06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਹੋਇਆ ਅੰਤਿਮ ਸੰਸਕਾਰ ਧਾਮੀ, ਜਲਾਲਉਸਮਾ, ਭਲਾਈਪੁਰ, ਮੰਨਾ, ਛੱਜਲਵੱਡੀ, ਸਤਿੰਦਰ, ਔਲਖ ਹੋਏ ਸ਼ਾਮਿਲ

ਮੀਆਂਵਿੰਡ, 6 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਉਨਾਂ ਦੇ ਜੱਦੀ ਪਿੰਡ ਭਲਾਈਪੁਰ ਡੋਗਰਾਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਫ਼ਕੀਰ ਸਿੰਘ ਸੋਨਾ ਵਲੋਂ ਵਿਖਾਈ ਗਈ। ਇਸ ਗਮਗੀਨ ਮਾਹੌਲ ਵਿਚ ਅਫਸੋਸ ਪ੍ਰਗਟ ਕਰਨ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਧਾਰਮਿਕ ਤੇ ਸਮਾਜਿਕ ਆਗੂਆਂ ਅਤੇ ਪਿੰਡ ਵਾਸੀਆਂ, ਸਾਕ ਸਬੰਧੀਆਂ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਮੀਆਂਵਿੰਡ, 6 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਉਨਾਂ ਦੇ ਜੱਦੀ ਪਿੰਡ ਭਲਾਈਪੁਰ ਡੋਗਰਾਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਫ਼ਕੀਰ ਸਿੰਘ ਸੋਨਾ ਵਲੋਂ ਵਿਖਾਈ ਗਈ। ਇਸ ਗਮਗੀਨ ਮਾਹੌਲ ਵਿਚ ਅਫਸੋਸ ਪ੍ਰਗਟ ਕਰਨ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਧਾਰਮਿਕ ਤੇ ਸਮਾਜਿਕ ਆਗੂਆਂ ਅਤੇ ਪਿੰਡ ਵਾਸੀਆਂ, ਸਾਕ ਸਬੰਧੀਆਂ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਸੰਸਦੀ ਸਕੱਤਰ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ, ਮੈਨਜਰ ਰਾਜਿੰਦਰ ਸਿੰਘ ਰੂਬੀ, ਚੇਅਰਮੈਨ ਸੁਰਜੀਤ ਸਿੰਘ ਕੰਗ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਸ਼੍ਰੋਮਣੀ ਕਮੇਟੀ ਮੁਖਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰ ਸਿੰਘ ਟੋਨੀ ਭੱਠਿਆਂ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਪਰਮਜੀਤ ਸਿੰਘ ਮੁੰਡਾ ਪਿੰਡ, ਨਿਸ਼ਾਨ ਸਿੰਘ ਜ਼ਫਰਵਾਲ ਮੈਨੇਜਰ ਗੁਰਦੁਆਰਾ ਨੌਵੀਂ ਪਾਤਸ਼ਾਹੀ, ਸਤਿੰਦਰ ਸਿੰਘ ਬਾਜਵਾ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸੀਨੀਅਰ ਅਕਾਲੀ ਆਗੂ ਸਰਕਲ ਪ੍ਰਧਾਨ ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ, ਜਨਰਲ ਕੌਂਸਲ ਮੈਂਬਰ ਸਰਵਣ ਸਿੰਘ ਸਰਪੰਚ ਤਖਤੂਚੱਕ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਸਰਪੰਚ ਬਲਵੀਰ ਸਿੰਘ ਭਲੋਜਲਾ, ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਸੂਬਾ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਮੱਲ੍ਹਾ, ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਜਥੇਦਾਰ ਬਲਦੇਵ ਸਿੰਘ ਏਕਲਗੱਡਾ, ਸਰਕਲ ਗੋਇੰਦਵਾਲ ਤੋਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ, ਸੋਨੂੰ ਭਲਾਈਪੁਰ, ਨਿਰਮਲ ਸਿੰਘ ਕਾਹਲਵਾਂ, ਸਰਬਜੀਤ ਸਿੰਘ ਮੈਨੇਜਰ ਬੌਲੀ ਸਾਹਿਬ, ਜਗਤਾਰ ਸਿੰਘ ਸੁਪਰਵਾਈਜ਼ਰ, ਜੈਮਲ ਸਿੰਘ, ਰਣਜੀਤ ਸਿੰਘ, ਧਰਮ ਸਿੰਘ ਪਿੰਡੀਆਂ, ਪਰਮਜੀਤ ਸਿੰਘ ਮੈਨੇਜਰ ਖਡੂਰ ਸਾਹਿਬ, ਗੁਰਪ੍ਰੀਤ ਸਿੰਘ ਮੀਤ ਮੈਨੇਜਰ ਸੁਲਤਾਨਪੁਰ ਲੋਧੀ, ਇੰਸਪੈਕਟਰ ਕਿਰਪਾਲ ਸਿੰਘ, ਬਾਬਾ ਮੋਹਨ ਸਿੰਘ ਕੰਗ, ਨਿਰਮਲ ਸਿੰਘ ਬਿੱਲੂ, ਨਿਰਮਲ ਸਿੰਘ ਧੂਲਕਾ, ਪ੍ਰਿੰਸੀਪਲ ਦਿਲਬਾਗ ਸਿੰਘ ਬਾਬਾ ਬਕਾਲਾ ਸਾਹਿਬ, ਜਗਤਾਰ ਸਿੰਘ ਬਹਾਦਰਪੁਰ, ਐਸ ਸੀ ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਕਵਲਜੀਤ ਸਿੰਘ ਗਗੜੇਵਾਲ, ਅਮਰਜੀਤ ਸਿੰਘ ਹੁੰਦਲ, ਹਰਦੇਵ ਸਿੰਘ ਨਾਗੋਕੇ, ਨਰਿੰਦਰ ਸਿੰਘ ਸ਼ਾਹ ਖਡੂਰ ਸਾਹਿਬ, ਪਰਮਿੰਦਰ ਸਿੰਘ ਸਾਬਕਾ ਸਰਪੰਚ ਅਨਾਇਤਪੁਰ , ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਜਸਪਾਲ ਸਿੰਘ ਟੋਨੀ, ਸਤਨਾਮ ਸਿੰਘ ਲਾਧੀਆਂ, ਕੁਲਵਿੰਦਰ ਸਿੰਘ ਸੁਲਤਾਨਵਿੰਡ, ਐਡਵੋਕੇਟ ਬਿਕਰਮ ਸਿੰਘ ਬਾਠ, ਜਗਦੀਪ ਸਿੰਘ ਮਾਨ ਪੀਏ ਭਲਾਈਪੁਰ, ਸਤਨਾਮ ਸਿੰਘ ਬੋਦਲਕੀੜੀ, ਦਿਆਲ ਸਿੰਘ ਸ਼ਾਹ ਬਿਹਾਰੀਪੁਰ, ਰਵੀ ਸ਼ਾਹ ਬਿਹਾਰੀਪੁਰ, ਪਟਵਾਰ ਯੂਨੀਅਨ ਦੇ ਪ੍ਰਧਾਨ ਸੁਖਪਾਲ ਸਿੰਘ ਬਹਾਦਰਪੁਰ, ਹਰਦੇਵ ਸਿੰਘ ਹੈਡ ਗ੍ਰੰਥੀ ਸਿੰਘ, ਮੰਗਦੀਪ ਸਿੰਘ ਨਾਗੋਕੇ, ਦਿਲਬਾਗ ਸਿੰਘ ਗਗੜੇਵਾਲ, ਪੂਰਨ ਸਿੰਘ ਖਲਚੀਆਂ, ਦਿਆਲ ਸਿੰਘ ਖਲਚੀਆਂ, ਸੁਖਬੀਰ ਸਿੰਘ ਬੋਦਲਕੀੜੀ, ਸੁਖਪਾਲ ਸਿੰਘ ਬੋਦਲਕੀੜੀ, ਬਾਬਾ ਅਵਤਾਰ ਸਿੰਘ ਸਰਹਾਲੀ ਸਾਹਿਬ, ਕੁਲਵਿੰਦਰ ਸਿੰਘ ਸੁਲਤਾਨਵਿੰਡ ਸਮੇਤ ਵੱਡੀ ਗਿਣਤੀ ਵਿਚ ਜੁੜੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜੰਕ ਫੂਡ ਅਤੇ ਮਸਾਲੇਦਾਰ ਭੋਜਨ ਗਲੇ ਲਈ ਹਾਨੀਕਾਰਕ - ਡਾ. ਰੰਧਾਵਾ ਅਗਲੀ ਖ਼ਬਰ ਮੁੱਖ ਮੰਤਰੀ ਦੀ ਅਗਵਾਈ ਹੇਠ 2027 ਵਿਚ ਮੁੜ ਬਣੇਗੀ ‘ਆਪ’ ਦੀ ਸਰਕਾਰ - ਬ੍ਰਹਮਪੁਰਾ
Ad Position 24