06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਖੇਡਾਂ ਦੇ ਹੋਏ ਦਿਲਚਸਪ ਮੁਕਾਬਲੇ

ਤਰਨ ਤਾਰਨ, 6 ਅਕਤੂਬਰ (ਪਰਮਜੀਤ ਜੋਸ਼ੀ)-‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵੱਖ-ਵੱਖ ਖੇਡਾਂ ਦੇ ਦਿਲਚਸਪ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫਸਰ ਸਤਵੰਤ ਕੌਰ, ਗੁਰਦਿਆਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਮਨਦੀਪ ਸਿੰਘ ਭੁੱਲਰ ਐਡਵੋਕੇਟ ਪੱਟੀ ਵਿਸ਼ੇਸ਼ ਤੌਰ ’ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ।

Ad Position 21
No active advertisement
ਅਜੀਤ ਡੈਸਕ 07-10-2026
ਤਰਨ ਤਾਰਨ, 6 ਅਕਤੂਬਰ (ਪਰਮਜੀਤ ਜੋਸ਼ੀ)-‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵੱਖ-ਵੱਖ ਖੇਡਾਂ ਦੇ ਦਿਲਚਸਪ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫਸਰ ਸਤਵੰਤ ਕੌਰ, ਗੁਰਦਿਆਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਮਨਦੀਪ ਸਿੰਘ ਭੁੱਲਰ ਐਡਵੋਕੇਟ ਪੱਟੀ ਵਿਸ਼ੇਸ਼ ਤੌਰ ’ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਸਟਾਈਲ ਕਬੱਡੀ ਤੇ ਜੂਡੋ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਜੂਡੋ ਅੰਡਰ-14 ਲੜਕੀਆਂ ਪਹਿਲਾ ਸਥਾਨ ਨਵਦੀਪ ਕੌਰ, ਦੂਸਰਾ ਸਥਾਨ ਅਰਮਾਨਦੀਪ ਕੌਰ ਅਤੇ ਤੀਸਰਾ ਸਥਾਨ ਗੁਰਪ੍ਰੀਤ ਕੌਰ ਤੇ ਰੋਬਿਨਪ੍ਰੀਤ ਨੇ ਹਾਸਲ ਕੀਤਾ। ਅੰਡਰ-21 ਲੜਕੀਆਂ ਪਹਿਲਾ ਸਥਾਨ ਮਨਪ੍ਰੀਤ ਕੌਰ, ਦੂਸਰਾ ਸਥਾਨ ਮੁਸਕਾਨ ਕੌਰ ਤੇ ਤੀਸਰਾ ਸਥਾਨ ਮਨਪ੍ਰੀਤ ਕੌਰ ਨੇ ਹਾਸਲ ਕੀਤਾ। ਅੰਡਰ-14 ਲੜਕਿਆਂ ਵਿਚ ਗੁਰਕੀਰਤ ਸਿੰਘ ਨੇ ਪਹਿਲਾ ਸਥਾਨ, ਸ਼ੁਭਮ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ। ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਲੜਕੇ ਪਹਿਲਾ ਸਥਾਨ ਪਿੰਡ ਤੂਤ, ਦੂਸਰਾ ਸਥਾਨ ਨੌਸ਼ਹਿਰਾ ਪੰਨੂੰਆਂ ਤੇ ਤੀਸਰਾ ਸਥਾਨ ਸਰਹਾਲੀ ਨੇ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ ਪਹਿਲਾ ਸਥਾਨ ਸੁਰ ਸਿੰਘ ,ਦੂਸਰਾ ਸਥਾਨ ਬੀੜ ਸਾਹਿਬ ਅਤੇ ਤੀਸਰਾ ਸਥਾਨ ਮੀਆਂਵਿੰਡ ਨੇ ਹਾਸਲ ਕੀਤਾ। ਅੰਡਰ-21 ਲੜਕਿਆਂ ਵਿਚ ਪਹਿਲਾ ਸਥਾਨ ਬਾਬਾ ਬੁੱਢਾ ਸਾਹਿਬ ਕਾਲਜ, ਦੂਸਰਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਰ ਸਿੰਘ ਅਤੇ ਤੀਸਰਾ ਸਥਾਨ ਖ਼ਾਲਸਾ ਸਕੂਲ ਬੀੜ ਸਾਹਿਬ ਨੇ ਹਾਸਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਅਗਵਾਈ ਹੇਠ 2027 ਵਿਚ ਮੁੜ ਬਣੇਗੀ ‘ਆਪ’ ਦੀ ਸਰਕਾਰ - ਬ੍ਰਹਮਪੁਰਾ ਅਗਲੀ ਖ਼ਬਰ ਨਗਰ ਕੀਰਤਨ ’ਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਬੈਂਡ ਦੇ ਜੌਹਰ ਦਿਖਾਏ
Ad Position 24