ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੂੰ ਸਦਮਾ – ਨੌਜਵਾਨ ਪੁੱਤਰ ਦੀ ਮੌਤ
ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)—‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਗੁਰਸੇਵਕ ਸਿੰਘ (23 ਸਾਲ) ਦੀ ਰਾਜਸਥਾਨ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ । ਗੁਰਸੇਵਕ ਸਿੰਘ ਦੀ ਮੌਤ ’ਤੇ ਵੱਖ ਵੱਖ ਧਾਰਮਿਕ, ਸਿਆਸੀ, ਸਾਹਿਤਕ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਗ
ਗੁਰਸੇਵਕ ਸਿੰਘ ਦੀ ਫਾਈਲ ਤਸਵੀਰ
07-10-2026
ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)—‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਗੁਰਸੇਵਕ ਸਿੰਘ (23 ਸਾਲ) ਦੀ ਰਾਜਸਥਾਨ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ । ਗੁਰਸੇਵਕ ਸਿੰਘ ਦੀ ਮੌਤ ’ਤੇ ਵੱਖ ਵੱਖ ਧਾਰਮਿਕ, ਸਿਆਸੀ, ਸਾਹਿਤਕ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਰਸੇਵਕ ਸਿੰਘ ਦਾ ਅੰਤਿਮ ਸਸਕਾਰ ਭਲਕੇ 7 ਅਕਤੂਬਰ, ਦਿਨ ਬੁੱਧਵਾਰ ਨੂੰ ਸਵੇਰ 12 ਵਜੇ ਸ਼ਮਸ਼ਾਨਘਾਟ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਜਾਵੇਗਾ। ਕੇਂਦਰੀ ਪੰਜਾਬੀ ਲੇਖਕ ਸਭਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਅਦਾਰਾ ਕੌਮੀ ਸਵੰਤਤਰ (ਕਾਵਿ ਸਾਂਝਾਂ) ਵਲੋਂ ਉਨ੍ਹਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ ।