇ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਪੇਟਿੰਗ, ਕਾਰਟੂਨਿੰਗ, ਕੋਲਾਜ ਮੇਕਿੰਗ, ਡੀਬੇਟ (ਅੰਗਰੇਜ਼ੀ), ਲੋਕ ਗੀਤ, ਡੀਬੇਟ (ਪੰਜਾਬੀ), ਵਾਰ, ਕਵੀਸ਼ਰੀ, ਕਵਿਤਾ ,ਫੁੱਲਕਾਰੀ, ਲੁੱਡੀ ਵਿੱਚੋਂ ਪਹਿਲੀ ਪੁਜੀਸ਼ਨ ਐਲੋਕੇਸ਼ਨ, ਭੰਗੜਾ, ਰੰਗੋਲੀ, ਪਲੇਅ, ਕੁਇੰਜ਼ ਵਿਚੋਂ ਦੂਜੀ ਪੁਜੀਸ਼ਨ ਲੋਕ ਸਾਜ਼ , ਫ਼ੈਸੀ ਡਰੈੱਸ, ਮਿਮਿਕਰੀ, ਗਰੁੱਪ ਸ਼ਬਦ, ਪੋਸਟਰ ਮੇਕਿੰਗ, ਕਲੇਅ ਮੋਡਲਿੰਗ, ਵਿਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ। ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਕੋਆਡੀਨੇਟਰ ਡਾ. ਰਮਨਦੀਪ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਕਰਵਾਏ ਗਏ ‘ਯੂਥ ਫੈਸਟੀਵਲ’ ਦੇ ਬੀ-ਜੋਨ ਵਿਚ ਕੁੱਲ 17 ਕਾਲਜਾਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚੋਂ ਸਾਡੇ ਕਾਲਜ ਨੇ 25 ਮੁਕਾਬਲਿਆਂ ਵਿਚ ਭਾਗ ਲਿਆ। ਜਿਸ ਦੌਰਾਨ 22 ਮੁਕਾਬਲਿਆਂ ਵਿਚੋਂ ਜਿੱਤ ਪ੍ਰਾਪਤ ਕਰਕੇ ਓਵਰਆਲ ਚੈਂਪੀਅਨ ਟਰਾਫ਼ੀ ਹਾਸਿਲ ਕੀਤੀ। ਇਸ ਮੌਕੇ ਪ੍ਰੋ.ਰੋਹਿਤ ਸ਼ਰਮਾ, ਡਾ. ਰਮਨਦੀਪ ਕੌਰ, ਡਾ. ਜਗਜੀਤ ਕੌਰ, ਪ੍ਰੋ. ਹਰਦੀਪ ਸਿੰਘ, ਪ੍ਰੋ.ਹਰਦੇਵ ਸਿੰਘ, ਪ੍ਰੋ. ਲਵਪ੍ਰੀਤ ਸਿੰਘ, ਭਵਨੇਸ਼ ਕੁਮਾਰ, ਡਾ.ਜਤਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਦਿਲਪ੍ਰੀਤ ਕੌਰ, ਪ੍ਰੋ. ਵੀਰੋ, ਪ੍ਰੋ.ਇਸ਼ੂ ਅਤੇ ਸਮੂਹ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਤਿੰਨ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ 8 ਨੂੰ
Ad Position 24