07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕੰਡਿਆਲੀ ਤਾਰ ਤੋਂ ਪਾਰ ਪਰਾਲੀ ਦੀ ਰਹਿੰਦ-ਖੂੰਹਦ ਦੇ ਪੁਖ਼ਤਾ ਪ੍ਰਬੰਧ ਲਈ ਡਿਪਟੀ ਕਮਿਸ਼ਨਰ ਨੇ ਗਠਿਤ ਕੀਤੀ ਕਮੇਟੀ

ਖੇਮਕਰਨ, 7 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਬਾਰਡਰ ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਪਰਾਲੀ ਦੀ ਰਹਿੰਦ-ਖੂੰਹਦ ਦੇ ਪੁਖ਼ਤਾ ਪ੍ਰਬੰਧ ਦੀ ਮੰਗ ਨੂੰ ਲੈ ਕੇ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਵਲੋਂ ਸਰਹੱਦੀ ਖੇਤਰ ਵਿਚ ਕੰਡਿਆਲੀ ਤਾਰ ਤੋਂ ਪਾਰ ਸਥਿਤ ਜ਼ਮੀਨਾਂ ਦੀ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਨਾਲ ਸੰਬੰਧਿਤ ਸਮੱਸਿਆ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦੀ ਗਈ ਅਤੇ ਇਸ ਦਾ ਢੁੱਕਵਾਂ ਤੇ ਵਿਹਾਰਕ ਹੱਲ ਕਰਨ ਦੀ ਮੰਗ ਕੀਤੀ ਗਈ।

Ad Position 21
No active advertisement
ਬਾਰਡਰ ਏਰੀਆ ਕਿਸਾਨ ਯੂਨੀਅਨ ਦਾ ਵਫ਼ਦ ਸੀਨੀਅਰ ਆਗੂ ਸੁਰਜੀਤ ਸਿੰਘ ਭੂਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਦੇ ਹੋਏ। 08-10-2026
ਖੇਮਕਰਨ, 7 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਬਾਰਡਰ ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਪਰਾਲੀ ਦੀ ਰਹਿੰਦ-ਖੂੰਹਦ ਦੇ ਪੁਖ਼ਤਾ ਪ੍ਰਬੰਧ ਦੀ ਮੰਗ ਨੂੰ ਲੈ ਕੇ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਵਲੋਂ ਸਰਹੱਦੀ ਖੇਤਰ ਵਿਚ ਕੰਡਿਆਲੀ ਤਾਰ ਤੋਂ ਪਾਰ ਸਥਿਤ ਜ਼ਮੀਨਾਂ ਦੀ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਨਾਲ ਸੰਬੰਧਿਤ ਸਮੱਸਿਆ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦੀ ਗਈ ਅਤੇ ਇਸ ਦਾ ਢੁੱਕਵਾਂ ਤੇ ਵਿਹਾਰਕ ਹੱਲ ਕਰਨ ਦੀ ਮੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਭੂਰਾ ਨੇ ਦੱਸਿਆ ਕਿ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਜਿਹੜੀ ਜ਼ਮੀਨ ਕਿਸਾਨਾਂ ਵਲੋਂ ਖੇਤੀ ਲਈ ਵਰਤੀ ਜਾਂਦੀ ਹੈ, ਉੱਥੇ ਝੋਨੇ ਦੀ ਫ਼ਸਲ ਤੋਂ ਬਾਅਦ ਬਚਣ ਵਾਲੀ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਲਈ ਪੁਖ਼ਤਾ ਪ੍ਰਬੰਧ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਵਿਸ਼ੇਸ਼ ਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ਨੂੰ ਆਮ ਖੇਤੀਬਾੜੀ ਵਾਲੀਆਂ ਜ਼ਮੀਨਾਂ ਤੋਂ ਵੱਖਰੇ ਤੌਰ ’ਤੇ ਵਿਚਾਰਨ ਦੀ ਲੋੜ ਹੈ। ਸੁਰਜੀਤ ਸਿੰਘ ਭੂਰਾ ਨੇ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆਪਣੀ ਜ਼ਮੀਨ ’ ਤੇ ਖੇਤੀਬਾੜੀ ਨਾਲ ਜੁੜੇ ਕਈ ਵਿਹਾਰਕ ਮੁੱਦਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਮੇਟੀ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਐੱਸ.ਡੀ.ਐੱਮ., ਬੀ.ਐੱਸ.ਐੱਫ. ਦੇ ਅਧਿਕਾਰੀ ਅਤੇ ਕਿਸਾਨਾਂ ਦੇ ਨੁੰਮਾਇੰਦੇ ਸ਼ਾਮਿਲ ਹੋਣਗੇ। ਬਾਰਡਰ ਕਿਸਾਨ ਯੂਨੀਅਨ ਦੇ ਆਗੂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਇਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਿਸਾਨਾਂ ਦੀ ਸਾਂਝੀ ਮੀਟਿੰਗ ਕਰਵਾਈ ਜਾਵੇਗੀ। ਇਸ ਮੀਟਿੰਗ ਵਿਚ ਕੰਡਿਆਲੀ ਤਾਰ ਤੋਂ ਪਾਰ ਵਾਲੀ ਜ਼ਮੀਨ ਦੀ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸਰਹੱਦੀ ਖੇਤਰ ਦੇ ਕਿਸਾਨਾਂ ਲਈ ਵਿਹਾਰਕ ਹੱਲ ਤਿਆਰ ਕਰਨ ਬਾਰੇ ਫ਼ੈਸਲਾ ਲਿਆ ਜਾਵੇਗਾ। ਸੁਰਜੀਤ ਸਿੰਘ ਭੂਰਾ ਨੇ ਕਿਹਾ ਕਿ ਕਿਸਾਨ ਯੂਨੀਅਨ ਵਲੋਂ ਇਹ ਮਾਮਲਾ ਇਸ ਲਈ ਪ੍ਰਸ਼ਾਸਨ ਦੇ ਸਾਹਮਣੇ ਰੱਖਿਆ ਗਿਆ ਹੈ ਤਾਂ ਜੋ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਡਿਪਟੀ ਕਮਿਸ਼ਨਰ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮੇਟੀ ਗਠਿਤ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਸਾਂਝੀ ਮੀਟਿੰਗ ਰਾਹੀਂ ਇਸ ਮਸਲੇ ਦਾ ਢੁੱਕਵਾਂ ਹੱਲ ਸਾਹਮਣੇ ਆਵੇਗਾ। ਪ੍ਰਗਟ ਸਿੰਘ ਪੱਤੂ, ਅੰਗਰੇਜ਼ ਸਿੰਘ ਡੱਲ, ਰਵੇਲ ਸਿੰਘ ਭੂਰਾ, ਦਿਲਬਾਗ ਸਿੰਘ, ਨੰਬਰਦਾਰ ਸਰਵਣ ਸਿੰਘ ਕਾਲੀਆ, ਸੁਖਜੀਤ ਸਿੰਘ ਖਾਲੜਾ, ਨਛੱਤਰ ਸਿੰਘ ਮਾਛੀਕੇ, ਬਗੀਚਾ ਸਿੰਘ ਖਾਲੜਾ, ਬਲਦੇਵ ਸਿੰਘ ਠੱਠੀ ਜੈਮਲ ਸਿੰਘ, ਸੁੱਖਾ ਸਿੰਘ, ਸਤਨਾਮ ਸਿੰਘ ਡੱਲ, ਸਰਵਣ ਸਿੰਘ ਰਾਜੋਕੇ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਗੋਰਾ ਸ਼ਾਹ ਮੀਆਂਵਿੰਡ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਬਲਾਕ ਜਲਾਲਾਬਾਦ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਪੰਜਾਬ ਵਾਈਸ ਪ੍ਰਧਾਨ ਵਿੱਕੀ ਭਿੰਡਰ ਦੀ ਅਗਵਾਈ ਹੇਠ ਪਿੰਡ ਸਰਾਂ ਵਿਖੇ ਮੀਟਿੰਗ
Ad Position 24