05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦੁਆਰਾ ਭੰਬਰਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ

ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਸੁਰ ਸਿੰਘ ਵਿਖੇ ਸਥਿਤ ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਅਤੇ ਉਨ੍ਹਾਂ ਦੇ ਮਾਤਾ ਦਇਆ ਕੌਰ ਦੀ ਦੇਖ-ਰੇਖ ਹੇਠ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਹਫਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਰਾਗੀ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ।

Ad Position 21
No active advertisement
ਗੁਰਦੁਆਰਾ ਭੰਬਰਾ ਸਾਹਿਬ ਵਿਖੇ ਕਰਵਾਏ ਅਵਤਾਰ ਵਾਰੀ ਗੁਰਮਤਿ ਸਮਾਗਮ ਦੌਰਾਨ ਕੀਰਤਨ ਸਰਵਣ ਕਰਨ ਮੋਕੇ ਸੰਗਤ ਨਾਲ ਬਾਬਾ ਗੁਰਬਚਨ ਸਿੰਘ। 06-10-2026
ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਸੁਰ ਸਿੰਘ ਵਿਖੇ ਸਥਿਤ ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਅਤੇ ਉਨ੍ਹਾਂ ਦੇ ਮਾਤਾ ਦਇਆ ਕੌਰ ਦੀ ਦੇਖ-ਰੇਖ ਹੇਠ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਹਫਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਰਾਗੀ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਦੀ ਕਥਾ ਰਾਹੀਂ ਸੰਗਤ ਨਾਲ ਗੁਰ-ਸ਼ਬਦ ਦੀ ਸਾਂਝ ਪਾਈ ਅਤੇ ਸੰਗਤ ਨੂੰ ਗੁਰਮਤਿ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਤਾ ਦਇਆ ਕੌਰ, ਬਾਬਾ ਕਰਨਬੀਰ ਸਿੰਘ, ਬਾਬਾ ਅਮਰੀਕ ਸਿੰਘ ਹਰਸ਼ਾ ਛੀਨਾ, ਬਾਬਾ ਰਾਜਨ ਸਿੰਘ ਚੌਗਾਵਾਂ, ਬਾਬਾ ਤੇਜਿੰਦਰ ਸਿੰਘ ਤਰਨਾ ਦਲ ਦੋਆਬਾ ਜ਼ੋਨ, ਬਾਬਾ ਸੁਖਦੇਵ ਸਿੰਘ, ਬਾਬਾ ਸੋਮਾ ਸਿੰਘ ਭੂਰੇ, ਜਥੇਦਾਰ ਪ੍ਰਭਪ੍ਰੀਤ ਸਿੰਘ ਖੱਖ, ਗਿਆਨੀ ਗੁਰਲਾਲ ਸਿੰਘ ਜਗਦੇਵ ਕਲਾਂ, ਭਾਈ ਮਨਜੀਤ ਸਿੰਘ ਭਿੱਖੀਵਿੰਡ, ਗਿਆਨੀ ਦਿਲਬਾਗ ਸਿੰਘ ਬਲੇਰ, ਗੁਰਮੁਖ ਸਿੰਘ ਘੁੱਲਾ ਬਲੇਰ, ਸੁਖਬੀਰ ਸਿੰਘ ਵਲਟੋਹਾ, ਸਰਪੰਚ ਬਲਜੀਤ ਸਿੰਘ ਫਰੰਦੀਪੁਰ, ਸਰਪੰਚ ਸ਼ਮਸ਼ੇਰ ਸਿੰਘ ਮੱਲੀਆਂ, ਲਖਵਿੰਦਰ ਸਿੰਘ ਸੰਧੂ ਪਾਈਪ ਫੈਕਟਰੀ ਵਾਲੇ, ਪਰਮਜੀਤ ਸਿੰਘ ਠੱਠਾ, ਗੁਰਜੰਟ ਸਿੰਘ ਪੱਟੀ, ਮਹੰਤ ਯੁਵਰਾਜ ਸਿੰਘ ਪੱਟੀ, ਗਿਆਨੀ ਸੰਤੋਖ ਸਿੰਘ, ਭਾਈ ਨਿਰਵੈਰ ਸਿੰਘ, ਹਰਭਜਨ ਸਿੰਘ ਭਜਾ ਵੇਰਕਾ ਡੇਅਰੀ, ਡਾ. ਦਲਜਿੰਦਰ ਸਿੰਘ ਪੱਪੂ ਭਡਾਨੀਆ ਅਤੇ ਗੁਰਜੀਤ ਸਿੰਘ ਪੀ.ਏ., ਗੁਰਪ੍ਰੀਤ ਸਿੰਘ, ਨਰਬੀਰ ਸਿੰਘ, ਸੋਢਾ ਸਿੰਘ, ਅਮਰ ਸਿੰਘ, ਬਲਵਿੰਦਰ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਸਮਾਗਮ ਦੀ ਸਮਾਪਤੀ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਵਲੋਂ ਸਮੂਹ ਦੇਸ਼-ਵਿਦੇਸ਼ ਦੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਸੰਗਤ ਲਈ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ ਵਿਚੋਂ ਕਿਸਾਨ ਦਾ ਬੁਲਟ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਖੇਮਕਰਨ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਚਾਲੂ ਕਰਵਾਈ
Ad Position 24