07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ’ਚ 70ਵੀਆਂ ਖੇਡਾਂ ਦੇ ਮੁਕਾਬਲੇ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)–ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਅੰਡਰ 14 ਸਾਲ ਲੜਕੀਆਂ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਨ੍ਹਾਂ ਪੰਜ ਦਿਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਭੁਪਿੰਦਰ ਸਿੰਘ ਖੇੜਾ ਸਾਬਕਾ ਪ੍ਰਧਾਨ ਨਗਰ ਕੌਸਲ ਤਰਨ ਤਾਰਨ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)–ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਅੰਡਰ 14 ਸਾਲ ਲੜਕੀਆਂ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਨ੍ਹਾਂ ਪੰਜ ਦਿਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਭੁਪਿੰਦਰ ਸਿੰਘ ਖੇੜਾ ਸਾਬਕਾ ਪ੍ਰਧਾਨ ਨਗਰ ਕੌਸਲ ਤਰਨ ਤਾਰਨ ਵਲੋਂ ਕੀਤਾ ਗਿਆ। ਇਹ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਜੀਵ ਕੁਮਾਰ ਛਾਬੜਾ ਅਤੇ ਰਜਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਪੋਰਟਸ ਕੁਆਰਡੀਨੇਟਰ ਜੁਗਰਾਜ ਸਿੰਘ ਦੀ ਸੁਚੱਜੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਮੁੱਖ ਮਹਿਮਾਨ ਭੁਪਿੰਦਰ ਸਿੰਘ ਖੇੜਾ ਨੇ ਆਪਣੇ ਭਾਸ਼ਣ ਦੌਰਾਨ ਇਨ੍ਹਾਂ ਨੂੰ ਖੇਡਾਂ ਦੇ ਨਾਲ ਨਾਲ ਪੜ੍ਹਾਈ ਵਿਚ ਵੀ ਦਿਲਚਸਪੀ ਰੱਖਣ ਲਈ ਪ੍ਰੇਰਿਤ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਜਿੰਦਰ ਕੌਰ ਨੇ ਪੰਜਾਬ ਭਰ ਤੋਂ ਆਈਆਂ ਸਾਰੀਆਂ ਖਿਡਾਰਨਾਂ ਅਤੇ ਉਨ੍ਹਾਂ ਨਾਲ ਆਏ ਕੋਚ ਸਾਹਿਬਾਨਾਂ ਨੂੰ ਜੀਆਂ ਆਖਿਆ ਅਤੇ ਇਕ ਚੰਗੇ ਖਿਡਾਰੀ ਦੇ ਗੁਣਾਂ ਬਾਰੇ ਦੱਸਿਆ। ਸਕੂਲ ਪ੍ਰਿੰਸੀਪਲ ਰਵਿੰਦਰ ਕੌਰ ਅਲੂਵਾਲੀਆ ਨੇ ਸਕੂਲ ਵਿਖੇ ਪੰਜਾਬ ਭਰ ਤੋਂ ਆਈਆਂ ਖਿਡਾਰਨਾਂ ਨੂੰ ਸਕੂਲ ਵਿਖੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪਿਛਲੇ ਦਿਨੇ ਜਪਾਨ ਦੇ ਸ਼ਹਿਰ ਵਿਖੇ ਹੋਈਆਂ ਏਸ਼ੀਅਨ ਖੇਡਾਂ ਵਿਚ ਸਕੂਲ ਦੀ ਵਿਦਿਆਰਥਣ ਰਹੀ ਬਲਜੀਤ ਕੌਰ ਜਿਸ ਨੇ ਕੇ ਹਾਕੀ ਵਿਚ ਸੋਨੇ ਦਾ ਤਗਮਾ ਹਾਸਲ ਕੀਤਾ ਉਸਦੀ ਕਾਮਯਾਬੀ ’ਤੇ ਸਾਰਿਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਵੀ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਜੋਗਰਫੀ ਲੈਕਚਰਰ ਤਜਿੰਦਰ ਸਿੰਘ ਨੇ ਆਪਣੀ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਗੁਰਦੇਵ ਸਿੰਘ ਅਤੇ ਗੁਰਬਖਸ਼ ਸਿੰਘ ਨੇ ਬਖੂਬੀ ਨਿਭਾਈ। ਇਸ ਮੌਕੇ ਐਮ.ਸੀ ਜਾਦਵਿੰਦਰ ਸਿੰਘ, ਸਾਬਕਾ ਕੌਂਸਲਰ ਕੰਵਲਜੀਤ ਸਿੰਘ, ਗੁਰਵਿੰਦਰ ਸਿੰਘ, ਸੋਨੂ ਕਾਜੀਕੋਟ, ਪ੍ਰਿੰਸੀਪਲ ਜਤਿੰਦਰਪਾਲ ਸਿੰਘ, ਪ੍ਰਿੰਸੀਪਲ ਰਮਨ ਦੂਆ, ਅਦੇਸ਼ ਸਿੰਘ, ਸੀਨੀਅਰ ਸਹਾਇਕ ਲੈਕਚਰਰ ਮਨਿੰਦਰ ਸਿੰਘ, ਸੁਰਿੰਦਰ ਨਾਥ, ਰਜਿੰਦਰ ਸਿੰਘ, ਪ੍ਰਦੀਪ ਸਿੰਘ, ਗੁਲਬਾਗ ਸਿੰਘ, ਸ਼ਮੀ ਚੌਧਰੀ, ਲੈਕਚਰਾਰ ਰੁਪਿੰਦਰਜੀਤ ਕੌਰ, ਕੁਲਵਿੰਦਰ ਕੌਰ, ਨਿਰਮਲਜੀਤ ਕੌਰ, ਕੰਵਲਜੀਤ ਕੌਰ, ਹਰਦੀਸ਼ ਕੌਰ, ਇੰਦਰਜੀਤ ਕੌਰ, ਮਲਕੀਤ ਕੌਰ ਸਟੇਟ ਅਵਾਰਡੀ, ਸੁਖਜੀਤ ਕੌਰ, ਸੰਦੀਪ ਕੌਰ, ਪਰਵੀਨ ਕੌਰ, ਸੁਖਵਿੰਦਰ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਸਰੀਰਕ ਸਿੱਖਿਆ ਵਿਸ਼ੇ ਦੇ ਹੋਰ ਵੀ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਸੰਬੰਧੀ ਪੁਲਿਸ ਅਧਿਕਾਰੀਆਂ ਵਲੋਂ ਖੇਮਕਰਨ ਮੰਡੀ ’ਚ ਆੜ੍ਹਤੀਆਂ ਨਾਲ ਮੀਟਿੰਗ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ
Ad Position 24