ਸਾਲਾਨਾ ਜੋੜ ਮੇਲੇ ’ਤੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਈਆਂ
ਝਬਾਲ, 8 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਅਤੇ ਪੰਜ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਯਾਦ ਵਿਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਮਨਾਏ ਗਏ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਮੌਕੇ ਦੇਸ਼ਾਂ ਵਿਦੇਸ਼ਾਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਈਆਂ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾ਼ਏ ਗਏ ਦੋ ਰੋਜਾ ਧਾਰਮਿਕ ਦੀਵਾਨ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।
ਹ
ਹਾਜ਼ਰ ਸੰਗਤਾਂ। ਤਸਵੀਰਾਂ: ਸੁਖਦੇਵ ਸਿੰਘ
09-10-2026
ਝਬਾਲ, 8 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਅਤੇ ਪੰਜ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਯਾਦ ਵਿਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਮਨਾਏ ਗਏ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਮੌਕੇ ਦੇਸ਼ਾਂ ਵਿਦੇਸ਼ਾਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਈਆਂ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾ਼ਏ ਗਏ ਦੋ ਰੋਜਾ ਧਾਰਮਿਕ ਦੀਵਾਨ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਮੇਲੇ ਦੇ ਦੂਜੇ ਦਿਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਦੀਆਂ ਵਧਾਈਆਂ ਦਿੱਤੀਆਂ। ਮੇਲੇ ਦੌਰਾਨ ਧਾਰਮਿਕ ਸਭਾ ਸੁਸਾਇਟੀਆਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਲੰਗਰਾਂ ਅਤੇ ਛਬੀਲਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ। ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਮੰਤਰੀ ਗੁਲਜਾ਼ਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ ਭੂਰੇ, ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਤੇ ਸੰਤਾਂ ਮਹਾਪੁਰਸ਼ਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਹੀਰਾ ਸਿੰਘ ਠੱਠੀ ਖਾਰਾ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੋਹਣ ਸਿੰਘ, ਮੇਲਾ ਇੰਚਾਰਜ ਮੀਤ ਸਕੱਤਰ ਗੁਰਨਾਮ ਸਿੰਘ ਕੋਟ, ਪਰਮਜੀਤ ਸਿੰਘ ਮੁੰਡਾਪਿੰਡ, ਦਲਜੀਤ ਸਿੰਘ ਐਮਾ, ਫਲਾਇੰਗ ਸਕੱਤਰ ਸਤਨਾਮ ਸਿੰਘ ਰਿਆੜ, ਮਨਜਿੰਦਰ ਸਿੰਘ ਐਮਾ, ਚੀਫ ਇੰਸਪੈਕਟਰ ਜਗਜੀਤ ਸਿੰਘ ਬੁੱਟਰ, ਬੀਬੀ ਮਨਜੀਤ ਕੌਰ ਬਾਠ, ਪ੍ਰਿੰਸੀਪਲ ਸੁਖਵਿੰਦਰ ਕੌਰ, ਸਤਨਾਮ ਸਿੰਘ ਬਾਠ, ਮਨਜਿੰਦਰ ਸਿੰਘ ਐਮਾ, ਚੇਅ. ਹਰਵੰਤ ਸਿੰਘ ਝਬਾਲ, ਚੇਅ. ਗੁਰਬੀਰ ਸਿੰਘ ਝਬਾਲ, ਚੇਅ. ਕਸ਼ਮੀਰ ਸਿੰਘ ਮੰਨਣ, ਹਰਦਿਆਲ ਸਿੰਘ ਝਬਾਲ, ਸ਼ਰਨਜੀਤ ਸਿੰਘ ਭੋਜੀਆਂ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਸਰਬਜੀਤ ਕੌਰ, ਸਾਬਕਾ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਰਵੇਲ ਸਿੰਘ ਜੌਹਲ, ਅਜਮੇਰ ਸਿੰਘ ਕਾਕਾ, ਗੁਰਸੇਵਕ ਸਿੰਘ ਐਮਾ, ਅਕਾਊਂਟ ਅਮਰਬੀਰ ਸਿੰਘ, ਮੀਤ ਮੈਨੇਜ਼ਰ ਦਿਲਬਾਗ ਸਿੰਘ ਝਬਾਲ, ਮੀਤ ਮੈਨੇਜ਼ਰ ਗੁਰਜੀਤ ਸਿੰਘ, ਪ੍ਰਚਾਰਕ ਹੀਰਾ ਸਿੰਘ, ਨਿਸ਼ਾਨ ਸਿੰਘ ਦੋਦੇ, ਗਿਆਨੀ ਬਲਕਾਰ ਸਿੰਘ ਆਦਿ ਹਾਜ਼ਰ ਸਨ।