07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡੀ.ਐੱਮ.ਯੂ. ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਪ੍ਰਵਾਸੀ ਵਿਅਕਤੀ ਦੀ ਮੌਤ

ਪੱਟੀ, 7 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਬੁੱਧਵਾਰ ਸਵੇਰੇ ਖੇਮਕਰਨ ਤੋਂ ਪੱਟੀ ਹੁੰਦੀ ਹੋਈ ਅੰਮ੍ਰਿਤਸਰ ਜਾ ਰਹੀ 74682 ਡੀ. ਐੱਮ.

Ad Position 21
No active advertisement
ਅਜੀਤ ਡੈਸਕ 08-10-2026
ਪੱਟੀ, 7 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਬੁੱਧਵਾਰ ਸਵੇਰੇ ਖੇਮਕਰਨ ਤੋਂ ਪੱਟੀ ਹੁੰਦੀ ਹੋਈ ਅੰਮ੍ਰਿਤਸਰ ਜਾ ਰਹੀ 74682 ਡੀ.ਐੱਮ.ਯੂ. ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਪ੍ਰਵਾਸੀ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਖੇਮਕਰਨ ਅਤੇ ਰੱਤੋਕੇ ਰੇਲਵੇ ਸਟੇਸ਼ਨਾਂ ਵਿਚਕਾਰ ਵਾਪਰਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜੀ.ਆਰ.ਪੀ. ਪੱਟੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਜੀ.ਆਰ.ਪੀ. ਪੋਸਟ ਪੱਟੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਵਾਸੀ ਵਿਅਕਤੀ ਜਾਪਦਾ ਹੈ, ਜਿਸ ਦੀ ਉਮਰ ਕਰੀਬ 35 ਤੋਂ 40 ਸਾਲ ਹੈ। ਉਸ ਨੇ ਨੀਲੇ ਰੰਗ ਦੀ ਪੈਂਟ ਅਤੇ ਮੋਂਗੀਆ ਰੰਗ ਦੀ ਕਮੀਜ਼ ਪਹਿਨੀ ਹੋਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਪੱਟੀ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਜੀ.ਆਰ.ਪੀ. ਵਲੋਂ ਮ੍ਰਿਤਕ ਦੀ ਪਛਾਣ ਸੰਬੰਧੀ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਆਪਣੀ ਕਾਰਵਾਈ ਮੁਕੰਮਲ ਕਰਕੇ ਰਿਪੋਰਟ ਹੈੱਡ ਆਫਿਸ ਨੂੰ ਭੇਜ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਪੰਜਾਬ ਵਾਈਸ ਪ੍ਰਧਾਨ ਵਿੱਕੀ ਭਿੰਡਰ ਦੀ ਅਗਵਾਈ ਹੇਠ ਪਿੰਡ ਸਰਾਂ ਵਿਖੇ ਮੀਟਿੰਗ ਅਗਲੀ ਖ਼ਬਰ ਵਿਅਕਤੀ ਨਾਲ ਆਨਲਾਈਨ ਲੱਖਾਂ ਰੁਪਏ ਦੀ ਹੋਈ ਠੱਗੀ
Ad Position 24